ਬਾਪੂ ਬਲਕੌਰ ਤੇ ਮਾਤਾ ਚਰਨ ਕੌਰ ਨਿੱਕੇ ਸਿੱਧੂ ਨਾਲ ਲਡਾਇਆ ਲਾਡ

ਹਾਲ ਹੀ ‘ਚ ਮਰਹੂਮ ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਯਾਨੀਕਿ ਨਿੱਕੇ ਸਿੱਧੂ ਮੂਸੇਵਾਲਾ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ, ਜੋ ਸੋਸ਼ਲ ਮੀਡੀਆ ‘ਤੇ ਵੀ ਕਾਫ਼ੀ ਵਾਇਰਲ ਹੋ ਰਿਹਾ ਹੈ। ਇਸ ‘ਚ ਸਿੱਧੂ ਮੂਸੇਵਾਲਾ ਦੀ ਮਾਂ ਨਿੱਕੇ ਸਿੱਧੂ ਨਾਲ ਨਜ਼ਰ ਆ ਰਹੇ ਹਨ। ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਨਿੱਕੇ ਸਿੱਧੂ ਮੂਸੇਵਾਲਾ ਨੂੰ ਇੱਕ ਮਹਿਲਾ ਆਪਣੀ ਗੋਦ ‘ਚ ਚੁੱਕਦੀ ਦਿਖਾਈ ਦੇ ਰਹੀ ਹੈ। ਸੋਸ਼ਲ ਮੀਡੀਆ ‘ਤੇ ਇਸ ਵੀਡੀਓ ਨੂੰ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਮਾਂ-ਪੁੱਤ ਦੇ ਇਸ ਕਿਊਟ ਅੰਦਾਜ਼ ਨੂੰ ਪਸੰਦ ਕੀਤਾ ਜਾ ਰਿਹਾ ਹੈ। ਨਿੱਕੇ ਸਿੱਧੂ ਮੂਸੇਵਾਲਾ ਦਾ ਜਨਮ ਮਾਰਚ ਮਹੀਨੇ ‘ਚ ਹੋਇਆ ਸੀ ਅਤੇ ਇਸ ਦੀ ਜਾਣਕਾਰੀ ਬਲਕੌਰ ਸਿੱਧੂ ਨੇ ਆਪਣੇ ਛੋਟੇ ਪੁੱਤਰ ਨਾਲ ਤਸਵੀਰਾਂ ਸਾਂਝੀਆਂ ਕਰਦੇ ਹੋਏ ਦਿੱਤੀ ਸੀ।

ਦੱਸ ਦਈਏ ਕਿ ਸਿੱਧੂ ਦੀ ਮਾਤਾ ਚਰਨ ਕੌਰ ਨੇ ਬੀਤੇ ਦਿਨੀਂ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ ਦੀ ਸਟੋਰੀ ‘ਤੇ ਇਕ ਪੋਸਟ ਸਾਂਝੀ ਕਰਦਿਆਂ ਪੁੱਤ ਮੂਸੇਵਾਲਾ ਦੀ ਬਰਸੀ ਬਾਰੇ ਜਾਣਕਾਰੀ ਦਿੱਤੀ ਸੀ। ਉਨ੍ਹਾਂ ਨੇ ਆਪਣੀ ਪੋਸਟ ‘ਚ ਲਿਖਿਆ ਸੀ, ”ਸਰਦਾਰ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ 11-6-1993 ਤੋਂ 29-5-2022, ਦੂਸਰੀ ਬਰਸੀ। ਵਾਹਿਗੁਰੂ ਦੇ ਘਰੋਂ ਇਨਸਾਫ ਦੀ ਮੰਗ ਅਤੇ ਦਰਦ ਭਰੇ ਵਿਛੋੜੇ ਨੂੰ ਮੁੱਖ ਰੱਖਦਿਆਂ ਵੀਰੇ ਦੀ ਯਾਦ ‘ਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਮਿਤੀ 29 ਮਈ 2024। ਗੁਰਦੁਆਰਾ ਬਾਬਾ ਮੜ੍ਹ ਸਾਹਿਬ ਜੀ ਜੰਡਿਆਲਾ ਮੰਜਕੀ ਜਲੰਧਰ ਵਿਖੇ ਕਰਵਾਇਆ ਜਾ ਰਿਹਾ। ਆਪ ਜੀ ਨੂੰ ਸ਼ਾਮਲ ਹੋਣ ਦੀ ਬੇਨਤੀ ਕੀਤੀ ਜਾਂਦੀ ਹੈ।”

ਦੱਸ ਦਈਏ ਕਿ 29 ਮਈ 2023 ‘ਚ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਸਿੱਧੂ ਮੂਸੇਵਾਲਾ ਆਪਣੇ ਮਾਪਿਆਂ ਦਾ ਇਕਲੌਤਾ ਵਾਰਿਸ ਸੀ, ਜਿਸ ਤੋਂ ਬਾਅਦ ਉਸ ਦੇ ਮਾਪਿਆਂ ਨੇ ਆਪਣੇ ਘਰ ਦੇ ਵਾਰਿਸ ਨੂੰ ਪੈਦਾ ਕਰਨ ਲਈ ਕਦਮ ਚੁੱਕਿਆ ਅਤੇ ਮਾਰਚ ਮਹੀਨੇ ‘ਚ ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦਾ ਜਨਮ ਹੋਇਆ। ਹੁਣ ਮੁੜ ਤੋਂ ਹਵੇਲੀ ‘ਚ ਖੁਸ਼ੀਆਂ ਪਰਤ ਆਈਆਂ ਹਨ ਪਰ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੂੰ ਆਪਣੇ ਵੱਡੇ ਪੁੱਤਰ ਨੂੰ ਗੁਆਉਣ ਦਾ ਦੁੱਖ ਹਮੇਸ਼ਾ ਹੈ। 

Add a Comment

Your email address will not be published. Required fields are marked *