ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਖ਼ਿਲਾਫ਼ ED ਦਾ ਵੱਡਾ ਐਕਸ਼ਨ

ਮੁੰਬਈ : ਇਕ ਵਾਰ ਫਿਰ ਸ਼ਿਲਪਾ ਸ਼ੈੱਟੀ ਦਾ ਪਤੀ ਰਾਜ ਕੁੰਦਰਾ ਮੁਸ਼ਕਿਲਾਂ ‘ਚ ਘਿਰਦਾ ਨਜ਼ਰ ਆ ਰਿਹਾ ਹੈ। ਦਰਅਸਲ, ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅਦਾਕਾਰਾ ਦੇ ਪਤੀ ਅਤੇ ਕਾਰੋਬਾਰੀ ਰਾਜ ਕੁੰਦਰਾ ਖ਼ਿਲਾਫ਼ ਅਡਲਟ ਫ਼ਿਲਮਾਂ ਦੇ ਨਿਰਮਾਣ ਅਤੇ ਪ੍ਰਸਾਰ ਦੇ ਸਬੰਧ ‘ਚ ਦਰਜ ਕੀਤੇ ਗਏ ‘ਮਨੀ ਲਾਂਡਰਿੰਗ’ ਮਾਮਲੇ ‘ਚ ਵੱਡਾ ਐਕਸ਼ਨ ਲਿਆ ਹੈ। ਈਡੀ ਨੇ ਦੱਸਿਆ ਕਿ PMLA (ਪੀਐਮਐਲਏ), 2002 ਦੀਆਂ ਵਿਵਸਥਾਵਾਂ ਦੇ ਤਹਿਤ ਰਿਪੂ ਸੂਦਨ ਕੁੰਦਰਾ ਉਰਫ ਰਾਜ ਕੁੰਦਰਾ ਦੀ 97.79 ਕਰੋੜ ਰੁਪਏ ਦੀਆਂ ਅਚੱਲ ਅਤੇ ਚੱਲ ਜਾਇਦਾਦਾਂ ਅਸਥਾਈ ਤੌਰ ‘ਤੇ ਕੁਰਕ ਕੀਤੀਆਂ ਗਈਆਂ ਹਨ।

ਖ਼ਬਰਾਂ ਮੁਤਾਬਕ, ਈਡੀ ਨੇ ਰਾਜ ਕੁੰਦਰਾ ਦੀਆਂ ਜਿਹੜੀਆਂ ਜਾਇਦਾਦਾਂ ਨੂੰ ਅਟੈਚ ਕੀਤਾ ਹੈ, ਉਸ ‘ਚ ਉਨ੍ਹਾਂ ਦਾ ਜੂਹੁ ਬੰਗਲਾ ਵੀ ਸ਼ਾਮਲ ਹੈ। ਕਾਰੋਬਾਰੀ ਖ਼ਿਲਾਫ਼ ਇਹ ਕਾਰਵਾਈ ਮਨੀ ਲਾਂਡਰਿੰਗ ਰੋਕੂ ਕਾਨੂੰਨ ਯਾਨੀ  PMLA , 2002 ਦੇ ਤਹਿਤ ਕੀਤੀ ਗਈ ਹੈ। ਦੱਸਣਯੋਗ ਹੈ ਕਿ ਈਡੀ ਨੇ ਬਿਟਕੁਆਇਨ ਪੋਂਜੀ ਘੁਟਾਲੇ ‘ਚ ਰਾਜ ਕੁੰਦਰਾ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ। ਜੋੜੀਆਂ ਗਈਆਂ ਜਾਇਦਾਦਾਂ ‘ਚ ਪੁਣੇ ਸਥਿਤ ਬੰਗਲਾ ਅਤੇ ਇਕੁਇਟੀ ਸ਼ੇਅਰ ਵੀ ਸ਼ਾਮਲ ਹਨ। ਦੱਸਿਆ ਜਾਂਦਾ ਹੈ ਕਿ ਈਡੀ ਨੇ ਮਹਾਰਾਸ਼ਟਰ ਪੁਲਸ ਅਤੇ ਦਿੱਲੀ ਪੁਲਸ ਦੁਆਰਾ ‘ਵਨ ਵੇਰੀਏਬਲ ਟੈਕ ਪ੍ਰਾਈਵੇਟ ਲਿਮਟਿਡ’ ਅਤੇ ਦੋਸ਼ੀ ਮਰਹੂਮ ਅਮਿਤ ਭਾਰਦਵਾਜ, ਅਜੈ ਭਾਰਦਵਾਜ, ਵਿਵੇਕ ਭਾਰਦਵਾਜ, ਸਿੰਪੀ ਭਾਰਦਵਾਜ, ਮਹਿੰਦਰ ਭਾਰਦਵਾਜ ਅਤੇ ਹੋਰਾਂ ਖ਼ਿਲਾਫ਼ ਦਰਜ FIR ਤੋਂ ਬਾਅਦ ਜਾਂਚ ਸ਼ੁਰੂ ਕੀਤੀ ਸੀ।

Add a Comment

Your email address will not be published. Required fields are marked *