‘ਚਮਕੀਲਾ’ ਫ਼ਿਲਮ ਨੂੰ ਲੈ ਕੇ ਵਿਦੇਸ਼ੀ ਸਿੱਖਾਂ ’ਚ ਰੋਸ

ਲੰਡਨ – ਪੰਜਾਬੀ ਗਾਇਕ ਅਮਰ ਸਿੰਘ ਚਮਕੀਲਾ ’ਤੇ ਬਣੀ ਫ਼ਿਲਮ ‘ਚਮਕੀਲਾ’ ਨੂੰ ਲੈ ਕੇ ਵਿਦੇਸ਼ੀ ਸਿੱਖਾਂ ਵਿਚ ਭਾਰੀ ਰੋਸ ਹੈ। ਇਸ ਫ਼ਿਲਮ ’ਚ ਇਕ ਆਗੂ ਦੀ ਸ਼ਮੂਲੀਅਤ ਹੋਣ ’ਤੇ ਅਸਤੀਫ਼ਾ ਦੇਣ ਦੀ ਮੰਗ ਕੀਤੀ ਗਈ ਹੈ। ਵਿਦੇਸ਼ੀ ਸਿੱਖਾਂ ਨੇ ਕਿਹਾ ਕਿ ਪੰਜਾਬੀ ਗਾਇਕ ਅਮਰ ਚਮਕੀਲਾ ਦੀ ਜੀਵਨੀ ’ਤੇ ਫ਼ਿਲਮ ਬਣਾ ਕੇ ਲੱਚਰਤਾ ਨੂੰ ਉਤਸ਼ਾਹਿਤ ਕਰਕੇ ਸਿੱਖਾਂ ਦੇ ਜ਼ਖ਼ਮਾਂ ’ਤੇ ਮੁੜ ਲੂਣ ਛਿੜਕਣ ਦਾ ਕੰਮ ਕੀਤਾ ਗਿਆ ਹੈ।

ਦੱਸ ਦੇਈਏ ਕਿ ‘ਚਮਕੀਲਾ’ ਫ਼ਿਲਮ 12 ਅਪ੍ਰੈਲ ਨੂੰ ਨੈੱਟਫਲਿਕਸ ’ਤੇ ਰਿਲੀਜ਼ ਹੋਈ ਹੈ। ਇਸ ਫ਼ਿਲਮ ’ਚ ਦਿਲਜੀਤ ਦੋਸਾਂਝ ਤੇ ਪਰਿਣੀਤੀ ਚੋਪੜਾ ਮੁੱਖ ਭੂਮਿਕਾ ਨਿਭਾਅ ਰਹੇ ਹਨ, ਜਿਨ੍ਹਾਂ ਦੀ ਅਦਾਕਾਰੀ ਨੂੰ ਦਰਸ਼ਕਾਂ ਵਲੋਂ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ।

ਫ਼ਿਲਮ ਨੂੰ ਬਾਲੀਵੁੱਡ ਦੇ ਮਸ਼ਹੂਰ ਡਾਇਰੈਕਟਰ ਇਮਤਿਆਜ਼ ਅਲੀ ਨੇ ਡਾਇਰੈਕਟ ਕੀਤਾ ਹੈ। ਹਾਲ ਹੀ ’ਚ ਕਪਿਲ ਸ਼ਰਮਾ ਦੇ ਸ਼ੋਅ ’ਚ ਪਹੁੰਚੇ ਇਮਤਿਆਜ਼ ਅਲੀ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਇਕ ਵਾਰ ਸ਼ਾਹਰੁਖ ਖ਼ਾਨ ਨੇ ਕਿਹਾ ਸੀ ਕਿ ਜੇਕਰ ਭਾਰਤ ’ਚ ਕੋਈ ਵਧੀਆ ਅਦਾਕਾਰ ਹੈ ਤਾਂ ਉਹ ਦਿਲਜੀਤ ਦੋਸਾਂਝ ਹੈ।

Add a Comment

Your email address will not be published. Required fields are marked *