ਸਲਮਾਨ ਦੇ ਘਰ ਗੋਲੀਬਾਰੀ ’ਚ ਵਰਤੇ ਗਏ ਹਥਿਆਰ ਬਰਾਮਦ
April 24, 2024
![](http://mehakewattan.com/wp-content/uploads/2024/04/2024_4image_11_02_093790667salman-ll.jpg)
ਮੁੰਬਈ – ਮੁੰਬਈ ਪੁਲਸ ਦੀ ਕ੍ਰਾਈਮ ਬ੍ਰਾਂਚ ਨੇ ਸੂਰਤ ਵਿਚ ਤਾਪੀ ਨਦੀ ਤੋਂ ਅਦਾਕਾਰ ਸਲਮਾਨ ਖ਼ਾਨ ਦੇ ਘਰ ਦੇ ਬਾਹਰ ਗੋਲੀਬਾਰੀ ਵਿਚ ਵਰਤੇ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਬਰਾਮਦ ਕੀਤੇ ਹਥਿਆਰਾਂ ਵਿਚ 2 ਪਿਸਤੌਲ, 3 ਮੈਗਜ਼ੀਨ ਅਤੇ 13 ਜਿੰਦਾ ਕਾਰਤੂਸ ਸ਼ਾਮਲ ਹਨ।
ਪੁਲਸ ਮੁਤਾਬਕ ਲਾਰੈਂਸ ਬਿਸ਼ਨੋਈ ਗੈਂਗ ਦੇ ਇਕ ਮੈਂਬਰ ਨੇ ਇਸ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਸ਼ੱਕੀ ਸਾਗਰ ਪਾਲ ਅਤੇ ਵਿੱਕੀ ਗੁਪਤਾ ਨੂੰ ਪਿਸਤੌਲਾਂ ਮੁਹੱਈਆ ਕਰਵਾਈਆਂ ਸਨ। ਗੋਲੀਬਾਰੀ ਦੀ ਘਟਨਾ ਤੋਂ ਬਾਅਦ ਮੁਲਜ਼ਮਾਂ ਨੇ ਦੋਵੇਂ ਪਿਸਤੌਲਾਂ ਤਾਪੀ ਨਦੀ ਵਿਚ ਸੁੱਟ ਦਿੱਤੀਆਂ ਸਨ। ਦੋਵੇਂ ਮੁਲਜ਼ਮਾਂ ਨੂੰ 25 ਅਪ੍ਰੈਲ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।