ਸੰਜੇ ਦੱਤ ਮਗਰੋਂ ਮੁਸ਼ਕਿਲਾਂ ‘ਚ ਘਿਰੀ ਤਮੰਨਾ ਭਾਟੀਆ

ਨਵੀਂ ਦਿੱਲੀ – ਬਾਲੀਵੁੱਡ ਅਭਿਨੇਤਾ ਸੰਜੇ ਦੱਤ ਤੋਂ ਬਾਅਦ ਹੁਣ ਦੱਖਣੀ ਅਭਿਨੇਤਰੀ ਤਮੰਨਾ ਭਾਟੀਆ ਦਾ ਨਾਂ ਗੈਰ-ਕਾਨੂੰਨੀ IPL ਮੈਚ ਸਟ੍ਰੀਮਿੰਗ ਮਾਮਲੇ ‘ਚ ਸਾਹਮਣੇ ਆਇਆ ਹੈ। ‘ਬਾਹੂਬਲੀ’ ਫੇਮ ਅਦਾਕਾਰਾ ਨੂੰ ਮਹਾਰਾਸ਼ਟਰ ਸਾਈਬਰ ਬ੍ਰਾਂਚ ਨੇ ਇਸ ਮਾਮਲੇ ਦੇ ਸਿਲਸਿਲੇ ‘ਚ ਪੁੱਛਗਿੱਛ ਲਈ ਬੁਲਾਇਆ ਹੈ। ਮਹਾਰਾਸ਼ਟਰ ਸਾਈਬਰ ਬ੍ਰਾਂਚ ਨੇ ਅਭਿਨੇਤਰੀ ਨੂੰ ਸੰਮਨ ਭੇਜ ਕੇ 29 ਅਪ੍ਰੈਲ ਨੂੰ ਪੁੱਛਗਿੱਛ ਲਈ ਪੇਸ਼ ਹੋਣ ਲਈ ਕਿਹਾ ਹੈ। ਇਸ ਮਾਮਲੇ ਤੋਂ ਬਾਅਦ ਤਮੰਨਾ ਭਾਟੀਆ ਮੁਸੀਬਤ ‘ਚ ਫਸਦੀ ਨਜ਼ਰ ਆ ਰਹੀ ਹੈ। ‘ਬਾਹੂਬਲੀ’ ਫੇਮ ਅਦਾਕਾਰਾ ਤਮੰਨਾ ਭਾਟੀਆ ਨੂੰ 29 ਅਪ੍ਰੈਲ ਨੂੰ ਪੁੱਛਗਿੱਛ ਲਈ ਸਾਈਬਰ ਬ੍ਰਾਂਚ ‘ਚ ਪੇਸ਼ ਹੋਣਾ ਹੋਵੇਗਾ, ਜਿੱਥੇ ਉਸ ਨੂੰ ਸਵਾਲਾਂ ਦੇ ਜਵਾਬ ਦੇਣੇ ਹੋਣਗੇ। ਮਹਾਰਾਸ਼ਟਰ ਸਾਈਬਰ ਨੇ ਫੇਅਰਪਲੇ ਐਪ ‘ਤੇ IPL 2023 ਦੀ ਗੈਰ-ਕਾਨੂੰਨੀ ਸਟ੍ਰੀਮਿੰਗ ਦੇ ਸਬੰਧ ‘ਚ ਤਮੰਨਾ ਨੂੰ ਪੁੱਛਗਿੱਛ ਲਈ ਬੁਲਾਇਆ ਹੈ।

ਨਿਊਜ਼ ਏਜੰਸੀ ਏ. ਐੱਨ. ਆਈ. ਦੇ ਇੱਕ ਟਵੀਟ ਅਨੁਸਾਰ, ”ਮਹਾਰਾਸ਼ਟਰ ਸਾਈਬਰ ਨੇ ਫੇਅਰਪਲੇ ਐਪ ‘ਤੇ ਆਈ. ਪੀ. ਐੱਲ. 2023 ਦੀ ਗੈਰਕਾਨੂੰਨੀ ਸਟ੍ਰੀਮਿੰਗ ਦੇ ਸਿਲਸਿਲੇ ‘ਚ ਪੁੱਛਗਿੱਛ ਲਈ ਅਦਾਕਾਰਾ ਤਮੰਨਾ ਭਾਟੀਆ ਨੂੰ ਬੁਲਾਇਆ, ਜਿਸ ਨਾਲ ਵਾਇਆਕਾਮ ਨੂੰ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ। ਉਸ ਨੂੰ 29 ਅਪ੍ਰੈਲ ਨੂੰ ਮਹਾਰਾਸ਼ਟਰ ਸਾਈਬਰ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ।

