ਪਦਮ ਪੁਰਸਕਾਰਾਂ ਲਈ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ

ਨਵੀਂ ਦਿੱਲੀ – ਅਗਲੇ ਸਾਲ ਗਣਤੰਤਰ ਦਿਵਸ ’ਤੇ ਐਲਾਨੇ ਜਾਣ ਵਾਲੇ ਪਦਮ ਪੁਰਸਕਾਰਾਂ ਲਈ ਆਨਲਾਈਨ ਨਾਮਜ਼ਦਗੀ ਤੇ ਸਿਫਾਰਿਸ਼ ਕਰਨ ਦੀ ਪ੍ਰਕਿਰਿਆ ਬੁੱਧਵਾਰ ਤੋਂ ਸ਼ੁਰੂ ਹੋ ਗਈ ਹੈ। ਇਸ ਦੇ ਲਈ ਨਾਮਜ਼ਦਗੀਆਂ 15 ਸਤੰਬਰ ਤਕ ਕੀਤੀਆਂ ਜਾ ਸਕਦੀਆਂ ਹਨ। ਗ੍ਰਹਿ ਮੰਤਰਾਲਾ ਨੇ ਇਕ ਸੂਚਨਾ ਜਾਰੀ ਕਰ ਕੇ ਕਿਹਾ ਕਿ ਇਨ੍ਹਾਂ ਪੁਰਸਕਾਰਾਂ ਲਈ ਨਾਮਜ਼ਦਗੀਆਂ ਤੇ ਸਿਫਾਰਸ਼ਾਂ ਮੰਤਰਾਲਾ ਦੀ ਵੈੱਬਸਾਈਟ ’ਤੇ ਕੌਮੀ ਪੁਰਸਕਾਰ ਪੋਰਟਲ ਉੱਪਰ ਆਨਲਾਈਨ ਕੀਤੀਆਂ ਜਾ ਸਕਦੀਆਂ ਹਨ। ਪਦਮ ਪੁਰਸਕਾਰਾਂ ’ਚ ਦੇਸ਼ ਦੇ ਸਰਵਉੱਚਮ ਨਾਗਰਿਕ ਸਨਮਾਨ ਪਦਮ ਵਿਭੂਸ਼ਣ, ਪਦਮ ਭੂਸ਼ਣ ਤੇ ਪਦਮ ਸ਼੍ਰੀ ਸ਼ਾਮਲ ਹਨ। ਇਹ ਪੁਰਸਕਾਰ ਸਾਲ 1954 ’ਚ ਸ਼ੁਰੂ ਕੀਤੇ ਗਏ ਸਨ ਅਤੇ ਇਨ੍ਹਾਂ ਦਾ ਐਲਾਨ ਹਰ ਸਾਲ ਗਣਤੰਤਰ ਦਿਵਸ ਦੇ ਮੌਕੇ ’ਤੇ ਕੀਤਾ ਜਾਂਦਾ ਹੈ।

Add a Comment

Your email address will not be published. Required fields are marked *