ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੂੰ ਮਿਲੀ ਕਾਨੂੰਨ ਦੀ ਡਿਗਰੀ

ਜਲੰਧਰ -ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੂੰ ਸ਼ਨੀਵਾਰ ਕਾਨੂੰਨ ਦੀ ਡਿਗਰੀ ਪ੍ਰਦਾਨ ਕੀਤੀ ਗਈ। ਖ਼ਾਲਸਾ ਕਾਲਜ ਆਫ਼ ਲਾਅ ਵੱਲੋਂ ਕਰਵਾਈ ਗਈ ਕਨਵੋਕੇਸ਼ਨ ’ਚ ਵਿਦਿਆਰਥੀਆਂ ਨੂੰ ਡਿਗਰੀਆਂ ਦੇਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਗੁਰਪ੍ਰੀਤ ਸਿੰਘ ਪੁਰੀ ਮੁੱਖ ਮਹਿਮਾਨ ਵਜੋਂ ਪੁੱਜੇ ਸਨ। ਜਸਟਿਸ ਗੁਰਪ੍ਰੀਤ ਸਿੰਘ ਪੁਰੀ ਨੇ ਕੁੱਲ 351 ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ।

ਵਰਨਣਯੋਗ ਹੈ ਕਿ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ ਨੇ 2018-2021 ’ਚ ਖਾਲਸਾ ਕਾਲਜ ਆਫ ਲਾਅ ਤੋਂ ਐੱਲ. ਐੱਲ. ਬੀ. ਦੀ ਪੜ੍ਹਾਈ ਫਸਟ ਕਲਾਸ ’ਚ ਪਾਸ ਕੀਤੀ ਸੀ। ਇਸ ਮੌਕੇ ਗੱਲਬਾਤ ਕਰਦਿਆਂ ਹਰਭਜਨ ਸਿੰਘ ਈ. ਟੀ. ਓ. ਨੇ ਕਿਹਾ ਕਿ ਉਹ ਇਸ ਕਾਲਜ ਦੀ ਪਹਿਲੀ ਕਨਵੋਕੇਸ਼ਨ ਦਾ ਹਿੱਸਾ ਬਣ ਕੇ ਬਹੁਤ ਖੁਸ਼ੀ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦਾ ਧੰਨਵਾਦ ਕੀਤਾ। ਇਸ ਮੌਕੇ ਰਾਜਿੰਦਰ ਮੋਹਨ ਸਿੰਘ, ਪ੍ਰਿੰਸੀਪਲ ਮਹਿਲ ਸਿੰਘ, ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀ ਪ੍ਰਿੰਸੀਪਲ ਡਾ. ਸੁਰਿੰਦਰ ਕੌਰ, ਪ੍ਰਿੰਸੀਪਲ ਦਲਜੀਤ ਸਿੰਘ, ਪ੍ਰਿੰਸੀਪਲ ਕੰਵਲਜੀਤ ਸਿੰਘ, ਐਡੀਸ਼ਨਲ ਐਡਵੋਕੇਟ ਜਨਰਲ ਕਰਮਜੀਤ ਸਿੰਘ ਤੇ ਹੋਰ ਵੀ ਹਾਜ਼ਰ ਸਨ।

Add a Comment

Your email address will not be published. Required fields are marked *