ਹੋਟਲ ਦੇ ਕਮਰੇ ‘ਚ ਮਾਡਲ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਹੋਇਆ ਬਰਾਮਦ
![](http://mehakewattan.com/wp-content/uploads/2022/10/2022_10image_10_27_516493781model-ll.jpg)
ਮੁੰਬਈ – ਪੇਸ਼ੇ ਤੋਂ 30 ਸਾਲਾ ਇੱਕ ਮਾਡਲ ਨੇ ਅੰਧੇਰੀ ਦੇ ਵਰਸੋਵਾ ਉਪਨਗਰੀ ਇਲਾਕੇ ‘ਚ ਇਕ ਹੋਟਲ ਦੇ ਕਮਰੇ ‘ਚ ਕਥਿਤ ਤੌਰ ‘ਤੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਪੁਲਸ ਨੂੰ ਮੌਕੇ ਤੋਂ ਸੁਸਾਈਡ ਨੋਟ ਮਿਲਿਆ ਹੈ, ਜਿਸ ‘ਚ ਉਸ ਨੇ ਕਿਹਾ ਹੈ ਕਿ ਉਹ ਆਪਣੀ ਹਰਕਤ ਲਈ ਕਿਸੇ ਨੂੰ ਜ਼ਿੰਮੇਵਾਰ ਨਹੀਂ ਠਹਿਰਾਏਗੀ।
ਪੁਲਸ ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਵੀਡੀਓ ‘ਚ ਖੁਦਕੁਸ਼ੀ ਦਾ ਹਵਾਲਾ ਦਿੰਦੇ ਹੋਏ ਮਾਡਲ ਇਹ ਕਹਿੰਦੀ ਨਜ਼ਰ ਆ ਰਹੀ ਹੈ ਕਿ ਉਸ ਦੀ ਹਰਕਤ ਲਈ ਕਿਸੇ ਨੂੰ ਜ਼ਿੰਮੇਵਾਰ ਨਹੀਂ ਠਹਿਰਾਉਣਾ ਚਾਹੀਦਾ।
ਦੱਸ ਦਈਏ ਕਿ ਆਕਾਂਕਸ਼ਾ ਮੋਹਨ (30) ਨੇ ਬੁੱਧਵਾਰ ਸ਼ਾਮ ਨੂੰ ਕਥਿਤ ਤੌਰ ‘ਤੇ ਆਪਣੇ ਦੁਪੱਟੇ ਨਾਲ ਹੋਟਲ ਦੀ ਛੱਤ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਸੀ। ਇਕ ਅਧਿਕਾਰੀ ਨੇ ਸ਼ੁੱਕਰਵਾਰ ਦੱਸਿਆ ਕਿ ਮ੍ਰਿਤਕ ਦੀ ਪਛਾਣ ਅਕਾਂਕਸ਼ਾ ਮੋਹਨ ਵਜੋਂ ਹੋਈ ਹੈ। ਪੁਲਸ ਨੂੰ ਸ਼ੱਕ ਹੈ ਕਿ ਉਸ ਨੇ ਡਿਪਰੈਸ਼ਨ ਕਾਰਨ ਖੁਦਕੁਸ਼ੀ ਕਰਨ ਦਾ ਸਖ਼ਤ ਕਦਮ ਚੁੱਕਿਆ ਕਿਉਂਕਿ ਉਸ ਨੇ ਸੁਸਾਈਡ ਨੋਟ ‘ਚ ਲਿਖਿਆ ਕਿ ਉਹ ਜ਼ਿੰਦਗੀ ਤੋਂ ਖੁਸ਼ ਨਹੀਂ ਸੀ ਅਤੇ ਸ਼ਾਂਤੀ ਚਾਹੁੰਦੀ ਸੀ।
![](http://mehakewattan.com/wp-content/uploads/2023/07/ALL-ADDS-2023_page-0001-1638x2048-1.jpg)
ਉਹ ਸ਼ਾਂਤੀ ਦੀ ਤਲਾਸ਼ ‘ਚ ਸੀ ਅਤੇ ਨਹੀਂ ਚਾਹੁੰਦੀ ਕਿ ਇਸ ਘਟਨਾ ਲਈ ਕਿਸੇ ਨੂੰ ਦੋਸ਼ੀ ਠਹਿਰਾਇਆ ਜਾਵੇ। ਹੁਣ ਸਾਨੂੰ ਉਸ ਦੇ ਮੋਬਾਈਲ ਫ਼ੋਨ ‘ਚੋਂ ਇੱਕ ਵੀਡੀਓ ਮਿਲੀ ਹੈ, ਜਿਸ ‘ਚ ਉਸ ਨੇ ਖ਼ੁਦਕੁਸ਼ੀ ਕਰਨ ਦੀ ਗੱਲ ਕਹੀ ਹੈ। ਵੀਡੀਓ ‘ਚ ਉਸ ਨੇ ਇਹ ਵੀ ਕਿਹਾ ਹੈ ਕਿ ਉਸ ਦੀ ਹਰਕਤ ਲਈ ਕਿਸੇ ਨੂੰ ਜ਼ਿੰਮੇਵਾਰ ਨਹੀਂ ਠਹਿਰਾਇਆ ਜਾਣਾ ਚਾਹੀਦਾ।”ਹੋਟਲ ਦੇ ਕਮਰੇ ਦਾ ਦਰਵਾਜ਼ਾ ਉਸ ਦੇ ਮਾਤਾ-ਪਿਤਾ ਦੀ ਮੌਜੂਦਗੀ ‘ਚ ਖੋਲ੍ਹਿਆ ਗਿਆ। ਹੋਟਲ ਦੇ ਸੀ. ਸੀ. ਟੀ. ਵੀ. ਫੁਟੇਜ ‘ਚ ਉਹ ਕਮਰੇ ‘ਚ ਇਕੱਲੀ ਨੂੰ ਅੰਦਰ ਜਾਂਦਾ ਵੇਖਿਆ ਗਿਆ।