ਵਿਧਾਇਕ ਲਾਭ ਸਿੰਘ ਉੱਗੋਕੇ ਦੇ ਪਿਤਾ ਦਾ ਸੰਸਕਾਰ

ਪੱਖੋ ਕੈਂਚੀਆਂ/ਸ਼ਹਿਣਾ, 28 ਸਤੰਬਰ

ਵਿਧਾਨ ਸਭਾ ਹਲਕਾ ਭਦੌੜ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਦੇ ਪਿਤਾ ਦਰਸ਼ਨ ਸਿੰਘ ਦਾ ਅੱਜ ਪਿੰਡ ਉੱਗੋਕੇ ’ਚ ਸਸਕਾਰ ਕਰ ਦਿੱਤਾ ਗਿਆ। ਚਿਖਾ ਨੂੰ ਅਗਨੀ ਲਾਭ ਸਿੰਘ ਉੱਗੋਕੇ ਨੇ ਦਿਖਾਈ। ਦਰਸ਼ਨ ਸਿੰਘ ਦੇ ਸਸਕਾਰ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਮੁੱਖ ਮੰਤਰੀ ਭਗਵੰਤ ਮਾਨ ਦੀ ਮਾਤਾ ਹਰਪਾਲ ਕੌਰ, ਵਿਧਾਇਕ ਨਰਿੰਦਰ ਕੌਰ ਭਰਾਜ, ਐੱਸਐੱਸਪੀ ਸੰਦੀਪ ਕੁਮਾਰ ਮਲਿਕ, ਡੀਸੀ ਹਰੀਸ਼ ਨਈਅਰ, ਏਡੀਸੀ ਪਰਮਵੀਰ ਸਿੰਘ, ਸਹਾਇਕ ਕਮਿਸ਼ਨਰ ਸੁਖਪਾਲ ਸਿੰਘ, ਕਿਸਾਨ ਆਗੂ ਜਸਵੀਰ ਸਿੰਘ ਸੁਖਪੁਰਾ ਸਮੇਤ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਅਤੇ ਪੰਚਾਂ-ਸਰਪੰਚਾਂ ਆਦਿ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

ਕੈਬਨਿਟ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਹਰ ਵਿਅਕਤੀ ਦੀ ਜ਼ਿੰਦਗੀ ਵਿੱਚ ਪਿਤਾ ਦੀ ਅਹਿਮ ਭੂਮਿਕਾ ਹੁੰਦੀ ਹੈ। ਇਸੇ ਤਰ੍ਹਾਂ ਵਿਧਾਇਕ ਲਾਭ ਸਿੰਘ ਉੱਗੋਕੇ ਦੇ ਪਿਤਾ ਦਰਸ਼ਨ ਸਿੰਘ ਦਾ ਵੀ ਉਨ੍ਹਾਂ ਦੀ ਜ਼ਿੰਦਗੀ ’ਚ ਵੱਡਾ ਰੋਲ ਰਿਹਾ ਹੈ। ਉਨ੍ਹਾਂ ਕਿਹਾ ਕਿ ਦਰਸ਼ਨ ਸਿੰਘ ਨੇ ਸਖ਼ਤ ਮਿਹਨਤ ਨਾਲ ਲਾਭ ਸਿੰਘ ਨੂੰ ਇਸ ਕਾਬਲ ਬਣਾਇਆ ਕਿ ਉਹ ਅੱਜ ਇੱਕ ਪੂਰੇ ਹਲਕੇ ਦੇ ਲੋਕਾਂ ਦੀ ਅਗਵਾਈ ਕਰ ਰਹੇ ਹਨ। ਇਸ ਕਰ ਕੇ ਦੁੱਖ ਦੀ ਘੜੀ ਵਿੱਚ ਉਹ ਅਤੇ ਉਨ੍ਹਾਂ ਦੀ ਪਾਰਟੀ ਲਾਭ ਸਿੰਘ ਉੱਗੋਕੇ ਦੇ ਪਰਿਵਾਰ ਨਾਲ ਖੜ੍ਹੀ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਦਰਸ਼ਨ ਸਿੰਘ ਦੀ ਸਿਹਤ ਵਿਗੜਨ ਕਾਰਨ ਉਨ੍ਹਾਂ ਡੀਐੱਮਸੀ ਲੁਧਿਆਣਾ ’ਚ ਦਾਖ਼ਲ ਕਰਵਾਇਆ ਗਿਆ ਸੀ, ਜਿਥੇ ਕੱਲ੍ਹ ਉਨ੍ਹਾਂ ਦਾ ਦੇਹਾਂਤ ਹੋ ਗਿਆ ਸੀ।

Add a Comment

Your email address will not be published. Required fields are marked *