ਬਾਲੀਵੁੱਡ ਅਦਾਕਾਰਾ ਨੇਹਾ ਧੂਪੀਆ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਿਵਾਇਆ ਸੀਸ
April 12, 2024
ਅੰਮ੍ਰਿਤਸਰ – ਬਾਲੀਵੁੱਡ ਅਦਾਕਾਰਾ ਨੇਹਾ ਧੂਪੀਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੀ। ਇਸ ਮੌਕੇ ਉਨ੍ਹਾਂ ਗੁਰੂ ਘਰ ਵਿਚ ਮੱਥਾ ਟੇਕਿਆ ਤੇ ਸਰਬਤ ਦੇ ਭਲੇ ਦੀ ਅਰਦਾਸ ਕਰ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ। ਇਕ ਆਮ ਸ਼ਰਧਾਲੂ ਵਾਂਗ ਸੱਚਖੰਡ ਵਿਖੇ ਪਹੁੰਚੀ ਨੇਹਾ ਧੂਪੀਆ ਨੇ ਜਿੱਥੇ ਪਰਿਕਰਮਾ ਕਰਕੇ ਗੁਰੂ ਘਰ ਵਿਖੇ ਸੀਸ ਨਿਵਾਇਆ, ਉੱਥੇ ਹੀ ਉਨ੍ਹਾਂ ਨੇ ਇਲਾਹੀ ਬਾਣੀ ਦਾ ਕੀਰਤਨ ਵੀ ਸੁਣਿਆ।
ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਉਨ੍ਹਾਂ ਕਿਹਾ ਕਿ ਜਦੋਂ ਵੀ ਗੁਰੂ ਨਗਰੀ ਵਿਚ ਕਿਸੇ ਕੰਮ ਦੇ ਸਿਲਸਿਲੇ ਵਿਚ ਹੀ ਆਉਂਦੀ ਹੈ ਤਾਂ ਉਨ੍ਹਾਂ ਦੇ ਮਨ ਦੀ ਸਭ ਤੋਂ ਪਹਿਲੀ ਇੱਛਾ ਇਸ ਰੂਹਾਨੀਅਤ ਦੇ ਕੇਂਦਰ ਵਿਖੇ ਆਉਣ ਦੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਬਹੁਤ ਜਲਦੀ ਸਾਡੀਆਂ ਨਵੀਆਂ ਫ਼ਿਲਮਾਂ ਆਉਣ ਵਾਲੀਆਂ ਹਨ ਜੋ ਵੱਡੇ ਪਰਦੇ ‘ਤੇ ਰਿਲੀਜ਼ ਹੋਣਗੀਆਂ।

