ਬੇਅਦਬੀ ਮਾਮਲੇ ‘ਚ ਮੁਲਜ਼ਮ ਦੇ ਪਿਤਾ ਦਾ ਬਿਆਨ

ਫਿਰੋਜ਼ਪੁਰ ਦੇ ਬੰਡਾਲਾ ਪਿੰਡ ‘ਚ ਗੁਰੂਘਰ ਅੰਦਰ ਦਾਖ਼ਲ ਹੋ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਨੌਜਵਾਨ ਨੂੰ ਇਕੱਠੀਆਂ ਹੋਈਆਂ ਸੰਗਤਾਂ ਵੱਲੋਂ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ। ਇਸੇ ਮਾਮਲੇ ‘ਚ ਘਟਨਾ ਸਮੇਂ ਮੌਕੇ ‘ਤੇ ਮੌਜੂਦ ਲੋਕਾਂ ਵੱਲੋਂ ਦਿੱਤੇ ਗਏ ਬਿਆਨ ‘ਚ ਉਨ੍ਹਾਂ ਦੱਸਿਆ ਕਿ ਨੌਜਵਾਨ ਦੁਪਹਿਰ ਸਮੇਂ ਗੁਰਦੁਆਰਾ ਸਾਹਿਬ ਵਿਖੇ ਆਇਆ ਸੀ। ਉਹ ਗੁਰੂ ਕਾ ਲੰਗਰ ਛਕਣ ਤੋਂ ਬਾਅਦ ਗੁਰੂ ਘਰ ਦੇ ਅੰਦਰ ਦਾਖਲ ਹੋ ਗਿਆ। ਉਸ ਸਮੇਂ ਉਨ੍ਹਾਂ ਨੂੰ ਲੱਗਿਆ ਕਿ ਨੌਜਵਾਨ ਅੰਦਰ ਮੱਥਾ ਟੇਕਣ ਲਈ ਗਿਆ ਹੈ। 

ਪਰ ਜਦੋਂ ਉਹ ਅੰਦਰ ਗਏ ਤਾਂ ਦੇਖਿਆ ਕਿ ਉਹ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰ ਰਿਹਾ ਸੀ ਤੇ ਅੰਗ ਪਾੜ ਕੇ ਬਾਹਰ ਆ ਰਿਹਾ ਸੀ। ਜਦੋਂ ਉਸ ਨੂੰ ਪੁੱਛਿਆ ਗਿਆ ਕਿ ਉਸ ਨੇ ਅਜਿਹਾ ਕਿਉਂ ਕੀਤਾ ਤਾਂ ਉਸ ਨੇ ਕਿਹਾ, ”ਮੇਰਾ ਦਿਲ ਕੀਤਾ ਤਾਂ ਪਾੜ ਦਿੱਤੇ।” ਇਸ ਤੋਂ ਬਾਅਦ ਉੱਥੇ ਸੰਗਤਾਂ ਇਕੱਠੀਆਂ ਹੋ ਗਈਆਂ ਤੇ ਉਨ੍ਹਾਂ ਨੇ ਨੌਜਵਾਨ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਪੁਲਸ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਸੀ। ਗੁੱਸੇ ‘ਚ ਆਈਆਂ ਸੰਗਤਾਂ ਨੇ ਨੌਜਵਾਨ ਨੂੰ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ।

ਦੂਜੇ ਪਾਸੇ ਦੋਸ਼ੀ ਨੌਜਵਾਨ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਦਿਮਾਗੀ ਤੌਰ ‘ਤੇ ਬੀਮਾਰ ਸੀ ਤੇ ਉਸ ਦੀ 2 ਸਾਲ ਤੋਂ ਦਵਾਈ ਵੀ ਚੱਲ ਰਹੀ ਸੀ। ਉਹ ਪਹਿਲਾਂ ਵੀ ਕਈ ਵਾਰ ਘਰੋਂ ਬਿਨਾਂ ਦੱਸੇ ਚਲਾ ਜਾਂਦਾ ਸੀ। ਪਰ ਜਦੋਂ ਉਨ੍ਹਾਂ ਨੂੰ ਪਤਾ ਲੱਗਿਆ ਤਾਂ ਉਹ ਤੁਰੰਤ ਗੁਰੂਘਰ ਪਹੁੰਚ ਗਏ। ਉਨ੍ਹਾਂ ਨੇ ਲੋਕਾਂ ਨੂੰ ਬਹੁਤ ਸਮਝਾਉਣ ਦੀ ਕੋਸ਼ਿਸ਼ ਕੀਤੀ, ਪਰ ਉਨ੍ਹਾਂ ਨੇ ਉਸ ਦੀ ਇਕ ਨਾ ਮੰਨੀ ਤੇ ਉਸ ਦੇ ਪੁੱਤਰ ਦੀ ਕੁੱਟ-ਕੁੱਟ ਕੇ ਜਾਨ ਲੈ ਲਈ।

Add a Comment

Your email address will not be published. Required fields are marked *