ਅਭਿਨੇਤਾ ਸੰਜੇ ਦੱਤ ਨੂੰ ਵੀ ਇਸ ਸਬੰਧ ‘ਚ 23 ਅਪ੍ਰੈਲ ਨੂੰ ਸੰਮਨ ਜਾਰੀ ਕੀਤਾ ਗਿਆ ਸੀ ਪਰ ਉਹ ਉਨ੍ਹਾਂ ਸਾਹਮਣੇ ਪੇਸ਼ ਨਹੀਂ ਹੋਏ। ਇਸ ਦੀ ਬਜਾਏ, ਉਸ ਨੇ ਆਪਣਾ ਬਿਆਨ ਦਰਜ ਕਰਨ ਲਈ ਇੱਕ ਮਿਤੀ ਅਤੇ ਸਮਾਂ ਮੰਗਿਆ ਸੀ ਅਤੇ ਕਿਹਾ ਸੀ ਕਿ ਉਹ ਸੰਮਨ ‘ਚ ਦਿੱਤੀ ਗਈ ਮਿਤੀ ਨੂੰ ਭਾਰਤ ‘ਚ ਨਹੀਂ ਸੀ।

ਟਾਈਮਜ਼ ਆਫ਼ ਇੰਡੀਆ ਦੀ ਇੱਕ ਰਿਪੋਰਟ ਅਨੁਸਾਰ, ਸਤੰਬਰ 2023 ‘ਚ ਇੱਕ ਐੱਫ. ਆਈ. ਆਰ. ਦਰਜ ਕੀਤੀ ਗਈ ਸੀ ਜਦੋਂ Viacom18 ਨੇ ਸ਼ਿਕਾਇਤ ਕੀਤੀ ਸੀ ਕਿ ਉਹ IPL ਮੈਚਾਂ ਨੂੰ ਸਟ੍ਰੀਮ ਕਰਨ ਲਈ ਬੌਧਿਕ ਸੰਪਤੀ ਅਧਿਕਾਰ (IPR) ਦੇ ਮਾਲਕ ਹਨ। ਇਸ ਦੇ ਬਾਵਜੂਦ ਸੱਟੇਬਾਜ਼ੀ ਐਪ ਫੇਅਰ ਪਲੇ ਪਲੇਟਫਾਰਮ ਆਪਣੇ ਪਲੇਟਫਾਰਮ ‘ਤੇ ਗੈਰ-ਕਾਨੂੰਨੀ ਤਰੀਕੇ ਨਾਲ ਮੈਚਾਂ ਦੀ ਸਟ੍ਰੀਮਿੰਗ ਕਰ ਰਹੀ ਸੀ। Viacom18 ਨੂੰ ਇਸ ਕਾਰਨ 100 ਕਰੋੜ ਰੁਪਏ ਤੋਂ ਜ਼ਿਆਦਾ ਦਾ ਨੁਕਸਾਨ ਹੋਇਆ ਹੈ। ਐੱਫ. ਆਈ. ਆਰ. ਤੋਂ ਬਾਅਦ ਬਾਦਸ਼ਾਹ, ਸੰਜੇ ਦੱਤ, ਜੈਕਲੀਨ ਫਰਨਾਂਡੀਜ਼ ਅਤੇ ਤਮੰਨਾ ਸਮੇਤ ਕਈ ਸਿਤਾਰਿਆਂ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਸੀ। ਦਸੰਬਰ 2023 ‘ਚ ਸੱਟੇਬਾਜ਼ੀ ਐਪ ਦੇ ਇੱਕ ਕਰਮਚਾਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

Add a Comment

Your email address will not be published. Required fields are marked *