ਰਾਹੁਲ ਗਾਂਧੀ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਣਗੇ ਨਤਮਸਤਕ

ਅੰਮ੍ਰਿਤਸਰ – ਗੁਰੂ ਨਗਰੀ ਵਿਖੇ ਅੱਜ ਇੰਡੀਅਨ ਨੈਸ਼ਨਲ ਕਾਂਗਰਸ ਦੇ ਆਗੂ ਰਾਹੁਲ ਗਾਂਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ। ਇਸ ਉਪਰੰਤ ਉਹ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿਚ ਚੋਣ ਰੈਲੀ ਨੂੰ ਸੰਬੋਧਨ ਕਰਨਗੇ। ਇਸ ਦੌਰਾਨ ਹਜ਼ਾਰਾਂ ਲੋਕਾਂ ਦੇ ਕਾਂਗਰਸ ਦਾ ਰੈਲੀ ‘ਚ ਸ਼ਾਮਲ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ ਦਾ ਆਖਰੀ ਪੜਾਅ 1 ਜੂਨ ਨੂੰ ਖ਼ਤਮ ਹੋ ਰਿਹਾ ਹੈ। ਜਿਵੇਂ-ਜਿਵੇਂ ਚੋਣਾਂ ਦੇ ਦਿਨ ਨੇੜੇ ਆ ਰਹੇ ਹਨ, ਪੰਜਾਬ ਵਿੱਚ ਚੋਣ ਸਰਗਰਮੀਆਂ ਤੇਜ਼ ਹੋ ਰਹੀਆਂ ਹਨ। ਲੋਕ ਸਭਾ ਚੋਣਾਂ ਲਈ ਕਾਂਗਰਸ ਵੱਲੋਂ ਰੱਖੀ ਗਈ ਰੈਲੀ 25 ਨੂੰ ਮੀਰਕੋਟ ਚੌਂਕ ਅੰਮ੍ਰਿਤਸਰ ਨੇੜੇ ਹੋਵੇਗੀ, ਜਿੱਥੇ ਰਾਹੁਲ ਗਾਂਧੀ ਰੈਲੀ ਵਿੱਚ ਪਹੁੰਚੇ ਹੋਏ ਲੋਕਾਂ ਨੂੰ ਸੰਬੋਧਿਤ ਕਰਨਗੇ। 

ਇਸ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਪਹੁੰਚੇ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਇਹ ਰੈਲੀ ਵਿਰੋਧੀਆਂ ਦੇ ਸਾਰੇ ਭਰਮ ਭੁਲੇਖੇ ਦੂਰ ਕਰ ਦੇਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਮੇਂ ਵੱਡੀ ਗਿਣਤੀ ਵਿੱਚ ਪਹੁੰਚਣ ਅਤੇ ਰਾਹੁਲ ਗਾਂਧੀ ਜੀ ਦੇ ਵਿਚਾਰ ਸੁਣਨ। 

ਉਨ੍ਹਾਂ ਇਹ ਵੀ ਕਿਹਾ ਕਿ ਉਹ ਜਾਣਦੇ ਹਨ ਕਿ ਲੋਕਾਂ ਦੇ ਦਿਲਾਂ ਵਿੱਚ ਕੀ ਹੈ ਅਤੇ ਸਾਰਿਆਂ ਦਾ ਦਿਲੋਂ ਸਤਿਕਾਰ ਕਰਦੇ ਹਨ ਅਤੇ ਇਸੇ ਲਈ ਲੋਕ ਦਿਲ ਦੀ ਗੱਲ ਸੁਣ ਕੇ ਔਜਲਾ ਨੂੰ ਚੁਣਨ ਲਈ ਕਹਿ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਕੀਮਤੀ ਸਮਾਂ ਕੱਢ ਕੇ ਰਾਹੁਲ ਗਾਂਧੀ ਦੇ ਵਿਚਾਰ ਸੁਣਨ ਅਤੇ ਕਾਂਗਰਸ ਦਾ ਸਮਰਥਨ ਕਰਨ। ਇਸ ਦੌਰਾਨ ਉਨ੍ਹਾਂ ਨਾਲ ਸੀਨੀਅਰ ਆਗੂ ਹਰੀਸ਼ ਚੌਧਰੀ, ਡਾ: ਰਾਜਕੁਮਾਰ ਵੇਰਕਾ, ਸੁਖਜਿੰਦਰ ਸਿੰਘ ਔਜਲਾ ਤੇ ਹੋਰ ਆਗੂ ਹਾਜ਼ਰ ਸਨ।

Add a Comment

Your email address will not be published. Required fields are marked *