ਕੇਜਰੀਵਾਲ ਨੇ ਦਿੱਲੀ ਹਾਈ ਕੋਰਟ ਦੇ ਆਦੇਸ਼ ਨੂੰ ਸੁਪਰੀਮ ਕੋਰਟ ‘ਚ ਦਿੱਤੀ ਚੁਣੌਤੀ

ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਬਕਾਰੀ ਨੀਤੀ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਦੇ ਮਾਮਲੇ ‘ਚ ਉਨ੍ਹਾਂ ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਖਾਰਜ ਕਰਨ ਦੇ ਹਾਈ ਕੋਰਟ ਦੇ ਆਦੇਸ਼ ਖ਼ਿਲਾਫ਼ ਬੁੱਧਵਾਰ ਨੂੰ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ। ਕੇਜਰੀਵਾਲ ਦੇ ਵਕੀਲ ਵਿਵੇਕ ਜੈਨ ਨੇ ਦੱਸਿਆ ਕਿ ਉਨ੍ਹਾਂ ਨੇ ਹਾਈ ਕੋਰਟ ਦੇ ਆਦੇਸ਼ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ।

ਲੋਕ ਸਭਾ ਚੋਣਾਂ ਤੋਂ ਪਹਿਲਾਂ ਕੇਜਰੀਵਾਲ ਨੂੰ ਝਟਕਾ ਦਿੰਦੇ ਹੋਏ ਹਾਈ ਕੋਰਟ ਨੇ ਉਨ੍ਹਾਂ ਦੀ ਉਸ ਪਟੀਸ਼ਨ ਨੂੰ ਮੰਗਲਵਾਰ ਨੂੰ ਖਾਰਜ ਕਰ ਦਿੱਤਾ ਸੀ, ਜਿਸ ‘ਚ ਉਨ੍ਹਾਂ ਨੇ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਦੇ ਮਾਮਲੇ ‘ਚ ਆਪਣੀ ਗ੍ਰਿਫ਼ਤਾਰੀ ਨੂੰ ਚੁਣੌਤੀ ਦਿੱਤੀ ਸੀ। ਅਦਾਲਤ ਨੇ ਕਿਹਾ ਕਿ ਵਾਰ-ਵਾਰ ਸੰਮਨ ਭੇਜਣ ਦੇ ਬਾਵਜੂਦ ਕੇਜਰੀਵਾਲ ਦੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਸਾਹਮਣੇ ਪੇਸ਼ ਨਹੀਂ ਹੋਣ ਅਤੇ ਜਾਂਚ ‘ਚ ਸ਼ਾਮਲ ਹੋਣ ਤੋਂ ਇਨਕਾਰ ਕਰਨ ਤੋਂ ਬਾਅਦ ਜਾਂਚ ਏਜੰਸੀ ਕੋਲ ਕੋਈ ਖ਼ਾਸ ਬਦਲ ਨਹੀਂ ਬਚਿਆ ਸੀ।

Add a Comment

Your email address will not be published. Required fields are marked *