ਪੰਜਾਬ ‘ਚ ਅੱਜ 3 ਘੰਟੇ ਬੰਦ ਰਹਿਣਗੇ ਰੇਲਵੇ ਟਰੈਕ
October 3, 2022
![](http://mehakewattan.com/wp-content/uploads/2022/10/download-2-1.jpg)
ਚੰਡੀਗੜ੍ਹ : ਪੰਜਾਬ ਦੇ ਕਿਸਾਨਾਂ ਵੱਲੋਂ ਸੋਮਵਾਰ ਨੂੰ ਮਤਲਬ ਕਿ ਅੱਜ ਰੇਲਵੇ ਟਰੈਕ ਜਾਮ ਕੀਤੇ ਜਾਣਗੇ। ਕਿਸਾਨ ਜੱਥੇਬੰਦੀਆਂ ਵੱਲੋਂ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਕਿਸਾਨਾਂ ਵੱਲੋਂ ਦੁਪਹਿਰ 12 ਵਜੇ ਤੋਂ ਲੈ ਕੇ 3 ਵਜੇ ਤੱਕ ਰੇਲਵੇ ਟਰੈਕ ਜਾਮ ਕੀਤੇ ਜਾਣਗੇ। ਇਸ ਦੌਰਾਨ ਰੇਲ ਲਾਈਨਾਂ ‘ਤੇ ਬੈਠ ਕੇ ਕਿਸਾਨਾਂ ਵੱਲੋਂ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਬਾਰੇ ਕਿਸਾਨ ਜੱਥੇਬੰਦੀਆਂ ਦਾ ਕਹਿਣਾ ਹੈ ਕਿ ਪਹਿਲਾਂ ਕਿਸਾਨਾਂ ਦਾ ਗੁੱਸਾ ਕੇਂਦਰ ਸਰਕਾਰ ਦੇ ਖ਼ਿਲਾਫ਼ ਸੀ ਪਰ ਹੁਣ ਸੂਬੇ ਦੀ ਸਰਕਾਰ ਵੀ ਉਸੇ ਰਾਹ ‘ਤੇ ਚੱਲ ਪਈ ਹੈ, ਜਿਸ ਕਾਰਨ ਉਨ੍ਹਾਂ ਅੱਜ ਦੇ ਰੇਲ ਰੋਕੋ ਅੰਦੋਲਨ ਕੀਤਾ ਜਾ ਰਿਹਾ ਹੈ।