ਪੰਜਾਬੀ ਗਾਇਕ ਅਲਫਾਜ਼ ਨੂੰ ਟੱਕਰ ਮਾਰਨ ਵਾਲਾ ਮੁਲਜ਼ਮ ਗ੍ਰਿਫ਼ਤਾਰ

ਜਲੰਧਰ : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਮਲਾ ਹਾਲੇ ਸ਼ਾਂਤ ਨਹੀਂ ਹੋਇਆ ਕਿ ਹੁਣ ਇੱਕ ਹੋਰ ਮਸ਼ਹੂਰ ਗਾਇਕ ਅਲਫ਼ਾਜ਼ ‘ਤੇ ਜਾਨਲੇਵਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਬੀਤੇ ਦਿਨੀਂ ਅਲਫਾਜ਼ ‘ਤੇ ਮੋਹਾਲੀ ਦੇ ਇਕ ਰੈਸਟੋਰੈਂਟ ‘ਚ ਮਾਮੂਲੀ ਤਕਰਾਰ ਤੋਂ ਬਾਅਦ ਇਹ ਹਮਲਾ ਹੋਇਆ ਸੀ। ਅਲਫਾਜ਼ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਸੀ। ਫ਼ਿਲਹਾਲ ਅਲਫਾਜ਼ ਦੀ ਸਿਹਤ ‘ਚ ਪਹਿਲਾਂ ਨਾਲੋਂ ਕਾਫ਼ੀ ਸੁਧਾਰ ਹੈ।

ਹੁਣ ਅਲਫਾਜ਼ ਨੂੰ ਲੈ ਕੇ ਖ਼ਬਰ ਸਾਹਮਣੇ ਆਈ ਹੈ ਕਿ ਉਸ ਨੂੰ ਟੱਕਰ ਮਾਰਨ ਵਾਲਾ ਵਿਅਕਤੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਵਿਅਕਤੀ ਨੂੰ ਕਦੋਂ ਤੇ ਕਿੱਥੋ ਗ੍ਰਿਫ਼ਤਾਰ ਕੀਤਾ ਗਿਆ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। 

Add a Comment

Your email address will not be published. Required fields are marked *