ਪਿੰਡ ਝਬਾਲ ’ਚ ਪੁੱਤ ਨੇ ਪਿਓ ਦਾ ਗੋਲੀ ਮਾਰ ਕੀਤਾ ਕਤਲ

ਝਬਾਲ – ਥਾਣਾ ਝਬਾਲ ਅਧੀਨ ਆਉਂਦੇ ਪਿੰਡ ਕੋਟ ਧਰਮੂ ਚੰਦ ਕਲਾਂ ਵਿਖੇ ਜਾਇਦਾਦ ਨੂੰ ਲੈ ਕੇ ਚਲ ਰਹੇ ਵਿਵਾਦ ਦੇ ਕਾਰਨ ਇਕ ਸਾਬਕਾ ਫੌਜੀ ਵਲੋਂ ਆਪਣੇ ਪਿਓ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਪਿੰਡ ਕੋਟ ਧਰਮ ਚੰਦ ਕਲਾਂ ਵਿਖੇ ਸਾਬਕਾ ਫੌਜੀ ਦਿਲਬਾਗ ਸਿੰਘ ਪੁੱਤਰ ਰਘਬੀਰ ਸਿੰਘ ਦਾ ਆਪਣੇ ਪਿਓ ਨਾਲ ਜਾਇਦਾਦ ਨੂੰ ਲੈ ਕੇ ਕਾਫ਼ੀ ਸਮੇਂ ਤੋਂ ਵਿਵਾਦ ਚਲ ਰਿਹਾ ਸੀ। 

ਪਤਾ ਲੱਗਾ ਹੈ ਕਿ ਦਿਲਬਾਗ ਦਾ ਪਿਤਾ ਰਘਬੀਰ ਸਿੰਘ ਉਸਦੇ ਦੂਸਰੇ ਭਰਾ ਮਹਿਤਾਬ ਸਿੰਘ ਦੇ ਘਰ ਰਹਿ ਰਿਹਾ ਸੀ। ਅੱਜ ਸਵੇਰੇ ਦਿਲਬਾਗ ਸਿੰਘ ਨੇ ਆਪਣੇ ਲਾਇਸੈਂਸੀ ਰਿਵਾਲਵਰ ਨਾਲ ਪਿਤਾ ਰਘਬੀਰ ਸਿੰਘ ਨੂੰ ਗੋਲੀ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ ’ਤੇ ਮੌਤ ਹੋ ਗਈ। ਘਟਨਾ ਦਾ ਪਤਾ ਚਲਦਿਆਂ ਹੀ ਥਾਣਾ ਝਬਾਲ ਦੀ ਪੁਲਸ ਘਟਨਾ ਸਥਾਨ ’ਤੇ ਪਹੁੰਚ ਗਈ। ਪੁਲਸ ਨੇ ਇਸ ਮਾਮਲੇ ਦੀ ਜਾਂਚ ਕਰਦੇ ਹੋਏ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਹਸਪਤਾਲ ਭੇਜ ਦਿੱਤਾ ਅਤੇ ਕਾਨੂੰਨੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ।

Add a Comment

Your email address will not be published. Required fields are marked *