ਪੰਜਾਬੀ ਗਾਇਕ ਅਲਫ਼ਾਜ਼ ’ਤੇ ਹੋਇਆ ਜਾਨਲੇਵਾ ਹਮਲਾ, ਰੈਪਰ ਹਨੀ ਸਿੰਘ ਨੇ ਸਿਹਤ ਦੱਸੀ ਗੰਭੀਰ

ਚੰਡੀਗੜ੍ਹ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬੀ ਗਾਇਕਾਂ ਨੂੰ ਗੈਂਗਸਟਰਾਂ ਵੱਲੋਂ ਲਗਾਤਾਰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਇਸ ਦੌਰਾਨ ਪੰਜਾਬੀ ਗਾਇਕ ਅਤੇ ਅਦਾਕਾਰ ਅਲਫ਼ਾਜ਼ ’ਤੇ ਜਾਨਲੇਵਾ ਹਮਲਾ ਹੋਇਆ।ਅਲਫ਼ਾਜ਼ ਗੰਭੀਰ ਜ਼ਖਮੀ ਹੈ ਅਤੇ ਮੋਹਾਲੀ ਦੇ ਫ਼ੋਰਟਿਸ ਹਸਪਤਾਲ ’ਚ ਦਾਖ਼ਲ ਹੈ। ਇਸ ਦੇ ਨਾਲ ਹੀ ਅਲਫ਼ਾਜ਼ ਦੇ ਦੋਸਤ ਅਤੇ ਰੈਪਰ-ਗਾਇਕ ਹਨੀ ਸਿੰਘ ਨੇ ਉਨ੍ਹਾਂ ਦੀ ਹੈਲਥ ਅਪਡੇਟ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਪੁਲਸ ਨੇ ਹਮਲਾਵਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਹਨੀ ਸਿੰਘ ਨੇ ਇੰਸਟਾਗ੍ਰਾਮ ’ਤੇ ਪੋਸਟ ਸਾਂਝੀ ਕਰਦੇ ਹੋਏ ਅਲਫ਼ਾਜ਼ ਦੀ ਸਿਹਤ ਬਾਰੇ ਦੱਸਦਿਆਂ ਕਿਹਾ ਕਿ ‘ਹੁਣੇ ਹਸਪਤਾਲ ’ਚ ਅਲਫ਼ਾਜ਼ ਨੂੰ ਦੇਖਣ ਆਇਆ ਸੀ। ਉਹ ਅਜੇ ਵੀ ICU ’ਚ ਗੰਭੀਰ ਹੈ। ਕਿਰਪਾ ਕਰਕੇ ਉਸਦੇ ਲਈ ਅਰਦਾਸ ਕਰੋ।’ ਇਸ ਦੇ ਨਾਲ ਹਨੀ ਸਿੰਘ ਨੇ ਕੈਪਸ਼ਨ ’ਚ ਲਿਖਿਆ ਹੈ  ਕਿ ‘ਮੇਰੇ ਭਰਾ ਅਲਫ਼ਾਜ਼ ਲਈ ਅਰਦਾਸ ਕਰੋ।’ 

ਦੱਸ ਦੇਈਏ ਇਸ ਤੋਂ ਪਹਿਲਾਂ ਹਨੀ ਸਿੰਘ ਨੇ ਅਲਫ਼ਾਜ਼ ਦੀ ਗੰਭੀਰ ਜ਼ਖ਼ਮੀ ਹਾਲਤ ’ਚ ਹਸਪਤਾਲ ’ਚ ਦਾਖ਼ਲ ਦੀ ਤਸਵੀਰ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ। ਹਨੀ ਸਿੰਘ ਨੇ ਲਿਖਿਆ ਕਿ ‘ਮੇਰੇ ਭਰਾ ਅਲਫ਼ਾਜ਼ ’ਤੇ ਪਿਛਲੇ ਦਿਨੀਂ ਹਮਲਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜਿਸ ਨੇ ਵੀ ਇਹ ਯੋਜਨਾ ਬਣਾਈ ਹੈ, ਮੈਂ ਉਨ੍ਹਾਂ ਨੂੰ ਜਾਣ ਨਹੀਂ ਦੇਵਾਂਗਾ। ਕ੍ਰਿਪਾ ਕਰਕੇ ਸਾਰੇ ਉਸ ਲਈ ਅਰਦਾਸ ਕਰੋ।’

ਦੱਸਿਆ ਜਾ ਰਿਹਾ ਹੈ ਕਿ 1 ਅਕਤੂਬਰ ਸ਼ਨੀਵਾਰ ਦੀ ਰਾਤ ਨੂੰ ਅਲਫ਼ਾਜ਼ ਆਪਣੇ ਦੋਸਤਾਂ ਨਾਲ ਮੋਹਾਲੀ ਦੇ ਲੈਂਡਰਨ ਰੋਡ ’ਤੇ ਸਥਿਤ ਇਕ ਢਾਬੇ ’ਤੇ ਖਾਣਾ ਖਾਣ ਗਿਆ ਸੀ। ਉੱਥੇ ਹੀ ਢਾਬੇ ਦੇ ਮਾਲਕ ਅਤੇ ਗਾਹਕ ਵਿਚਕਾਰ ਪੈਸਿਆਂ ਨੂੰ ਲੈ ਕੇ ਲੜਾਈ ਹੋ ਗਈ। ਉਹ ਗਾਹਕ ਦੇ ਝਗੜੇ ਤੋਂ ਬਾਅਦ ਬਿਨਾਂ ਪੈਸੇ ਦਿੱਤੇ ਉਹ ਕਾਰ ਲੈ ਕੇ ਭੱਜਣ ਲੱਗਾ। ਦੱਸਿਆ ਜਾ ਰਿਹਾ ਹੈ ਕਿ ਅਲਫ਼ਾਜ਼ ਉਸ ਵਿਅਕਤੀ ਦੀ ਕਾਰ ਦੇ ਸਾਹਮਣੇ ਖੜ੍ਹਾ ਸੀ। ਗੁੱਸੇ ਵਿੱਚ ਉਸਨੇ ਅਲਫ਼ਾਸ ’ਤੇ ਹਮਲਾ ਕਰ ਦਿੱਤਾ। ਜ਼ਖਮੀ ਹਾਲਤ ’ਚ ਅਲਫ਼ਾਜ਼ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ’ਚ ਦਾਖਲ ਕਰਵਾਇਆ ਗਿਆ। ਹਮਲਾਵਰ ਦਾ ਨਾਂ ਵਿੱਕੀ ਦੱਸਿਆ ਗਿਆ ਹੈ, ਹਾਲਾਂਕਿ ਹੁਣ ਹਮਲਾਵਰ ਪੁਲਸ ਦੀ ਗ੍ਰਿਫ਼ਤ ’ਚ ਹਨ।

Add a Comment

Your email address will not be published. Required fields are marked *