ਸਿਡਨੀ ਦੇ ਸ਼ਾਪਿੰਗ ਸੈਂਟਰ ‘ਚ ਵਾਪਰੀ ਛੁਰੇਬਾਜ਼ੀ ਦੀ ਘਟਨਾ

ਸਿਡਨੀ – ਸਿਡਨੀ ਦੇ ਇੱਕ ਸ਼ਾਪਿੰਗ ਸੈਂਟਰ ਵਿੱਚ ਸ਼ਨੀਵਾਰ ਨੂੰ ਚਾਕੂ ਨਾਲ ਕੀਤੇ ਗਏ ਹਮਲੇ ਵਿੱਚ 6 ਲੋਕਾਂ ਅਤੇ ਇੱਕ ਸ਼ੱਕੀ ਦੀ ਮੌਤ ਹੋ ਗਈ ਅਤੇ ਇੱਕ ਬੱਚੇ ਸਮੇਤ ਕਈ ਲੋਕ ਜ਼ਖ਼ਮੀ ਹੋ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਸਹਾਇਕ ਪੁਲਸ ਕਮਿਸ਼ਨਰ ਐਂਥਨੀ ਕੁੱਕ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਇੱਕ ਵਿਅਕਤੀ ਨੇ ਮਾਲ ਵਿੱਚ ਚਾਕੂ ਨਾਲ ਹਮਲਾ ਕੀਤਾ ਅਤੇ ਇੱਕ ਪੁਲਸ ਇੰਸਪੈਕਟਰ ਨੂੰ ਗੋਲੀ ਮਾਰਨ ਤੋਂ ਪਹਿਲਾਂ 9 ਲੋਕਾਂ ਨੂੰ ਚਾਕੂ ਮਾਰ ਦਿੱਤਾ। ਹਮਲੇ ‘ਚ 6 ਲੋਕਾਂ ਦੀ ਮੌਤ ਹੋ ਗਈ।

ਕੁੱਕ ਨੇ ਕਿਹਾ ਕਿ ਸ਼ੱਕੀ ਨੇ ਇਕੱਲੇ ਹੀ ਅਪਰਾਧ ਨੂੰ ਅੰਜ਼ਾਮ ਦਿੱਤਾ ਅਤੇ ਹੁਣ ਕਿਸੇ ਨੂੰ ਕੋਈ ਖ਼ਤਰਾ ਨਹੀਂ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਇਹ ਨਹੀਂ ਪਤਾ ਕਿ ਦੋਸ਼ੀ ਕੌਣ ਸੀ ਅਤੇ ਹਮਲੇ ਦੇ ਪਿੱਛੇ ਦਾ ਮਕਸਦ ਵੀ ਨਹੀਂ ਪਤਾ ਲੱਗਾ। ਮੀਡੀਆ ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ ਸਿਡਨੀ ਦੇ ਇੱਕ ਭੀੜ-ਭੜੱਕੇ ਵਾਲੇ ਸ਼ਾਪਿੰਗ ਸੈਂਟਰ ਵਿੱਚ ਕਈ ਲੋਕਾਂ ‘ਤੇ ਚਾਕੂ ਨਾਲ ਹਮਲਾ ਕੀਤਾ ਅਤੇ ਇੱਕ ਵਿਅਕਤੀ ਨੂੰ ਪੁਲਸ ਨੇ ਗੋਲੀ ਮਾਰ ਦਿੱਤੀ। 

Add a Comment

Your email address will not be published. Required fields are marked *