ਦੁਸਹਿਰੇ ਦੇ ਤਿਓਹਾਰ ‘ਤੇ CM ਭਗਵੰਤ ਮਾਨ ਨੇ ਸਮੂਹ ਪੰਜਾਬ ਵਾਸੀਆਂ ਨੂੰ ਦਿੱਤੀ ਵਧਾਈ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬਾ ਵਾਸੀਆਂ ਨੂੰ ਦੁਸਹਿਰੇ ਦੇ ਤਿਓਹਾਰ ਦੀਆਂ ਵਧਾਈਆਂ ਦਿੱਤੀਆਂ ਗਈਆਂ ਹਨ। ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਦੁਸਹਿਰੇ ਦਾ ਤਿਓਹਾਰ ਬੁਰਾਈ ‘ਤੇ ਸੱਚਾਈ ਦੀ ਜਿੱਤ ਦਾ ਪ੍ਰਤੀਕ ਹੈ।

ਇਸ ਮੌਕੇ ਮੁੱਖ ਮੰਤਰੀ ਮਾਨ ਨੇ ਨੇਕੀ ਤੇ ਸੱਚਾਈ ਦੀ ਰਾਹ ‘ਤੇ ਚੱਲਣ ਦਾ ਪ੍ਰਣ ਕਰਨ ਲਈ ਕਿਹਾ। ਉਨ੍ਹਾਂ ਟਵੀਟ ‘ਚ ਲਿਖਿਆ ਕਿ ਆਓ ਬੁਰਾਈਆਂ ਨੂੰ ਸਮਾਜ ਅਤੇ ਜੀਵਨ ‘ਚੋਂ ਖ਼ਤਮ ਕਰੀਏ। ਦੱਸਣਯੋਗ ਹੈ ਕਿ ਪੰਜਾਬ ਸਮੇਤ ਪੂਰੇ ਦੇਸ਼ ‘ਚ ਅੱਜ ਦੁਸਹਿਰੇ ਦਾ ਤਿਓਹਾਰ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਦਿਨ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਪੁਤਲੇ ਸਾੜੇ ਜਾਂਦੇ ਹਨ।

Add a Comment

Your email address will not be published. Required fields are marked *