ਨਸ਼ੇ ‘ਚ ਕੁੱਟਮਾਰ ਦੇ ਮਾਮਲੇ ‘ਚ ਅਦਾਲਤ ਪੁੱਜੀ ਰਵੀਨਾ ਟੰਡਨ

ਮੁੰਬਈ- ਹਾਲ ਹੀ ‘ਚ ਰਵੀਨਾ ਟੰਡਨ ਦਾ ਇਕ ਵੀਡੀਓ ਵਾਇਰਲ ਹੋਇਆ ਸੀ, ਜਿਸ ‘ਚ ਉਸ ‘ਤੇ ਸ਼ਰਾਬ ਪੀ ਕੇ ਔਰਤਾਂ ਨਾਲ ਕੁੱਟਮਾਰ ਕਰਨ ਦੇ ਦੋਸ਼ ਲੱਗੇ ਸਨ। ਬਾਅਦ ‘ਚ, ਸੀ.ਸੀ.ਟੀ.ਵੀ. ਫੁਟੇਜ ਦੇ ਅਧਾਰ ‘ਤੇ ਜਾਂਚ ਤੋਂ ਬਾਅਦ, ਅਦਾਕਾਰ ਵਿਰੁੱਧ ਕੋਈ ਸਬੂਤ ਨਹੀਂ ਮਿਲਿਆ ਅਤੇ ਸਾਰੇ ਦੋਸ਼ ਝੂਠੇ ਪਾਏ ਗਏ। ਇਸ ਦੇ ਨਾਲ ਹੀ ਪੁਲਸ ਨੇ ਇਸ ਮਾਮਲੇ ‘ਚ ਰਵੀਨਾ ਨੂੰ ਕਲੀਨ ਚਿੱਟ ਵੀ ਦੇ ਦਿੱਤੀ ਸੀ। ਇਸ ਦੇ ਨਾਲ ਹੀ ਹੁਣ ਅਦਾਕਾਰਾ ਇਸ ਮਾਮਲੇ ‘ਚ ਕੋਰਟ ਪਹੁੰਚ ਗਈ ਹੈ ਅਤੇ ਵੀਡੀਓ ਸ਼ੇਅਰ ਕਰਨ ਵਾਲੇ ਵਿਅਕਤੀ ‘ਤੇ ਮਾਣਹਾਨੀ ਦਾ ਦੋਸ਼ ਲਗਾਇਆ ਹੈ।

ਰਵੀਨਾ ਟੰਡਨ ਨੇ ਆਪਣੇ ਐਕਸ ਅਕਾਊਂਟ ‘ਤੇ ਇਕ ਪੋਸਟ ਸ਼ੇਅਰ ਕਰਕੇ ਕਾਨੂੰਨੀ ਕਾਰਵਾਈ ਕਰਨ ਦੀ ਜਾਣਕਾਰੀ ਦਿੱਤੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਰਵੀਨਾ ਟੰਡਨ ਨੇ ਪੱਤਰਕਾਰ ਖਿਲਾਫ ਮਾਣਹਾਨੀ ਦਾ ਕੇਸ ਦਰਜ ਕਰਨ ਦਾ ਫੈਸਲਾ ਕੀਤਾ ਹੈ ਅਤੇ ਉਸ ਨੂੰ 12 ਜੂਨ ਨੂੰ ਨੋਟਿਸ ਵੀ ਭੇਜਿਆ ਹੈ।

Add a Comment

Your email address will not be published. Required fields are marked *