ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਲੜ ਸਕਦੇ ਨੇ ਲੋਕ ਸਭਾ ਚੋਣ
April 25, 2024
ਜਲੰਧਰ – ਇਸ ਵੇਲੇ ਦੀ ਵੱਡੀ ਖ਼ਬਰ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਲੈ ਕੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਸਿੱਧੂ ਦੇ ਪਿਤਾ ਬਲਕੌਰ ਸਿੰਘ ਆਜ਼ਾਦ ਚੋਣ ਲੜ ਸਕਦੇ ਹਨ। ਸੂਤਰਾਂ ਦੇ ਹਵਾਲੇ ਤੋਂ ਦੱਸਿਆ ਜਾ ਰਿਹਾ ਹੈ ਕਿ ਬਾਪੂ ਬਲਕੌਰ ਸਿੰਘ ਬਠਿੰਡਾ ਤੋਂ ਆਜ਼ਾਦ ਚੋਣ ਲੜ ਸਕਦੇ ਹਨ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਬਲਕੌਰ ਸਿੰਘ ਨੌਮੀਨੇਸ਼ਨ ਲਈ ਫਾਈਲ ਤਿਆਰ ਕਰ ਰਹੇ ਹਨ।
ਕਾਂਗਰਸ ਪਾਰਟੀ ਨਾਲ ਬਾਪੂ ਬਲਕੌਰ ਦਾ ਰਿਸ਼ਤਾ ਰਿਹਾ ਹੈ। ਮਰਹੂਮ ਸਿੱਧੂ ਮੂਸੇਵਾਲਾ ਨੇ ਵੀ ਆਪਣੇ ਸਿਆਸੀ ਸਫ਼ਰ ਦੀ ਸ਼ੁਰੂਆਤ ਕਾਂਗਰਸ ਪਾਰਟੀ ਤੋਂ ਕੀਤੀ ਸੀ ਪਰ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

