ਅਮਰੀਕਾ ਦੇ ਕੈਲੀਫੋਰਨੀਆ ‘ਚ 8 ਮਹੀਨੇ ਦੀ ਬੱਚੀ ਸਮੇਤ ਭਾਰਤੀ ਮੂਲ ਦੇ 4 ਲੋਕ ਅਗਵਾ

ਕੈਲੀਫੋਰਨੀਆ : ਅਮਰੀਕਾ ਦੇ ਕੈਲੀਫੋਰਨੀਆ ਵਿਚ ਭਾਰਤੀ ਮੂਲ ਦੇ 4 ਲੋਕਾਂ ਨੂੰ ਅਗਵਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਕੈਲੀਫੋਰਨੀਆ ਦੇ ਮਰਸਡ ਕਾਉਂਟੀ ਦੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਅਗਵਾ ਕੀਤੇ ਗਏ ਚਾਰ ਲੋਕਾਂ ਵਿੱਚ ਇੱਕ 8 ਮਹੀਨੇ ਦੀ ਬੱਚੀ ਅਤੇ ਉਸਦੇ ਮਾਤਾ-ਪਿਤਾ ਸ਼ਾਮਲ ਹਨ। ਏਬੀਸੀ ਨਿਊਜ਼ ਮੁਤਾਬਕ, ਮਰਸਡ ਕਾਉਂਟੀ ਸ਼ੈਰਿਫ ਦੇ ਦਫ਼ਤਰ ਨੇ ਸੋਮਵਾਰ ਨੂੰ ਜਾਰੀ ਇਕ ਬਿਆਨ ਵਿਚ ਕਿਹਾ ਕਿ 36 ਸਾਲਾ ਜਸਦੀਪ ਸਿੰਘ, 27 ਸਾਲਾ ਜਸਲੀਨ ਕੌਰ, ਉਨ੍ਹਾਂ ਦੀ 8 ਮਹੀਨੇ ਦੀ ਬੱਚੀ ਆਰੋਹੀ ਅਤੇ 39 ਸਾਲਾ ਅਮਨਦੀਪ ਸਿੰਘ ਨੂੰ ਅਗਵਾ ਕਰ ਲਿਆ ਗਿਆ ਹੈ।

ਪੁਲਸ ਨੇ ਸ਼ੱਕੀ ਨੂੰ ਹਥਿਆਰਬੰਦ ਅਤੇ ਖ਼ਤਰਨਾਕ ਦੱਸਿਆ ਹੈ। ਘਟਨਾ ਬਾਰੇ ਜ਼ਿਆਦਾ ਵੇਰਵੇ ਜਾਰੀ ਨਹੀਂ ਕੀਤੇ ਗਏ ਹਨ, ਕਿਉਂਕਿ ਜਾਂਚ ਅਜੇ ਸ਼ੁਰੂਆਤੀ ਪੜਾਅ ਵਿੱਚ ਹੈ ਪਰ ਅਧਿਕਾਰੀਆਂ ਨੇ ਕਿਹਾ ਹੈ ਕਿ ਚਾਰਾਂ ਨੂੰ ਦੱਖਣੀ ਹਾਈਵੇਅ 59 ਦੇ 800 ਬਲਾਕ ਤੋਂ ਜ਼ਬਰਨ ਅਗਵਾ ਕੀਤਾ ਗਿਆ ਹੈ। ਐੱਨ.ਬੀ.ਸੀ. ਨਿਊਜ਼ ਨੇ ਦੱਸਿਆ ਕਿ ਅਧਿਕਾਰੀਆਂ ਨੇ ਕਿਸੇ ਸ਼ੱਕੀ ਜਾਂ ਸੰਭਾਵਿਤ ਉਦੇਸ਼ ਦਾ ਨਾਮ ਨਹੀਂ ਲਿਆ ਹੈ। ਸ਼ੈਰਿਫ ਦੇ ਦਫ਼ਤਰ ਨੇ ਸੋਮਵਾਰ ਨੂੰ ਆਪਣੇ ਬਿਆਨ ਵਿੱਚ ਲੋਕਾਂ ਨੂੰ ਕਿਹਾ ਹੈ ਕਿ ਜੇਕਰ ਸ਼ੱਕੀ ਜਾਂ ਪੀੜਤ ਉਨ੍ਹਾਂ ਨੂੰ ਨਜ਼ਰ ਆਉਂਦੇ ਹਨ ਤਾਂ ਉਹ ਤੁਰੰਤ ਉਨ੍ਹਾਂ ਨਾਲ ਸੰਪਰਕ ਕਰਨ।  

Add a Comment

Your email address will not be published. Required fields are marked *