ਜ਼ਿਲ੍ਹਾ ਪੱਧਰੀ ਖੇਡਾਂ: ਜਸਕਰਨ ਨੇ ਦੋ ਸੋਨ ਤਗਮੇ ਜਿੱਤੇ

ਚਮਕੌਰ ਸਾਹਿਬ, 27 ਸਤੰਬਰ

ਪੰਜਾਬ ਇੰਟਰਨੈਸ਼ਨਲ ਪਬਲਿਕ ਸਕੂਲ ਪਿੱਪਲ ਮਾਜਰਾ ਦੇ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀ ਜਸਕਰਨ ਸਿੰਘ ਨੇ ਜ਼ਿਲ੍ਹਾ ਪੱਧਰ ’ਤੇ ਵੱਖ-ਵੱਖ ਵੇਟ ਲਿਫਟਿੰਗ ਮੁਕਾਬਲਿਆਂ ਵਿੱਚ ਦੋ ਸੋਨੇ ਦੇ ਤਗਮੇ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਦੀ ਪ੍ਰਿੰਸੀਪਲ ਅਨੁਰਾਧਾ ਧੀਮਾਨ ਨੇ ਦੱਸਿਆ ਕਿ ਸਕੂਲ ਦੇ ਹੋਰ ਵਿਦਿਆਰਥੀਆਂ ਨੇ ਵੀ ਖੇਡਾਂ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਈ ਇਨਾਮ ਪ੍ਰਾਪਤ ਕੀਤੇ ਹਨ। ਸਕੂਲ ਕਮੇਟੀ ਦੇ ਪ੍ਰਧਾਨ ਗੁਰਦੇਵ ਸਿੰਘ ਅਟਵਾਲ, ਡਾਇਰੈਕਟਰ ਸ਼ਿੰਦਰਪਾਲ ਕੌਰ ਅਟਵਾਲ ਅਤੇ ਮੈਨੇਜਰ ਪ੍ਰੀਤਪਾਲ ਕੌਰ ਨੇ ਉਕਤ ਵਿਦਿਆਰਥੀ ਨੂੰ ਵਧਾਈ ਦਿੱਤੀ। ਇਸ ਮੌਕੇ ਕੋਚ ਡੀਪੀਈ ਹਰਪ੍ਰੀਤ ਸਿੰਘ, ਸਰਬਜੀਤ ਸਿੰਘ, ਨਿਰਮਲ ਸਿੰਘ, ਸੁਨੀਤਾ ਰਾਣੀ ਅਤੇ ਸੁਰਜੀਤ ਸਿੰਘ ਆਦਿ ਹਾਜ਼ਰ ਸਨ।

ਰੂਪਨਗਰ (ਪੱਤਰ ਪ੍ਰੇਰਕ):ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਰਤਗੜ੍ਹ ਅਤੇ ਰੂਪਨਗਰ ਵਿੱਚ ਕਰਵਾਏ ਗਏ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਦੇ ਵਿਦਿਆਰਥੀਆਂ ਨੇ ਵੱਡੀਆਂ ਮੱਲਾਂ ਮਾਰੀਆਂ ਹਨ। ਇਸ ਸਬੰਧੀ ਸਕੂਲ ਪ੍ਰਿੰਸੀਪਲ ਕੁਲਵਿੰਦਰ ਸਿੰਘ ਮਾਹਲ ਨੇ ਦੱਸਿਆ ਕਿ ਅੱਜ ਵੱਖ-ਵੱਖ ਮੁਕਾਬਲਿਆਂ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਕੂਲ ਪਹੁੰਚਣ ’ਤੇ ਪ੍ਰਬੰਧਕਾਂ ਵੱਲੋਂ ਸਨਮਾਨਿਤ ਕੀਤਾ ਗਿਆ।

Add a Comment

Your email address will not be published. Required fields are marked *