ਅਰਵਿੰਦਰ ਸਿੰਘ ਲਵਲੀ ਨੇ ਪ੍ਰਧਾਨ ਅਹੁਦੇ ਤੋਂ ਦਿੱਤਾ ਅਸਤੀਫ਼ਾ

ਨਵੀਂ ਦਿੱਲੀ- ਲੋਕ ਸਭਾ ਚੋਣਾਂ ਤੋਂ ਪਹਿਲੇ ਦਿੱਲੀ ‘ਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਪਾਰਟੀ ਦੇ ਪ੍ਰਦੇਸ਼ ਪ੍ਰਧਾਨ ਅਰਵਿੰਦਰ ਸਿੰਘ ਲਵਲੀ ਨੇ ਅੱਜ ਯਾਨੀ ਐਤਵਾਰ ਨੂੰ ਅਸਤੀਫ਼ਾ ਦੇ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਲਵਲੀ ਨੇ ਕਾਂਗਰਸ ਦੇ ਇੰਚਾਰਜ ਜਨਰਲ ਸਕੱਤਰ ਦੀਪਕ ਬਾਬਰੀਆ ਨਾਲ ਤਕਰਾਰ ਕਾਰਨ ਅਹੁਦਾ ਛੱਡਿਆ ਹੈ।

ਦਰਅਸਲ ਅਜਿਹੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ, ਜਦੋਂ ਨੇਤਾਵਾਂ ਨੇ ਬਾਬਰੀਆ ਦੇ ਤੌਰ-ਤਰੀਕਿਆਂ ‘ਤੇ ਨਾਰਾਜ਼ਗੀ ਜਤਾਈ ਹੈ। ਲਵਲੀ ਅਨੁਸਾਰ, ਉਨ੍ਹਾਂ ‘ਤੇ ਬਾਬਰੀਆ ਖ਼ਿਲਾਫ਼ ਰਹਿਣ ਵਾਲੇ ਆਗੂਆਂ ਨੂੰ ਬਾਹਰ ਕਰਨ ਦਾ ਭਾਰੀ ਦਬਾਅ ਹੈ, ਇਸ ਲਈ ਉਹ ਅਸਤੀਫ਼ਾ ਦੇ ਰਹੇ ਹਨ।

Add a Comment

Your email address will not be published. Required fields are marked *