ਜੈਸਿੰਡਾ ਆਰਡਰਨ ਵਲੋਂ ਨਰਿੰਦਰ ਮੋਦੀ ਨੂੰ ਨਿਊਜ਼ੀਲੈਂਡ ਆਉਣ ਦਾ ਸੱਦਾ

ਐੱਸ. ਏ. ਐੱਸ. ਨਗਰ, 6 ਅਕਤੂਬਰ -ਨਿਊਜ਼ੀਲੈਂਡ ਦੇ ਸ਼ਹਿਰ ਆਕਲੈਂਡ ਵਿਖੇ ਐਨ.ਆਈ.ਡੀ. ਫਾਊਾਡੇਸ਼ਨ ਵਲੋਂ ਕਰਵਾਏ ‘ਵਿਸ਼ਵ ਸਦਭਾਵਨਾ ਸਮਾਗਮ’ ਨੂੰ ਸੰਬੋਧਨ ਕਰਦਿਆਂ ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਆਰਡਰਨ ਨੇ ਦੋਵਾਂ ਦੇਸ਼ਾਂ ਵਿਚਾਲੇ ਸੰਬੰਧਾਂ ਨੂੰ ਹੋਰ ਵੀ ਸੁਖਾਵਾਂ ਬਣਾਉਣ ਦੇ ਉਦੇਸ਼ ਨਾਲ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿਊਜ਼ੀਲੈਂਡ ਦਾ ਦੌਰਾ ਕਰਨ ਦਾ ਸੱਦਾ ਦਿੱਤਾ ਹੈ | ਸਮਾਗਮ ਦੌਰਾਨ ਭਾਰਤ ਦੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਅਤੇ ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਆਰਡਰਨ ਦੀ ਹਾਜ਼ਰੀ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੁਚੱਜੇ ਅਤੇ ਬੇਹੱਦ ਸਫ਼ਲ ਸ਼ਾਸਨ ਨੂੰ ਦਰਸਾਉਂਦੀਆਂ ਦੋ ਪੁਸਤਕਾਂ ਦੀ ਘੁੰਡ ਚੁਕਾਈ ਵੀ ਕੀਤੀ ਗਈ | ਇਹ ਪੁਸਤਕਾਂ ਪ੍ਰਧਾਨ ਮੰਤਰੀ ਮੋਦੀ ਦੇ ਵੱਖ-ਵੱਖ ਧਰਮਾਂ, ਮਨੁੱਖਤਾ ਅਤੇ ਵਿਸ਼ੇਸ਼ ਰੂਪ ‘ਚ ਭਾਰਤੀ ਲੋਕਾਂ ਪ੍ਰਤੀ ਉਨ੍ਹਾਂ ਦੇ ਸਨੇਹ ਅਤੇ ਪਿਆਰ ਨੂੰ ਦਰਸਾਉਂਦੀਆਂ ਹਨ | ਸਮਾਗਮ ‘ਚ ਐਨ.ਆਈ.ਡੀ. ਫਾਊਾਡੇਸ਼ਨ ਦੇ ਚੀਫ਼ ਪੈਟਰਨ ਅਤੇ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਅਤੇ ਐਨ. ਆਈ. ਡੀ. ਫਾਊਾਡੇਸ਼ਨ ਦੇ ਸੰਸਥਾਪਕ ਪ੍ਰੋ. ਹਿਮਾਨੀ ਸੂਦ ਸਮੇਤ ਭਾਰਤੀ ਅਤੇ ਨਿਊਜ਼ੀਲੈਂਡ ਦੀਆਂ 750 ਤੋਂ ਜ਼ਿਆਦਾ ਉੱਘੀਆਂ ਸ਼ਖ਼ਸੀਅਤਾਂ ਵਲੋਂ ਹਾਜ਼ਰੀ ਲੁਆਈ ਗਈ |

Add a Comment

Your email address will not be published. Required fields are marked *