ਰੈਪਰ ਨਸੀਬ ਨੇ ਦਿਲਜੀਤ ਦੋਸਾਂਝ ‘ਤੇ ਸਾਧਿਆ ਨਿਸ਼ਾਨਾ

ਪੰਜਾਬੀ ਕਲਾਕਾਰ ਨਸੀਬ ਵਲੋਂ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਅਤੇ ਉਸਦੀ ਮੈਨੇਜਰ ਸੋਨਾਲੀ ਸਿੰਘ ‘ਤੇ ਵੱਡਾ ਨਿਸ਼ਾਨਾ ਸਾਧਿਆ ਗਿਆ ਹੈ। ਰੈਪਰ ਨਸੀਬ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਦਿਲਜੀਤ ਦੋਸਾਂਝ ਖ਼ਿਲਾਫ਼ ਇਲੂਮਿਨਾਟੀ ਹੋਣ ਨੂੰ ਲੈ ਪੋਸਟਾਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਨਸੀਬ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਤਸਵੀਰਾਂ ਸਾਂਝੀਆਂ ਕਰਦੇ ਹੋਏ ਗਾਇਕ ਦਿਲਜੀਤ ਦੋਸਾਂਝ ਦਾ ਗੀਤ ‘ਮੈਂ ਹੁੰ ਪੰਜਾਬ’ ਬਾਰੇ ਜ਼ਿਕਰ ਕੀਤਾ ਹੈ। ਇਸ ਦੇ ਨਾਲ ਹੀ ਨੇ ਲਿਖਿਆ ‘ਤੁਸੀਂ ਪੰਜਾਬ ਨਹੀਂ ਹੋ, ਜਾ ਕੇ ਪੱਗ ਬੰਨਣੀ ਸਿੱਖੋ। ਪੰਜਾਬ ਡਰਪੋਕਾਂ ਦਾ ਨਹੀਂ ਯੋਧਿਆਂ ਦਾ ਹੈ’।

ਇਸ ਤੋਂ ਬਾਅਦ ਗਲੋਬਲ ਸਟਾਰ ਦਿਲਜੀਤ ਦੋਸਾਂਝ ਨੇ ਰੈਪਰ ਨਸੀਬ ਨੂੰ ਤਿੱਖਾ ਜਵਾਬ ਦਿੱਤਾ ਹੈ। ਉਨ੍ਹਾਂ ਨੇ ਨਸੀਬ ਦੀ ਇਸ ਸਟੋਰੀ ਦਾ ਜਵਾਬ ਦਿੰਦੇ ਹੋਏ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਇੱਕ ਤਸਵੀਰ ਸਾਂਝੀ ਕੀਤੀ ਹੈ। ਦਿਲਜੀਤ ਨੇ ਆਪਣੇ ਸਾਦਗੀ ਭਰੇ ਅੰਦਾਜ਼ ਵਿੱਚ ਕਿਹਾ ਕਿ ਸਭ ਗੋਵਿੰਦ ਹੈ। ਨਸੀਬ ਵੀਰੇ ਬਹੁਤ ਪਿਆਰ ਤੁਹਾਨੂੰ…ਰੱਬ ਤੁਹਾਨੂੰ ਬਹੁਤ-ਬਹੁਤ ਤਰੱਕੀ ਦੇਵੇ ਚੜ੍ਹਦੀ ਕਲਾ ਵਿੱਚ ਰੱਖੇ…ਉਹ ਆਪ ਹੀ ਬੋਲ ਰਿਹਾ ਤੇ ਆਪ ਹੀ ਜਵਾਬ ਵੀ ਦੇ ਰਿਹਾ…ਮੇਰੇ ਵੱਲੋਂ ਸਿਰਫ਼ ਪਿਆਰ ਤੇ ਪਿਆਰ… ਸ਼ੁਕਰ…।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਰੈਪਰ ਨਸੀਬ ਆਪਣੇ ਇੱਕ ਇੰਟਰਵਿਊ ਨੂੰ ਲੈ ਸੁਰਖੀਆਂ ਵਿੱਚ ਆ ਗਏ ਸਨ। ਉਨ੍ਹਾਂ ਨੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਜ਼ਿਕਰ ਕਰਦੇ ਹੋਏ ਆਪਣੇ ਆਪ ਨੂੰ ਉਸ ਵਰਗਾ ਦੱਸਿਆ ਅਤੇ ਕਿਹਾ ਕਿ ਮੈਂ ਬਿਲਕੁੱਲ ਉਸ ਵਰਗਾ ਹੀ ਆਂ। ਹਾਲਾਂਕਿ ਇਹ ਗੱਲ ਸਿੱਧੂ ਦੇ ਪ੍ਰਸ਼ੰਸਕਾਂ ਨੂੰ ਬਿਲਕੁੱਲ ਵੀ ਪਸੰਦ ਨਹੀਂ ਆਈ, ਜਿਸ ਤੋਂ ਬਾਅਦ ਉਹ ਸਾਰੇ ਰੈਪਰ ਨਸੀਬ ਉੱਪਰ ਭੜਕ ਗਏ।

