ਅਮਰੀਕਾ ‘ਚ TikTok ‘ਤੇ ਲੱਗ ਸਕਦੀ ਹੈ ਪਾਬੰਦੀ, ਬਿੱਲ ਹੋਇਆ ਪਾਸ

ਵਾਸ਼ਿੰਗਟਨ– ਅਮਰੀਕੀ ਸੰਸਦ ਦੇ ਉਪਰਲੇ ਸਦਨ ਸੈਨੇਟ ਨੇ ਇਕ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਦੇ ਤਹਿਤ ਰਾਸ਼ਟਰੀ ਸੁਰੱਖਿਆ ਚਿੰਤਾਵਾਂ ਕਾਰਨ ਅਮਰੀਕਾ ‘ਚ ਟਿਕਟਾਕ ‘ਤੇ ਪਾਬੰਦੀ ਲਗਾਈ ਜਾ ਸਕਦੀ ਹੈ। ਬੁੱਧਵਾਰ ਨੂੰ ਆਈਆਂ ਖ਼ਬਰਾਂ ‘ਚ ਇਹ ਜਾਣਕਾਰੀ ਦਿੱਤੀ ਗਈ। ਇਹ ਬਿੱਲ ਜਲਦੀ ਹੀ ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਨੂੰ ਭੇਜਿਆ ਜਾਵੇਗਾ, ਜਿਨ੍ਹਾਂ ਨੇ ਆਪਣੇ ਡੈਸਕ ‘ਤੇ ਪਹੁੰਚਦੇ ਹੀ ਇਸ ‘ਤੇ ਦਸਤਖ਼ਤ ਕਰਨ ਦਾ ਵਾਅਦਾ ਕੀਤਾ ਹੈ। 

ਇਸ ਬਿੱਲ ਦੇ ਤਹਿਤ TikTok ਦੇ ਚੀਨੀ ਮਾਲਕ ByteDance ਨੂੰ ਆਪਣੀ ਹਿੱਸੇਦਾਰੀ ਵੇਚਣ ਲਈ ਨੌਂ ਮਹੀਨਿਆਂ ਦਾ ਸਮਾਂ ਦਿੱਤਾ ਗਿਆ ਹੈ, ਨਹੀਂ ਤਾਂ ਐਪ ਨੂੰ ਅਮਰੀਕਾ ਵਿੱਚ ਬਲਾਕ ਕਰ ਦਿੱਤਾ ਜਾਵੇਗਾ। ਪ੍ਰਤੀਨਿਧ ਸਦਨ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਇਹ ਬਿੱਲ ਸੈਨੇਟ ਕੋਲ ਪਹੁੰਚ ਗਿਆ ਹੈ। ਅਮਰੀਕਾ ਨੂੰ ਚਿੰਤਾ ਹੈ ਕਿ TikTok, ਜਿਸ ਦੇ ਦੇਸ਼ ਭਰ ਵਿੱਚ 170 ਮਿਲੀਅਨ ਤੋਂ ਵੱਧ ਉਪਭੋਗਤਾ ਹਨ, ਦੀ ਵਰਤੋਂ ਅਮਰੀਕੀ ਨਾਗਰਿਕਾਂ ਦੀ ਜਾਸੂਸੀ ਕਰਨ ਜਾਂ ਗਲਤ ਜਾਣਕਾਰੀ ਫੈਲਾਉਣ ਲਈ ਕੀਤੀ ਜਾ ਸਕਦੀ ਹੈ। 

ਜ਼ਿਕਰਯੋਗ ਹੈ ਕਿ ਅਮਰੀਕਾ TikTok ‘ਤੇ ਪਾਬੰਦੀ ਲਗਾਉਣ ਵਾਲਾ ਪਹਿਲਾ ਦੇਸ਼ ਨਹੀਂ ਹੈ। ਭਾਰਤ ਨੇ 2020 ਵਿੱਚ ਗਲਵਾਨ ਵਿੱਚ ਚੀਨੀ ਬਲਾਂ ਨਾਲ ਝੜਪ ਤੋਂ ਬਾਅਦ ਕਈ ਹੋਰ ਚੀਨੀ ਐਪਾਂ ਦੇ ਨਾਲ-ਨਾਲ TikTok ‘ਤੇ ਵੀ ਪਾਬੰਦੀ ਲਗਾ ਦਿੱਤੀ ਸੀ। ਬੀ.ਬੀ.ਸੀ ਨੇ ਬੁੱਧਵਾਰ ਨੂੰ ਰਿਪੋਰਟ ਦਿੱਤੀ ਸੀ ਕਿ ਟਿੱਕਟਾਕ ਨੇ ਅਮਰੀਕੀ ਕਦਮ ‘ਤੇ ਤੁਰੰਤ ਪ੍ਰਤੀਕਿਰਿਆ ਨਹੀਂ ਦਿੱਤੀ। ਬਾਈਟਡਾਂਸ ਨੇ ਪਹਿਲਾਂ ਕਿਹਾ ਸੀ ਕਿ ਉਹ TikTok ਨੂੰ ਵੇਚਣ ਲਈ ਮਜਬੂਰ ਕਰਨ ਦੇ ਕਿਸੇ ਵੀ ਯਤਨ ਦਾ ਵਿਰੋਧ ਕਰੇਗੀ। ਹਾਲਾਂਕਿ ਮਾਹਰਾਂ ਦਾ ਮੰਨਣਾ ਹੈ ਕਿ ਐਪ ਨੂੰ ਯੂ.ਐਸ ਵਿੱਚ ਬਲੌਕ ਹੋਣ ਵਿੱਚ ਕਈ ਸਾਲ ਲੱਗ ਸਕਦੇ ਹਨ ਕਿਉਂਕਿ ਬਾਈਟਡਾਂਸ ਦੀ ਕਾਨੂੰਨੀ ਕਾਰਵਾਈ ਪ੍ਰਕਿਰਿਆ ਵਿੱਚ ਦੇਰੀ ਕਰੇਗੀ।

Add a Comment

Your email address will not be published. Required fields are marked *