ਜਲੰਧਰ ਵਿਖੇ 6 ਸਾਲਾ ਬੱਚੀ ਨਾਲ ਜ਼ਬਰਦਸਤੀ, ਮਾਮਲਾ ਦਰਜ

ਜਲੰਧਰ – ਥਾਣਾ ਬਸਤੀ ਬਾਵਾ ਖੇਲ ਅਧੀਨ ਪੈਂਦੇ ਨਿਊ ਗੌਤਮ ਨਗਰ ’ਚ 6 ਸਾਲਾ ਬੱਚੀ ਨਾਲ ਜ਼ਬਰਦਸਤੀ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਪੁਲਸ ਨੇ ਧਾਰਾ 376 ਅਤੇ ਪੋਕਸੋ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਮਾਮਲੇ ਸਬੰਧੀ ਛਾਪੇਮਾਰੀ ਕੀਤੀ ਜਾ ਰਹੀ ਹੈ। ਐੱਸ. ਐੱਚ. ਓ. ਗਗਨਦੀਪ ਸਿੰਘ ਸ਼ੇਖ ਨੇ ਦੱਸਿਆ ਕਿ ਵੀਰਵਾਰ ਦੀ ਰਾਤ ਨਿਊ ਗੌਤਮ ਨਗਰ ਇਲਾਕੇ ’ਚ ਸ੍ਰੀ ਬਾਲਾ ਜੀ ਦੀ ਚੌਂਕੀ ਚੱਲ ਰਹੀ ਸੀ, ਜਿੱਥੋਂ ਅਚਾਨਕ ਨਾਬਾਲਗ ਲੜਕੀ ਗਾਇਬ ਹੋ ਗਈ। ਉਸ ਦੇ ਅਚਾਨਕ ਲਾਪਤਾ ਹੋਣ ਕਾਰਨ ਪਰਿਵਾਰ ਨੇ ਕਈ ਥਾਵਾਂ ’ਤੇ ਉਸ ਨੂੰ ਲੱਭਣ ਦੀ ਕੋਸ਼ਿਸ਼ ਕੀਤੀ।

ਇਸ ਦੌਰਾਨ ਪਤਾ ਲੱਗਾ ਕਿ ਨਾਬਾਲਗ ਬੱਚੀ ਖੇਡਦੇ ਹੋਏ ਬਾਹਰ ਭੱਜ ਗਈ ਅਤੇ ਰਸਤੇ ‘ਚ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਉਸ ਨਾਲ ਜ਼ਬਰਦਸਤੀ ਕੀਤੀ ਗਈ, ਜਦੋਂ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਵੇਖਿਆ ਤਾਂ ਨਾਬਾਲਗ ਦੇ ਗਲੇ ’ਤੇ ਮੇਖਾਂ ਦੇ ਨਿਸ਼ਾਨ ਸਨ। ਜਿਸ ’ਤੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਉਸ ਦਾ ਸਿਵਲ ਹਸਪਤਾਲ ‘ਚ ਮੈਡੀਕਲ ਕਰਵਾਇਆ ਅਤੇ ਉਸ ਤੋਂ ਬਾਅਦ ਪੁਲਸ ਨੂੰ ਬਿਆਨ ਦਰਜ ਕਰਵਾਏ। ਪੁਲਸ ਨੇ ਤੁਰੰਤ ਮੈਡੀਕਲ ਰਿਪੋਰਟ ਮਿਲਣ ਤੋਂ ਬਾਅਦ ਕਾਰਵਾਈ ਕਰਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ ਹੈ। ਆਲੇ-ਦੁਆਲੇ ਦੇ ਕੈਮਰਿਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ।

Add a Comment

Your email address will not be published. Required fields are marked *