ਸ਼ੋਪੀਆਂ ‘ਚ ਅੱਤਵਾਦੀਆਂ ਨੇ ਸਾਬਕਾ ਸਰਪੰਚ ਦੀ ਗੋਲੀ ਮਾਰ ਕੀਤੀ ਹੱਤਿਆ

ਸ਼ੋਪੀਆਂ: ਸ਼ੋਪੀਆਂ ਜ਼ਿਲ੍ਹੇ ਦੇ ਹਰਪੋਰਾ ਇਲਾਕੇ ਵਿੱਚ ਸ਼ਨੀਵਾਰ ਨੂੰ ਇੱਕ ਸਾਬਕਾ ਸਰਪੰਚ ਏਜਾਜ਼ ਸ਼ੇਖ ਦੀ ਅੱਤਵਾਦੀਆਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਦੱਖਣੀ ਕਸ਼ਮੀਰ ‘ਚ ਇਕ ਘੰਟੇ ਦੇ ਅੰਦਰ ਇਹ ਦੂਜਾ ਅੱਤਵਾਦੀ ਹਮਲਾ ਹੈ। ਇਕ ਅਧਿਕਾਰੀ ਨੇ ਦੱਸਿਆ ਕਿ ਸਾਬਕਾ ਸਰਪੰਚ ‘ਤੇ ਅੱਤਵਾਦੀਆਂ ਨੇ ਅੱਜ ਸ਼ਾਮ ਹਰਪੋਰਾ ਇਲਾਕੇ ‘ਚ ਗੋਲੀਬਾਰੀ ਕੀਤੀ। ਉਨ੍ਹਾਂ ਦੱਸਿਆ ਕਿ ਹਮਲੇ ਤੋਂ ਤੁਰੰਤ ਬਾਅਦ ਉਨ੍ਹਾਂ ਨੂੰ ਨੇੜਲੇ ਸਿਹਤ ਸੰਭਾਲ ਕੇਂਦਰ ਵਿੱਚ ਭੇਜ ਦਿੱਤਾ ਗਿਆ, ਜਿੱਥੇ ਉਨ੍ਹਾਂ ਨੇ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਦਿੱਤਾ।

ਹਸਪਤਾਲ ਦੇ ਅਧਿਕਾਰੀਆਂ ਨੇ ਪੁਸ਼ਟੀ ਕੀਤੀ ਕਿ ਏਜਾਜ਼ ਸ਼ੇਖ ਨੂੰ ਹਸਪਤਾਲ ਲਿਆਂਦਾ ਗਿਆ। ਪੁਲਸ ਅਤੇ ਸੁਰੱਖਿਆ ਬਲਾਂ ਨੇ ਹਮਲਾਵਰਾਂ ਨੂੰ ਫੜਨ ਲਈ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਹੈ। ਇਸ ਤੋਂ ਪਹਿਲਾਂ, ਅੱਤਵਾਦੀਆਂ ਨੇ ਰਾਜਸਥਾਨ ਦੇ ਜੈਪੁਰ ਦੇ ਅਨੰਤਨਾਗ ਜ਼ਿਲ੍ਹੇ ਦੇ ਇੱਕ ਜੋੜੇ ‘ਤੇ ਗੋਲੀਬਾਰੀ ਕਰਕੇ ਜ਼ਖਮੀ ਕਰ ਦਿੱਤਾ ਸੀ।

Add a Comment

Your email address will not be published. Required fields are marked *