ਦੂਜੇ ਪਾਸੇ ਦਿਲਜੀਤ ਦੋਸਾਂਝ ਉਨ੍ਹਾਂ ਪੰਜਾਬੀ ਕਲਾਕਾਰਾਂ ’ਚੋਂ ਇਕ ਹੈ, ਜਿਸ ਦੀ ਸਿਰਫ਼ ਬਾਲੀਵੁੱਡ ਹੀ ਨਹੀਂ, ਸਗੋਂ ਪੂਰੀ ਦੁਨੀਆ ਦੀਵਾਨੀ ਹੈ। ਦਿਲਜੀਤ ਦੀ ਫੈਨ ਫਾਲੋਇੰਗ ਵਿਦੇਸ਼ਾਂ ’ਚ ਇੰਨੀ ਜ਼ਿਆਦਾ ਹੈ ਕਿ ਹਾਲ ਹੀ ਦੇ ਕੁਝ ਮਹੀਨਿਆਂ ’ਚ ਦਿਲਜੀਤ ਦੋਸਾਂਝ ਨਾਲ ਵੱਡੇ-ਵੱਡੇ ਹਾਲੀਵੁੱਡ ਕਲਾਕਾਰਾਂ ਨੇ ਕੋਲੈਬੋਰੇਟ ਕੀਤਾ ਹੈ। ਦਿਲਜੀਤ ਕੌਮਾਂਤਰੀ ਪੱਧਰ ਦੇ ਸਟਾਰ ਬਣ ਚੁੱਕੇ ਹਨ ਅਤੇ ਇਨ੍ਹੀਂ ਦਿਨੀਂ ਉਨ੍ਹਾਂ ਦੀ ਖੂਬ ਚਰਚਾ ਹੋ ਰਹੀ ਹੈ।

ਹਾਲ ਹੀ ਵਿੱਚ ਉਨ੍ਹਾਂ ਦਾ ਵੈਨਕੁਵਰ ਬੀਸੀ ਪਲੇਸ ਵਿੱਚ ਹੋਇਆ ਸ਼ੋਅ ਕਾਫ਼ੀ ਚਰਚਾ ਵਿਚ ਰਿਹਾ। ਇਸ ਸ਼ੋਅ ਰਾਹੀਂ ਕਲਾਕਾਰ ਨੇ ਖੂਬ ਸੁਰਖੀਆਂ ਬਟੋਰੀਆਂ। ਦਰਅਸਲ, ਇਸ ਸ਼ੋਅ ਵਿੱਚ 54 ਹਜ਼ਾਰ ਦਰਸ਼ਕਾਂ ਨੇ ਹਾਜ਼ਰੀ ਭਰੀ। ਦਿਲਜੀਤ ਦੋਸਾਂਝ ਨੂੰ ਅਨੰਤ ਅੰਬਾਨੀ ਤੇ ਰਾਧਿਕ ਮਰਚੇਂਟ ਦੇ ਪ੍ਰੀ-ਵੈਡਿੰਗ ਪ੍ਰੋਗਰਾਮ ’ਚ ਪ੍ਰਫਾਰਮ ਕਰਦੇ ਦੇਖਿਆ ਗਿਆ, ਜਿਥੋਂ ਦੀਆਂ ਵੀਡੀਓਜ਼ ਦਿਲਜੀਤ ਨੇ ਖ਼ੁਦ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਸਾਂਝੀਆਂ ਕੀਤੀਆਂ ਹਨ।

Add a Comment

Your email address will not be published. Required fields are marked *