ਬ੍ਰਿਟੇਨ ‘ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਨ ‘ਤੇ 12 ਭਾਰਤੀ ਗ੍ਰਿਫ਼ਤਾਰ

ਲੰਡਨ – ਬ੍ਰਿਟੇਨ ਦੇ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਨ ਦੇ ਦੋਸ਼ ‘ਚ ਇਕ ਗੱਦੇ ਅਤੇ ਕੇਕ ਫੈਕਟਰੀ ਵਿਚ ਗੈਰ-ਕਾਨੂੰਨੀ ਤੌਰ ‘ਤੇ ਕੰਮ ਕਰਨ ਦੇ ਸ਼ੱਕ ਵਿਚ 11 ਮਰਦਾਂ ਅਤੇ ਇਕ ਔਰਤ ਸਮੇਤ 12 ਭਾਰਤੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਬ੍ਰਿਟੇਨ ਦੇ ਗ੍ਰਹਿ ਮੰਤਰਾਲੇ ਦੁਆਰਾ ਬੁੱਧਵਾਰ ਨੂੰ ਜਾਰੀ ਕੀਤੇ ਗਏ ਇੱਕ ਬਿਆਨ ਅਨੁਸਾਰ, ਇਮੀਗ੍ਰੇਸ਼ਨ ਇਨਫੋਰਸਮੈਂਟ ਅਫਸਰਾਂ ਨੇ ਇੰਗਲੈਂਡ ਦੇ ਵੈਸਟ ਮਿਡਲੈਂਡਸ ਖੇਤਰ ਵਿੱਚ ਗੱਦੇ ਦੇ ਕਾਰੋਬਾਰ ਨਾਲ ਜੁੜੇ ਇੱਕ ਯੂਨਿਟ ‘ਤੇ ਛਾਪਾ ਮਾਰਿਆ।

ਅਧਿਕਾਰੀਆਂ ਨੂੰ ਖ਼ੁਫ਼ੀਆ ਸੂਚਨਾ ਮਿਲੀ ਸੀ ਕਿ ਉਥੇ ਨਾਜਾਇਜ਼ ਕੰਮ ਹੋ ਰਿਹਾ ਹੈ। ਬਿਆਨ ਮੁਤਾਬਕ ਅਧਿਕਾਰੀਆਂ ਨੇ ਗੈਰ-ਕਾਨੂੰਨੀ ਢੰਗ ਨਾਲ ਕੰਮ ਕਰਨ ਦੇ ਦੋਸ਼ ‘ਚ ਸੱਤ ਭਾਰਤੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਹਿ ਮੰਤਰਾਲੇ ਅਨੁਸਾਰ ਚਾਰ ਹੋਰ ਭਾਰਤੀ ਨਾਗਰਿਕਾਂ ਨੂੰ ਨੇੜਲੀ ਕੇਕ ਫੈਕਟਰੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਨ੍ਹਾਂ ‘ਤੇ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਨ ਦਾ ਦੋਸ਼ ਹੈ। ਇਸ ਤੋਂ ਇਲਾਵਾ ਇਕ ਭਾਰਤੀ ਔਰਤ ਨੂੰ ਵੀ ਇਮੀਗ੍ਰੇਸ਼ਨ ਅਪਰਾਧਾਂ ਦੇ ਦੋਸ਼ ‘ਚ ਗ੍ਰਿਫ਼ਤਾਰ ਕੀਤਾ ਗਿਆ ਹੈ।

ਅਧਿਕਾਰੀਆਂ ਨੇ ਦੱਸਿਆ ਕਿ ਚਾਰ ਲੋਕਾਂ ਨੂੰ ਬਰਤਾਨੀਆ ਤੋਂ ਕੱਢਣ ਜਾਂ ਭਾਰਤ ਡਿਪੋਰਟ ਕੀਤੇ ਜਾਣਾ ਅਜੇ ਦੇ ਵਿਚਾਰ ਅਧੀਨ ਹਿਰਾਸਤ ਵਿੱਚ ਲਿਆ ਗਿਆ ਹੈ। ਬਾਕੀ ਅੱਠ ਲੋਕਾਂ ਨੂੰ ਇਸ ਸ਼ਰਤ ‘ਤੇ ਜ਼ਮਾਨਤ ਦਿੱਤੀ ਗਈ ਹੈ ਕਿ ਉਹ ਨਿਯਮਿਤ ਤੌਰ ‘ਤੇ ਗ੍ਰਹਿ ਮੰਤਰਾਲੇ ਨੂੰ ਰਿਪੋਰਟ ਕਰਨਗੇ। ਇਸ ਦੌਰਾਨ ਜੇਕਰ ਇਹ ਦੋਸ਼ ਸਾਬਤ ਹੁੰਦਾ ਹੈ ਕਿ ਫੈਕਟਰੀ ਵਿੱਚ ਗੈਰ-ਕਾਨੂੰਨੀ ਕਾਮੇ ਰੱਖੇ ਗਏ ਹਨ ਅਤੇ ਲੋੜੀਂਦੇ ਪ੍ਰੀ-ਰੁਜ਼ਗਾਰ ਟੈਸਟ ਨਹੀਂ ਕਰਵਾਏ ਗਏ, ਤਾਂ ਇਹ ਸਾਬਤ ਹੋਣ ‘ਤੇ ਦੋਵਾਂ ਯੂਨਿਟਾਂ ਨੂੰ ਜੁਰਮਾਨੇ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

Add a Comment

Your email address will not be published. Required fields are marked *