ਸਾਬਕਾ ਮੁੱਖ ਮੰਤਰੀ ਚੰਨੀ ਨੂੰ ਮੁਸਲਿਮ ਭਾਈਚਾਰੇ ਨਾਲ ਨਮਾਜ਼ ਅਦਾ ਕਰਨ ਤੋਂ ਰੋਕਿਆ

ਜਲੰਧਰ – ਈਦ-ਉਲ-ਫਿਤਰ ਮੌਕੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੁਸਲਿਮ ਭਾਈਚਾਰੇ ਨੂੰ ਵਧਾਈ ਦੇਣ ਲਈ ਜਲੰਧਰ ਸ਼ਹਿਰ ਦੀਆਂ ਕਈ ਮਸਜਿਦਾਂ ਅਤੇ ਈਦਗਾਹਾਂ ’ਚ ਪਹੁੰਚੇ। ਗੁਲਾਬ ਦੇਵੀ ਰੋਡ ’ਤੇ ਸਥਿਤ ਈਦਗਾਹ ’ਚ ਜਦੋਂ ਮੁਸਲਿਮ ਭਾਈਚਾਰੇ ਦੇ ਲੋਕ ਨਮਾਜ਼ ਅਦਾ ਕਰਨ ਲਈ ਖੜ੍ਹੇ ਹੋਏ ਤਾਂ ਉਥੇ ਮੌਜੂਦ ਚੰਨੀ ਵੀ ਉਨ੍ਹਾਂ ਦੇ ਨਾਲ ਕਤਾਰ ’ਚ ਖੜ੍ਹੇ ਹੋਣ ਲੱਗੇ, ਜਿਸ ’ਤੇ ਇਕ ਬਜ਼ੁਰਗ ਮੁਸਲਿਮ ਵਿਅਕਤੀ ਨੇ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕਿਆ ਅਤੇ ਕਿਹਾ ਕਿ ਤੁਸੀਂ ਮੁਸਲਮਾਨਾਂ ਵਿਚਕਾਰ ਖੜ੍ਹੇ ਹੋ ਕੇ ਨਮਾਜ਼ ਅਦਾ ਨਹੀਂ ਕਰ ਸਕਦੇ।

ਇਸ ਮਾਮਲੇ ਨੂੰ ਲੈ ਕੇ ਚੰਨੀ ਨਾਲ ਆਏ ਮੁਸਲਿਮ ਆਗੂ ਜੱਬਾਰ ਖਾਨ ਅਤੇ ਬਜ਼ੁਰਗ ਵਿਚਕਾਰ ਤਿੱਖੀ ਬਹਿਸ ਹੋਈ, ਜਿਸ ਕਾਰਨ ਮਾਹੌਲ ਤਣਾਅਪੂਰਨ ਬਣ ਗਿਆ। ਮਾਹੌਲ ਗਰਮਾਉਂਦਾ ਦੇਖ ਚਰਨਜੀਤ ਸਿੰਘ ਚੰਨੀ ਉੱਥੋਂ ਹਟ ਗਏ ਅਤੇ ਪਿੱਛੇ ਦੂਜੀ ਕਤਾਰ ਵਿਚ ਖੜ੍ਹੇ ਹੋ ਕੇ ਮੁਸਲਿਮ ਭਾਈਚਾਰੇ ਨਾਲ ਨਮਾਜ਼ ਅਦਾ ਕੀਤੀ। ਵਰਣਨਯੋਗ ਹੈ ਕਿ ਸਾਬਕਾ ਮੁੱਖ ਮੰਤਰੀ ਚੰਨੀ ਨੂੰ ਜਲੰਧਰ ਤੋਂ ਕਾਂਗਰਸ ਦਾ ਸੰਭਾਵਿਤ ਉਮੀਦਵਾਰ ਦੱਸਿਆ ਜਾ ਰਿਹਾ ਹੈ ਅਤੇ ਉਹ ਜ਼ਿਲ੍ਹੇ ਵਿਚ ਕੋਈ ਪ੍ਰੋਗਰਾਮ ਨਹੀਂ ਛੱਡ ਰਹੇ। ਇਕ ਹਫ਼ਤਾ ਪਹਿਲਾਂ ਉਹ ਮੁਬੀਨ ਖ਼ਾਨ ਵੱਲੋਂ ਦਿੱਤੀ ਗਈ ਇਫ਼ਤਾਰ ਪਾਰਟੀ ਵਿਚ ਵੀ ਸ਼ਾਮਲ ਹੋਏ ਸਨ।

Add a Comment

Your email address will not be published. Required fields are marked *