ਮੈਂਬਰ ਪਾਰਲੀਮੈਂਟ ਸੈਮ ਰੇਅ ਵਲੋਂ ਵਿਸਾਖੀ ਮੌਕੇ ਸਿੱਖ ਭਾਈਚਾਰੇ ਲਈ ਰਾਤਰੀ ਭੋਜ ਦਾ ਆਯੋਜਨ

ਮੈਲਬੌਰਨ – ਫੈਡਰਲ ਮੈਂਬਰ ਪਾਰਲੀਮੈਂਟ ਸੈਮ ਰੇਅ ਵਲੋਂ ਵਿਸਾਖੀ ਮੌਕੇ ਸਥਾਨਕ ਸਿੱਖ ਭਾਈਚਾਰੇ ਲਈ ਰਾਤਰੀ ਭੋਜ ਦਾ ਆਯੋਜਨ ਪੱਛਮੀ ਮੈਲਬੌਰਨ ਦੇ ਇਲਾਕੇ ਕੈਰੋਲਾਇਨ ਸਪਰਿੰਗਜ਼ ਵਿਖੇ ਕੀਤਾ ਗਿਆ। ਇਸ ਮੌਕੇ ਮੈਲਟਨ ਅਤੇ ਇਸ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚੋਂ ਵਿਸ਼ੇਸ਼ ਤੌਰ ‘ਤੇ ਸਿੱਖ ਭਾਈਚਾਰੇ ਦੇ ਨੁਮਾਇੰਦੇ ਪੁੱਜੇ। ਸੈਮ ਰੇਅ ਨੇ ਆਏ ਹੋਏ ਸਾਰੇ ਪਤਵੰਤਿਆਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਤੇ ਆਪਣੇ ਸੰਬੋਧਨ ਵਿੱਚ ਸੈਮ ਨੇ ਵਿਸਾਖੀ ਦਿਹਾੜੇ ਦੀਆਂ ਸਮੁਚੀ ਸਿੱਖ ਕੌਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਆਸਟ੍ਰੇਲੀਆ ਵਿੱਚ ਵਸਦਾ ਸਿੱਖ ਭਾਈਚਾਰਾ ਸਾਡਾ ਇੱਕ ਅਟੁੱਟ ਅੰਗ ਹੈ, ਜਿਨ੍ਹਾਂ ਨੇ ਇੱਥੇ ਰਹਿ ਕੇ ਆਪਣੀ ਸਖ਼ਤ ਮਿਹਨਤ ਦੇ ਨਾਲ ਇੱਕ ਵੱਖਰਾ ਮੁਕਾਮ ਹਾਸਲ ਕੀਤਾ ਹੈ।

ਉਨਾਂ ਕਿਹਾ ਕਿ ਆਸਟ੍ਰੇਲੀਆ ਵਿੱਚ ਜਦੋਂ ਵੀ ਕੋਈ ਮੁਸੀਬਤ ਆਈ ਤਾਂ ਸਿੱਖ ਭਾਈਚਾਰੇ ਨੇ ਹਰ ਫਰੰਟ ‘ਤੇ ਅੱਗੇ ਹੋ ਕੇ ਇੱਥੋਂ ਦੇ ਨਾਗਰਿਕਾਂ ਦੀ ਦਿਲ ਖੋਲ ਕੇ ਮਦਦ ਕੀਤੀ । ਸੈਮ ਨੇ ਕਿਹਾ ਕਿ ਭਾਵੇਂ ਜੰਗਲੀ ਅੱਗ ਦੀ ਤਰਾਸਦੀ ਹੋਵੇ ਜਾਂ ਕੋਵਿਡ ਮਹਾਂਮਾਰੀ ਹੋਵੇ ਇਨ੍ਹਾਂ ਨੇ ਅਣਥੱਕ ਸੇਵਾਂਵਾਂ ਦਿੱਤੀਆਂ। ਕੋਵਿਡ ਮਹਾਂਮਾਰੀ ਲਾਕਡਾਊਨ ਵੇਲੇ ਜਦੋਂ ਲੋਕ ਘਰਾਂ ਤੋਂ ਨਿਕਲਣ ਤੋਂ ਪਰਹੇਜ਼ ਕਰਦੇ ਸਨ, ਉਸ ਵੇਲੇ ਸਿੱਖ ਭਾਈਚਾਰੇ ਵਲੋਂ ਲੋੜਵੰਦਾਂ ਨੂੰ ਘਰ ਘਰ ਰਾਸ਼ਨ ਅਤੇ ਭੋਜਨ ਮੁਹਇਆ ਕਰਵਾਇਆ ਗਿਆ। ਸੈਮ ਨੇ ਕਿਹਾ ਕਿ ਕੋਵਿਡ ਮਹਾਂਮਾਰੀ ਦੇ ਦੌਰਾਨ ਸਿੱਖ ਭਾਈਚਾਰੇ ਤੇ ਉਨ੍ਹਾਂ ਵਲੋਂ ਕੀਤੀ ਜਾ ਰਹੀ ਸੇਵਾ ਨੂੰ ਨੇੜਿਓਂ ਦੇਖਣ ਦਾ ਮੌਕਾ ਮਿਲਿਆ ਤੇ ਉਹ ਬਹੁਤ ਪ੍ਰਭਾਵਿਤ ਹੋਏ। ਉਨਾਂ ਕਿਹਾ ਕਿ ਮੈਂ ਸਿੱਖ ਭਾਈਚਾਰੇ ਵਲੋਂ ਆਸਟ੍ਰੇਲੀਅਨ ਲੋਕਾਂ ਦੇ ਜੀਵਨ ਵਿਚ ਕੀਤੇ ਗਏ ਸਾਰੇ ਕੰਮਾਂ ਦੀ ਦਿਲੋਂ ਸ਼ਲਾਘਾ ਕਰਦਾ ਹਾਂ। ਅੰਤ ਵਿੱਚ ਉਨਾਂ ਕਿਹਾ ਮੈਂ ਆਪਣੇ ਅਤੇ ਸਿੱਖ ਭਾਈਚਾਰੇ ਦਰਮਿਆਨ ਰਿਸ਼ਤੇ ਦੀ ਸੱਚਮੁੱਚ ਕਦਰ ਕਰਦਾ ਹਾਂ।

Add a Comment

Your email address will not be published. Required fields are marked *