ਗਿੱਪੀ ਗਰੇਵਾਲ ਦੇ ਪੁੱਤ ਸ਼ਿੰਦੇ ਨੇ ਚੌਰ ਸਾਹਿਬ ਨਾਲ ਕੀਤੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੇਵਾ

ਜਲੰਧਰ : ਪੰਜਾਬੀ ਫ਼ਿਲਮ ਇੰਡਸਟਰੀ ਦੇ ਦੇਸੀ ਰੌਕਸਟਾਰ ਗਿੱਪੀ ਗਰੇਵਾਲ ਦੇ ਪੁੱਤਰ ਸ਼ਿੰਦਾ ਗਰੇਵਾਲ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਿਹਾ ਹੈ, ਜਿਸ ਨੂੰ ਲੋਕਾਂ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਇਸ ਵੀਡੀਓ ‘ਚ ਸ਼ਿੰਦਾ ਗੁਰੂ ਗ੍ਰੰਥ ਸਾਹਿਬ ਜੀ ਦੀ ਸੇਵਾ ਕਰਦੇ ਹੋਇਆ ਨਜ਼ਰ ਆ ਰਿਹਾ ਹੈ। ਉਹ ਚੌਰ ਸਾਹਿਬ ਨਾਲ ਗੁਰੂ ਗ੍ਰੰਥ ਸਾਹਿਬ ਜੀ ਦੀ ਸੇਵਾ ਅਦਾ ਕਰਦਾ ਹੋਇਆ ਨਜ਼ਰ ਆ ਰਿਹਾ ਹੈ।

ਦੱਸ ਦਈਏ ਕਿ ਇਸ ਵੀਡੀਓ ਨੂੰ ਗੁਰਬਾਜ਼ ਗਰੇਵਾਲ ਦੇ ਇੰਸਟਾਗ੍ਰਾਮ ਅਕਾਊਂਟ ‘ਤੇ ਸ਼ੇਅਰ ਕੀਤਾ ਗਿਆ ਹੈ। ਇਸ ਵੀਡੀਓ ‘ਚ ਗਾਇਕ ਹੈਪੀ ਰਾਏਕੋਟੀ ਦਾ ਧਾਰਮਿਕ ਗੀਤ ‘Wah Guru’ ਸੁਣਨ ਨੂੰ ਮਿਲ ਰਿਹਾ ਹੈ। ਪ੍ਰਸ਼ੰਸਕ ਇਸ ਵੀਡੀਓ ਨੂੰ ਖ਼ੂਬ ਪਸੰਦ ਕਰ ਰਹੇ ਹਨ ਅਤੇ ਯੂਜ਼ਰਸ ਵੀ ਕੁਮੈਂਟ ਬਾਕਸ ‘ਚ ਵਾਹਿਗੁਰੂ ਜੀ ਲਿਖ ਰਹੇ ਹਨ।

PunjabKesari

ਦੱਸਣਯੋਗ ਹੈ ਕਿ ਸ਼ਿੰਦਾ ਗਰੇਵਾਲ ਪੰਜਾਬੀ ਫ਼ਿਲਮੀ ਜਗਤ ‘ਚ ਬਤੌਰ ਬਾਲ ਕਲਾਕਾਰ ਕੰਮ ਕਰ ਰਿਹਾ ਹੈ। ਇੰਨੀਂ ਦਿਨੀਂ ਉਹ ‘ਕੈਰੀ ਆਨ ਜੱਟਾ-3’ ਦੀ ਸ਼ੂਟਿੰਗ ਕਰ ਰਿਹਾ ਹੈ। ਇਸ ਫ਼ਿਲਮ ‘ਚ ਉਹ ਬਿਨੂੰ ਢਿੱਲੋਂ ਦੇ ਪੁੱਤਰ ਦੇ ਕਿਰਦਾਰ ‘ਚ ਨਜ਼ਰ ਆਵੇਗਾ। ਇਸ ਤੋਂ ਇਲਾਵਾ ਸ਼ਿੰਦਾ ਆਪਣੇ ਪਿਤਾ ਗਿੱਪੀ ਗਰੇਵਾਲ ਨਾਲ ਫ਼ਿਲਮ ‘ਸ਼ਿੰਦਾ ਸ਼ਿੰਦਾ ਨੋ ਪਾਪਾ’ ‘ਚ ਵੀ ਨਜ਼ਰ ਆਵੇਗਾ। 

ਪਿਛਲੇ ਸਾਲ ‘ਹੌਸਲਾ ਰੱਖ’ ਫ਼ਿਲਮ ‘ਚ ਨਜ਼ਰ ਆਇਆ ਸੀ। ਇਸ ਫ਼ਿਲਮ ‘ਚ ਉਹ ਦਿਲਜੀਤ ਦੋਸਾਂਝ, ਸੋਨਮ ਬਾਜਵਾ ਤੇ ਸ਼ਹਿਨਾਜ਼ ਗਿੱਲ ਨਾਲ ਅਦਾਕਾਰੀ ਕਰਦੇ ਹੋਇਆ ਨਜ਼ਰ ਆਇਆ ਸੀ।

Add a Comment

Your email address will not be published. Required fields are marked *