ਲਾਰੈਂਸ ਦੇ ਭਰਾ ਨੇ ਲਈ ਸਲਮਾਨ ਖਾਨ ਦੇ ਘਰ ‘ਤੇ ਹੋਈ ਫਾਇਰਿੰਗ ਦੀ ਜ਼ਿੰਮੇਵਾਰੀ

ਮੁੰਬਈ- ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਹੋਈ ਗੋਲੀਬਾਰੀ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਜੇਲ੍ਹ ‘ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਨੇ ਇਸ ਦੀ ਜ਼ਿੰਮੇਵਾਰੀ ਲਈ ਹੈ। ਲਾਰੈਂਸ ਦਾ ਭਰਾ ਅਨਮੋਲ ਅਮਰੀਕਾ ਵਿਚ ਹੈ। ਉਸ ਨੇ ਸੋਸ਼ਲ ਮੀਡੀਆ ‘ਤੇ ਪੋਸਟ ਰਾਹੀਂ ਸਲਮਾਨ ਦੇ ਘਰ ਦੇ ਬਾਹਰ ਗੋਲੀਬਾਰੀ ਦੀ ਜ਼ਿੰਮੇਵਾਰੀ ਲਈ। ਨਾਲ ਹੀ ਕਿਹਾ ਕਿ ਸਲਮਾਨ, ਅਸੀਂ ਇਹ ਹਮਲਾ ਤੁਹਾਨੂੰ ਸਿਰਫ਼ ਟ੍ਰੇਲਰ ਦਿਖਾਉਣ ਲਈ ਕੀਤਾ ਹੈ। ਇਹ ਸਾਡੀ ਪਹਿਲੀ ਅਤੇ ਆਖ਼ਰੀ ਚਿਤਾਵਨੀ ਹੈ। ਹਾਲਾਂਕਿ ਅਮਨੋਲ ਬਿਸ਼ਨੋਈ ਵੱਲੋਂ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਗਈ ਪੋਸਟ ਦੀ ‘ਜਗ ਬਾਣੀ’ ਕੋਈ ਪੁਸ਼ਟੀ ਨਹੀਂ ਕਰਦਾ ਹੈ।

ਦੱਸਣਯੋਗ ਹੈ ਕਿ ਐਤਵਾਰ ਸਵੇਰੇ ਮੋਟਰਸਾਈਕਲ ਸਵਾਰ 2 ਅਣਪਛਾਤੇ ਵਿਅਕਤੀਆਂ ਨੇ ਮੁੰਬਈ ‘ਚ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਆਂ ਚਲਾ ਦਿੱਤੀਆਂ। ਇਸ ਤੋਂ ਬਾਅਦ ਪੁਲਸ ਨੇ ਉਨ੍ਹਾਂ ਦੀ ਰਿਹਾਇਸ਼ ਦੇ ਆਲੇ-ਦੁਆਲੇ ਸੁਰੱਖਿਆ ਸਖ਼ਤ ਕਰ ਦਿੱਤੀ ਹੈ। ਪੁਲਸ ਨੇ ਦੱਸਿਆ ਕਿ ਅੱਜ ਸਵੇਰੇ ਕਰੀਬ 5 ਵਜੇ ਮੁੰਬਈ ਦੇ ਬਾਂਦਰਾ ਇਲਾਕੇ ‘ਚ ਸਥਿਤ ‘ਗੈਲੇਕਸੀ ਅਪਾਰਟਮੈਂਟਸ’ ਦੇ ਬਾਹਰ 2 ਵਿਅਕਤੀਆਂ ਨੇ ਚਾਰ ਗੋਲੀਆਂ ਚਲਾਈਆਂ ਅਤੇ ਭੱਜ ਗਏ। ਇਸ ਅਪਾਰਟਮੈਂਟ ‘ਚ ਸਲਮਾਨ ਦਾ ਘਰ ਹੈ। ਫਿਲਹਾਲ ਪੁਲਸ ਘਰ ਦੇ ਆਲੇ ਦੁਆਲੇ ਲੱਗੇ ਸੀਸੀਟੀਵੀ ਫੁਟੇਜ ਨੂੰ ਸਕੈਨ ਕਰ ਰਹੀ ਹੈ।

Add a Comment

Your email address will not be published. Required fields are marked *