ਬਲਾਤਕਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਕ੍ਰਿਕਟਰ ਸੰਦੀਪ ਲਾਮਿਛਾਨੇ ਹਵਾਈ ਅੱਡੇ ਤੋਂ ਗ੍ਰਿਫ਼ਤਾਰ

ਕਾਠਮੰਡੂ – ਨੇਪਾਲ ਦੇ ਕ੍ਰਿਕਟਰ ਸੰਦੀਪ ਲਾਮਿਛਾਨੇ ਨੂੰ ਵੀਰਵਾਰ ਨੂੰ ਤ੍ਰਿਭੁਵਨ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਉਤਰਦੇ ਹੀ ਹਿਰਾਸਤ ‘ਚ ਲੈ ਲਿਆ ਗਿਆ। ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦਾ ਹੁਕਮ ਪਿਛਲੇ ਮਹੀਨੇ ਇਕ ਨਾਬਾਲਗ ਵੱਲੋਂ ਲਗਾਏ ਗਏ ਕਥਿਤ ਬਲਾਤਕਾਰ ਦੇ ਦੋਸ਼ ਤੋਂ ਬਾਅਦ ਜਾਰੀ ਕੀਤਾ ਗਿਆ ਸੀ। ਲਾਮਿਛਾਨੇ ਨੇ ਫੇਸਬੁੱਕ ‘ਤੇ ਲਿਖਿਆ ਸੀ ਕਿ ਉਹ “ਜਾਂਚ ਦੇ ਹਰ ਪੜਾਅ ‘ਤੇ ਪੂਰਾ ਸਹਿਯੋਗ ਕਰਨਗੇ ਅਤੇ ਆਪਣੀ ਬੇਗੁਨਾਹੀ ਸਾਬਤ ਕਰਨ ਲਈ ਕਾਨੂੰਨੀ ਲੜਾਈ ਲੜਨਗੇ।”

ਨੇਪਾਲ ਦੀ ਇਕ ਅਦਾਲਤ ਨੇ 8 ਸਤੰਬਰ ਨੂੰ ਰਾਸ਼ਟਰੀ ਟੀਮ ਦੇ ਕਪਤਾਨ ਲਾਮਿਛਾਨੇ ਦੀ ਗ੍ਰਿਫ਼ਤਾਰੀ ਲਈ ਵਾਰੰਟ ਜਾਰੀ ਕੀਤਾ ਸੀ। ਪਰ ਉਦੋਂ ਉਹ ਕੈਰੇਬੀਅਨ ਪ੍ਰੀਮੀਅਰ ਲੀਗ ਵਿੱਚ ਖੇਡ ਰਹੇ ਸੀ ਅਤੇ ਨੇਪਾਲ ਕ੍ਰਿਕਟ ਟੀਮ ਦੇ ਕਪਤਾਨ ਵੀ ਸਨ। ਪਿਛਲੇ ਮਹੀਨੇ, ਨੇਪਾਲ ਕ੍ਰਿਕਟ ਸੰਘ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਸੀ ਕਿ ਉਸ ਨੇ ਲਾਮਿਛਨੇ ਨੂੰ ਟੀਮ ਤੋਂ ਮੁਅੱਤਲ ਕਰ ਦਿੱਤਾ ਹੈ ਤਾਂ ਜੋ ਉਸ ‘ਤੇ ਲੱਗੇ ਦੋਸ਼ਾਂ ਦੀ ਜਾਂਚ ਵਿੱਚ ਰੁਕਾਵਟ ਨਾ ਆਵੇ।

Add a Comment

Your email address will not be published. Required fields are marked *