ਦਿਲਜੀਤ ਦੋਸਾਂਝ ਨੇ ‘ਵਿਸਾਖੀ’ ਮੌਕੇ ਗੁਰੂ ਘਰ ਟੇਕਿਆ ਮੱਥਾ

ਜਲੰਧਰ : ਅੱਜ ਦਾ ਦਿਨ ਸਿੱਖ ਇਤਿਹਾਸ ‘ਚ ਬੇਹੱਦ ਅਹਿਮ ਹੈ। ਅੱਜ ਦੇ ਦਿਨ ਸਾਹਿਬੇ-ਕਮਾਲ, ਸਰਬੰਸਦਾਨੀ, ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 1699 ਈਸਵੀ ਨੂੰ ਵਿਸਾਖੀ ਵਾਲੇ ਦਿਨ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ’ਤੇ ਖਾਲਸਾ ਪੰਥ ਦੀ ਸਾਜਨਾ ਕੀਤੀ। ਵਿਸਾਖੀ ਦਾ ਤਿਉਹਾਰ ਪੰਜਾਬ ਲਈ ਸਿਰਫ ਧਾਰਮਿਕ ਅਹਿਮੀਅਤ ਹੀ ਨਹੀਂ ਰੱਖਦਾ ਸਗੋਂ ਇਸ ਦੀ ਆਰਥਿਕ ਤੌਰ ‘ਤੇ ਵੀ ਕਾਫੀ ਅਹਿਮੀਅਤ ਹੈ। ਇਸ ਦਿਨ ਹੀ ਪੰਜਾਬ ਵਿਚ ਰਸਮੀ ਤੌਰ ‘ਤੇ ਕਣਕ ਦੀ ਵਾਢੀ ਸ਼ੁਰੂ ਹੁੰਦੀ ਹੈ। ਖੇਤਾਂ ਵਿੱਚ ਸੋਨੇ ਰੰਗੀਆਂ, ਲਹਿਰਾਉਂਦੀਆਂ, ਪੱਕੀਆਂ ਕਣਕਾਂ ਦੇਖ ਕੇ ਕਿਸਾਨ ਆਪਣੀ ਮਿਹਨਤ ਦੇ ਮੁੱਲ ਨੂੰ ਪੈਂਦਾ ਦੇਖਦੇ ਹਨ।

ਉਥੇ ਹੀ ਪੰਜਾਬੀ ਕਲਾਕਾਰ ਵੀ ਇਸ ਤਿਉਹਾਰ ਨੂੰ ਖ਼ਾਸ ਤਰੀਕੇ ਨਾਲ ਮਨਾ ਰਹੇ ਹਨ। ਹਾਲ ਹੀ ‘ਚ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ ‘ਤੇ ਇਕ ਵੀਡੀਓ ਸਾਂਝੀ ਕੀਤੀ ਹੈ, ਜਿਸ ‘ਚ ਉਹ ਗੁਰੂ ਘਰ ਮੱਥਾ ਟੇਕਦੇ ਨਜ਼ਰ ਆ ਰਹੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੂੰ ਗੁਰੂ ਕੀ ਬਾਣੀ ਦਾ ਆਨੰਦ ਵੀ ਮਾਣਿਆ।

ਇਸ ਵੀਡੀਓ ਨੂੰ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ ‘ਤੇ ਸ਼ੇਅਰ ਕਰਦਿਆਂ ਦਿਲਜੀਤ ਦੋਸਾਂਝ ਨੇ ਕੈਪਸ਼ਨ ‘ਚ ਲਿਖਿਆ- ਓਦੋਂ ਅਸਲ ਵਿਸਾਖੀ ਚੜ੍ਹਦੀ ਏ, ਜਦੋਂ ਧੁਰ ਅੰਦਰੋਂ ਐਲਾਨ ਹੁੰਦੇ, ਉਹਦਾ ਬਾਜ ਤੇ ਘੋੜਾ ਦੇਖਣ ਲਈ ਲੱਖ ਰਿਸ਼ੀ-ਮੁਨੀ ਕੁਰਬਾਨ ਹੁੰਦੇ 🙏🏽 Vaisakhi Dian Sari Sangat Nu Lakh Lakh Mubarkan 🙏🏽।

ਵਿਸਾਖੀ ਨਾਮ ਵਸਾਖ ਤੋਂ ਬਣਿਆ ਹੈ। ਪੰਜਾਬ ਅਤੇ ਹਰਿਆਣੇ ਦੇ ਕਿਸਾਨ ਸਰਦੀਆਂ ਦੀ ਫਸਲ ਕੱਟ ਲੈਣ ਤੋਂ ਬਾਅਦ ਨਵੇਂ ਸਾਲ ਦੀਆਂ ਖੁਸ਼ੀਆਂ ਮਨਾਉਂਦੇ ਹਨ। ਇਸ ਲਈ ਵਿਸਾਖੀ ਪੰਜਾਬ ਅਤੇ ਨੇੜਲੇ ਪ੍ਰਦੇਸਾਂ ਦਾ ਸਭ ਤੋਂ ਵੱਡਾ ਤਿਉਹਾਰ ਹੈ। ਇਹ ਖ਼ਰੀਫ਼ ਦੀ ਫਸਲ ਦੇ ਪੱਕਣ ਦੀ ਖੁਸ਼ੀ ਦਾ ਪ੍ਰਤੀਕ ਹੈ। ਵਿਸਾਖੀ ਦਾ ਤਿਉਹਾਰ ਕੇਵਲ ਪੰਜਾਬ ‘ਚ ਹੀ ਨਹੀਂ ਸਗੋਂ ਦੇਸ਼ਾਂ ਵਿਦੇਸ਼ਾਂ ‘ਚ ਵੱਡੇ ਪੱਧਰ ‘ਤੇ ਮਨਾਇਆ ਜਾਂਦਾ ਹੈ। ਇਸ ਦਿਨ ਪੰਜਾਬ ਦੇ ਵੱਖ-ਵੱਖ ਇਲਾਕਿਆ ‘ਚ ਮੇਲੇ ਲੱਗਦੇ ਹਨ ਅਤੇ ਅਤੇ ਲੋਕ ਖੁਸ਼ੀ-ਖੁਸ਼ੀ ਆਪਣੇ ਪਰਿਵਾਰ ਸਮੇਤ ਮੇਲਿਆਂ ਦਾ ਅਨੰਦ ਮਾਣਦੇ ਹਨ।

ਇਸ ਦਿਨ ਸਿੱਖਾਂ ਦੇ 10ਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ 1699 ‘ਚ ਪਵਿੱਤਰ ਸ਼ਹਿਰ ਸ੍ਰੀ ਆਨੰਦਪੁਰ ਸਾਹਿਬ ਵਿਖੇ ਵੱਖ-ਵੱਖ ਜਾਤਾਂ ਨਾਲ ਸਬੰਧਤ ਪੰਜ ਪਿਆਰਿਆਂ ਨੂੰ ਅੰਮ੍ਰਿਤ ਛਕਾ ਕੇ ਖਾਲਸਾ ਪੰਥ ਦੀ ਸਾਜਨਾ ਕੀਤੀ ਸੀ।

Add a Comment

Your email address will not be published. Required fields are marked *