ਕੋਵਿਸ਼ੀਲਡ ਵਿਵਾਦ ਮਗਰੋਂ ਵੈਕਸੀਨ ਸਰਟੀਫ਼ਿਕੇਟ ਤੋਂ ਹਟਾਈ ਗਈ PM ਮੋਦੀ ਦੀ ਤਸਵੀਰ

ਭਾਰਤ ਸਰਕਾਰ ਦੇ ਕੇਂਦਰੀ ਸਿਹਤ ਮੰਤਰਾਲਾ ਨੇ ਕੋਵਿਡ-19 ਵੈਕਸੀਨ ਦੇ ਸਰਟੀਫ਼ਿਕੇਟ ਵਿਚ ਵੱਡਾ ਬਦਲਾਅ ਕੀਤਾ ਹੈ। ਸਰਕਾਰ ਨੇ ਕੋਵਿਨ ਸਰਟੀਫ਼ਿਕੇਟ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਸਵੀਰ ਹਟਾ ਦਿੱਤੀ ਹੈ। ਇਸ ਤੋਂ ਪਹਿਲਾਂ ਉਨ੍ਹਾਂ ਦੀ ਤਸਵੀਰ ਨੂੰ ਸਰਟੀਫ਼ਿਕੇਟ ‘ਤੇ ਪ੍ਰਮੁੱਖਤਾ ਨਾਲ ਥਾਂ ਦਿੱਤੀ ਗਈ ਸੀ ਅਤੇ ਲਿਖਿਆ ਗਿਆ ਸੀ- ‘ਸਾਥ ਮਿਲ ਕੇ, ਭਾਰਤ ਕੋਰੋਨਾ ਨੂੰ ਹਰਾ ਦੇਵੇਗਾ।’ ਇਕ ਤਰ੍ਹਾਂ ਨਾਲ ਸਰਕਾਰ ਨੇ ਟੀਕਾਕਰਨ ਦਾ ਸਿਹਰਾ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤਾ ਸੀ। ਦਾਅਵਾ ਕੀਤਾ ਜਾ ਰਿਹਾ ਹੈ ਕਿ ਵੈਕਸੀਨ ਬਣਾਉਣ ਵਾਲੀ ਕੰਪਨੀ ਏਸਟ੍ਰਾਜੇਨੇਕਾ ਵਲੋਂ ਯੂ. ਕੇ. ਦੀ ਅਦਾਲਤ ਵਿਚ ਇਸ ਦੇ ਸਾਈਡ ਇਫੈਕਟ ਦੀ ਗੱਲ ਕਬੂਲ ਕਰਨ ਮਗਰੋਂ ਇਹ ਕਦਮ ਚੁੱਕਿਆ ਗਿਆ ਹੈ।

ਕੋਵਿਸ਼ੀਲਡ ਵੈਕਸੀਨ ਦੇ ਸਾਈਡ ਇਫੈਕਟ ਦੀ ਗੱਲ ਸਾਹਮਣੇ ਆਉਣ ਮਗਰੋਂ ਲੋਕ ਕੋਵਿਨ ਐਪ ‘ਤੇ ਆਪਣੇ ਟੀਕਾਕਰਨ ਦਾ ਸਟੇਟਸ ਚੈਕ ਕਰ ਰਹੇ ਹਨ। ਇਸ ਦੌਰਾਨ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਸਵੀਰ ਵੇਖਣ ਨੂੰ ਨਹੀਂ ਮਿਲੀ। ਇਕ ਅੰਗਰੇਜ਼ੀ ਅਖ਼ਬਾਰ ਨੇ ਆਪਣੀ ਇਕ ਰਿਪੋਰਟ ਵਿਚ ਇਹ ਗੱਲ ਆਖੀ ਹੈ। ਸੋਸ਼ਲ ਮੀਡੀਆ ਪਲੇਟਫ਼ਾਰਮ ਐਕਸ ‘ਤੇ ਲੋਕ ਇਸ ਨੂੰ ਲੈ ਕੇ ਕਈ ਤਰ੍ਹਾਂ ਦੀ ਚਰਚਾ ਕਰ ਰਹੇ ਹਨ। ਇਸ ਮਾਮਲੇ ਨੂੰ ਲੈ ਕੇ ਕਈ ਯੂਜ਼ਰਸ ਨੇ ਟਵੀਟ ਵੀ ਕੀਤੇ ਹਨ। 

ਹਾਲਾਂਕਿ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਦਾ ਬਿਆਨ ਸਾਹਮਣੇ ਆਇਆ ਹੈ। ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਨੂੰ ਲੈ ਕੇ ਜਾਰੀ ਚੋਣ ਜ਼ਾਬਤਾ ਲਾਗੂ ਹੋਣ ਕਾਰਨ ਪ੍ਰਧਾਨ ਮੰਤਰੀ ਮੋਦੀ ਦੀ ਤਸਵੀਰ ਵੈਕਸੀਨ ਸਰਟੀਫ਼ਿਕੇਟ ਤੋਂ ਹਟਾ ਦਿੱਤੀ ਗਈ ਹੈ। ਇਹ ਪਹਿਲੀ ਵਾਰ ਨਹੀਂ ਹੈ, ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਸਵੀਰ ਕੋਵਿਡ ਟੀਕਾਕਰਨ ਸਰਟੀਫ਼ਿਕੇਟ ਤੋਂ ਹਟਾਈ ਗਈ ਹੋਵੇ। ਇਸ ਤੋਂ ਪਹਿਲਾਂ ਸਾਲ 2022 ਵਿਚ ਉੱਤਰ ਪ੍ਰਦੇਸ਼, ਉੱਤਰਾਖੰਡ, ਪੰਜਾਬ, ਮਣੀਪੁਰ ਅਤੇ ਗੋਆ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਵੀ ਉਨ੍ਹਾਂ ਦੀ ਤਸਵੀਰ ਹਟਾ ਦਿੱਤੀ ਗਈ ਸੀ। ਚੋਣ ਕਮਿਸ਼ਨ ਦੇ ਆਦੇਸ਼ ‘ਤੇ ਇਹ ਕਦਮ ਚੁੱਕਿਆ ਗਿਆ ਸੀ।

Add a Comment

Your email address will not be published. Required fields are marked *