ਗਾਇਕ ਰੰਮੀ ਰੰਧਾਵਾ ‘ਤੇ ਚੋਰੀ ਦੇ ਮਾਮਲੇ ‘ਚ ਪਰਚਾ ਦਰਜ
![](http://mehakewattan.com/wp-content/uploads/2024/05/2024_5image_14_23_55197662956-ll.jpg)
ਸੱਭਿਆਚਾਰਕ ਗਾਇਕ ਜੋੜੀ ਰੰਮੀ ਰੰਧਾਵਾ ਤੇ ਪ੍ਰਿੰਸ ਰੰਧਾਵਾ ਹਮੇਸ਼ਾ ਹੀ ਆਪਣੇ ਵਿਵਾਦਾਂ ਨੂੰ ਲੈ ਕੇ ਸੁਰਖੀਆਂ ‘ਚ ਬਣੇ ਰਹਿੰਦੇ ਹਨ। ਇਸ ਵੇਲੇ ਦੀ ਵੱਡੀ ਖ਼ਬਰ ਰੰਮੀ ਰੰਧਾਵਾ ਨੂੰ ਲੈ ਕੇ ਆ ਰਹੀ ਹੈ, ਜਿਸ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ। ਗਾਇਕ ਰੰਮੀ ਰੰਧਾਵਾ ਅਤੇ ਉਸ ਦੀ ਪ੍ਰੇਮਿਕਾ ‘ਤੇ ਚੋਰੀ ਦਾ ਮਾਮਲਾ ਦਰਜ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਰੰਮੀ ਰੰਧਾਵਾ ਦੇ ਇਕ ਵਿਆਹੁਤਾ ਮਹਿਲਾ ਨਾਲ ਸੰਬੰਧ ਹਨ।
ਜਿਹੜੀ ਮਹਿਲਾ ਨਾਲ ਰੰਮੀ ਰੰਧਾਵਾ ਦੇ ਸੰਬੰਧ ਦੱਸੇ ਜਾ ਰਹੇ ਹਨ, ਉਸੇ ਦੇ ਘਰਵਾਲੇ (ਰਾਕੇਸ਼) ਨੇ ਥਾਣੇ ‘ਚ ਸ਼ਿਕਾਇਤ ਦਰਜ ਕਰਵਾਈ ਹੈ, ਜਿਸ ‘ਚ ਉਸ ਦੱਸਿਆ ਕਿ ਮੇਰਾ ਰਾਜਵਿੰਦਰ ਕੌਰ ਨਾਲ 2013 ‘ਚ ਵਿਆਹ ਹੋਇਆ ਸੀ। ਪਿਛਲੇ 5 ਸਾਲਾਂ ਤੋਂ ਰਾਜਵਿੰਦਰ ਗਾਇਕ ਰੰਮੀ ਨਾਲ ਰਹਿ ਰਹੀ ਹੈ। ਜਦੋਂ ਮੈਂ ਆਪਣੀ ਪਤਨੀ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਤਾਂ ਰੰਮੀ ਰੰਧਾਵਾ ਵਲੋਂ ਮੈਨੂੰ ਧਮਕੀਆਂ ਮਿਲਣੀਆਂ ਸ਼ੁਰੂ ਹੋ ਗਈਆਂ।
ਮਹਿਲਾ ਦੇ ਪਤੀ ਨੇ ਦੱਸਿਆ ਕਿ ਮੇਰੀ ਪਤਨੀ ਆਪਣੇ ਆਸ਼ਕ ਨਾਲ ਆ ਕੇ ਘਰ ਦੇ ਬਾਹਰ ਖੜ੍ਹੀ ਸਕੂਟਰੀ ਲੈ ਜਾਂਦੀ ਹੈ। ਇਹ ਸਾਰੀ ਵਾਰਦਾਤ ਲੱਗੇ CCTV ਕੈਮਰੇ ‘ਚ ਕੈਦ ਹੋ ਗਈ ਹੈ। ਇਸੇ ਦੇ ਆਧਾਰ ‘ਤੇ ਰੰਮੀ ਰੰਧਾਵਾ ਤੇ ਮਹਿਲਾ (ਰਾਜਵਿੰਦਰ ਕੌਰ) ‘ਤੇ ਮਾਮਲਾ ਦਰਜ ਕੀਤਾ ਗਿਆ ਹੈ। ਹੁਣ ਇਸੇ ਦੇ ਆਧਾਰ ‘ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਰੰਮੀ ਰੰਧਾਵਾ ਹਮੇਸ਼ਾ ਹੀ ਵਿਵਾਦਾਂ ‘ਚ ਘਿਰੇ ਰਹਿੰਦੇ ਹਨ। ਇਸ ਤੋਂ ਪਹਿਲਾਂ ਉਸ ਦਾ ਵਿਵਾਦ ਗਾਇਕ ਐਲੀ ਮਾਂਗਟ ‘ਚ ਹੋਇਆ ਸੀ, ਜੋ ਕਿ ਕਾਫ਼ੀ ਸੁਰਖੀਆਂ ‘ਚ ਰਿਹਾ ਸੀ। ਇਸ ਤੋਂ ਇਲਾਵਾ ਪਹਿਲਾਂ ਵੀ ਰੰਮੀ ਰੰਧਾਵਾ ਤੇ ਪ੍ਰਿੰਸ ਰੰਧਾਵਾ ‘ਤੇ ਸੰਗੀਨ ਦੋਸ਼ ਲੱਗ ਚੁੱਕੇ ਹਨ।
![](http://mehakewattan.com/wp-content/uploads/2023/07/ALL-ADDS-2023_page-0001-1638x2048-1.jpg)