ਦੁਸਹਿਰਾ ਮਨਾਉਣ ਲਈ ਗਰਾਊਂਡ ‘ਚ ਰੱਖੇ ਪੁਤਲਿਆਂ ਨੂੰ ਅੱਗ ਲਾਉਣ ਦੀ ਕੋਸ਼ਿਸ਼

ਡੇਰਾਬੱਸੀ : ਇੱਥੇ ਦੁਸਹਿਰਾ ਗਰਾਊਂਡ ਵਿਖੇ ਦੁਸਹਿਰੇ ਲਈ ਰੱਖੇ ਗਏ ਰਾਵਣ, ਕੁੰਭਕਰਨ ਅਤੇ ਮੇਘਨਾਥ ਦੇ ਪੁਤਲਿਆਂ ਨੂੰ ਅੱਗ ਲਾਉਣ ਦੀ ਕੋਸ਼ਿਸ਼ ਕੀਤੀ ਗਈ ਹੈ, ਜਿਸ ਤੋਂ ਬਾਅਦ ਕਮੇਟੀ ਮੈਂਬਰਾਂ ਵੱਲੋਂ ਪੁਲਸ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਜਾਣਕਾਰੀ ਮੁਤਾਬਕ ਅੱਜ ਦੁਸਹਿਰਾ ਮਨਾਉਣ ਲਈ ਸ੍ਰੀ ਰਾਮਲੀਲਾ ਦੁਸਹਿਰਾ ਮੰਡਲ ਕਮੇਟੀ ਵੱਲੋਂ ਦੁਸਹਿਰਾ ਗਰਾਊਂਡ ‘ਚ ਬੀਤੀ ਰਾਤ ਰਾਵਣ, ਕੁੰਭਕਰਨ ਅਤੇ ਮੇਘਨਾਥ ਦੇ ਪੁਤਲੇ ਰੱਖੇ ਗਏ ਸਨ।

ਬੀਤੀ ਰਾਤ ਸ਼ਰਾਰਤੀ ਅਨਸਰਾਂ ਵੱਲੋਂ ਮੇਘਨਾਥ ਦੇ ਪੁਤਲੇ ਨੂੰ ਅੱਗ ਲਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਜੋ ਮਾਹੌਲ ਖ਼ਰਾਬ ਕੀਤਾ ਜਾ ਸਕੇ। ਇਸ ਘਟਨਾ ਨੂੰ ਲੈ ਕੇ ਕਮੇਟੀ ਮੈਂਬਰਾਂ ‘ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਕਮੇਟੀ ਮੈਂਬਰਾਂ ਵੱਲੋਂ ਪੁਲਸ ਪ੍ਰਸ਼ਾਸਨ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਉਨ੍ਹਾਂ ਦਾ ਕਹਿਣਾ ਹੈ ਕਿ ਐੱਸ. ਐੱਚ. ਓ. ਨੂੰ ਉਨ੍ਹਾਂ ਨੇ ਕਈ ਵਾਰ ਅਪੀਲ ਕੀਤੀ ਕਿ ਇੱਥੇ 2 ਮੁਲਾਜ਼ਮਾਂ ਦੀ ਡਿਊਟੀ ਲਾਈ ਜਾਵੇ ਪਰ ਉਨ੍ਹਾਂ ਦੀ ਗੱਲ ਨਹੀਂ ਸੁਣੀ ਗਈ।

ਉਨ੍ਹਾਂ ਕਿਹਾ ਕਿ ਸ਼ਰਾਰਤੀ ਅਨਸਰਾਂ ਵੱਲੋਂ ਜਿੱਥੇ ਪੁਤਲਿਆਂ ਨੂੰ ਸਾੜਨ ਦੀ ਕੋਸ਼ਿਸ਼ ਕੀਤੀ ਗਈ, ਉੱਥੇ ਹੀ ਸਟੇਜ ‘ਤੇ ਵੀ ਪੱਥਰ ਮਾਰੇ ਗਏ। ਕਮੇਟੀ ਮੈਂਬਰਾਂ ਨੇ ਦੋਸ਼ ਲਾਇਆ ਕਿ ਪ੍ਰਸ਼ਾਸਨ ਵੀ ਅਜਿਹੇ ਸ਼ਰਾਰਤੀ ਅਨਸਰਾਂ ਨਾਲ ਮਿਲਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਹਿੰਦੂਆਂ ਦੇ ਇਸ ਤਿਓਹਾਰ ਨੂੰ ਖ਼ਰਾਬ ਕਰਨ ਦੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Add a Comment

Your email address will not be published. Required fields are marked *