ਅਮਰੀਕਾ ‘ਚ ਪੰਜਾਬੀ ਪਰਿਵਾਰ ਦੇ 4 ਮੈਂਬਰਾਂ ਦੇ ਕਤਲ ਮਾਮਲੇ ‘ਚ ਪੁਲਸ ਨੂੰ ਮਿਲੀ ਸਫਲਤਾ

ਟਾਂਡਾ ਉੜਮੁੜ -: ਅਮਰੀਕਾ ਦੇ ਕੈਲੀਫੋਰਨੀਆ ਸੂਬੇ ‘ਚ ਟਾਂਡਾ ਦੇ ਪਿੰਡ ਹਰਸੀਪਿੰਡ ਨਾਲ ਸਬੰਧਤ ਪਰਿਵਾਰ ਦੇ 4 ਮੈਂਬਰਾਂ ਨੂੰ ਅਗਵਾ ਕਰਕੇ ਕਤਲ ਕਰਨ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੇ ਭਰਾ ਨੂੰ ਵੀ ਉੱਥੋਂ ਦੀ ਸਥਾਨਕ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ, ਜਿਸ ‘ਤੇ ਅਪਰਾਧਿਕ ਸਾਜ਼ਿਸ਼ ਰਚਣ ਅਤੇ ਸਬੂਤ ਮਿਟਾਉਣ ਦੇ ਦੋਸ਼ ਲੱਗੇ ਹਨ।

ਇਹ ਜਾਣਕਾਰੀ ਜਾਂਚ ਕਰ ਰਹੇ ਮਰਸਡ ਕਾਉਂਟੀ ਸ਼ੈਰਿਫ ਦੇ ਦਫ਼ਤਰ ਨੇ ਆਪਣੇ ਫੇਸਬੁੱਕ ਪੇਜ ‘ਤੇ ਸ਼ੇਅਰ ਕੀਤੀ ਹੈ, ਜਿਸ ਵਿਚ ਦੱਸਿਆ ਗਿਆ ਹੈ ਕਿ ਬੀਤੀ ਸ਼ਾਮ ਮਰਸਡ ਕਾਉਂਟੀ ਸ਼ੈਰਿਫ ਦੇ ਦਫ਼ਤਰ ਨੇ ਕੈਲੀਫੋਰਨੀਆ ਦੇ ਨਿਆਂ ਵਿਭਾਗ ਦੇ ਸਹਿਯੋਗ ਨਾਲ ਅਲਬਰਟੋ ਸਾਲਗਾਡੋ ਨੂੰ ਮਰਸਡ ਕਾਉਂਟੀ ਵਿਚ ਗ੍ਰਿਫ਼ਤਾਰ ਕਰ ਲਿਆ। ਅਲਬਰਟੋ ਸਾਲਗਾਡੋ ਮੁੱਖ ਮੁਲਜ਼ਮ ਜੀਸਸ ਮੈਨੂਅਲ ਸਲਗਾਡੋ ਦਾ ਭਰਾ ਹੈ, ਜਿਸ ‘ਤੇ ਆਰੋਹੀ ਢੇਰੀ, ਜਸਲੀਨ ਕੌਰ, ਜਸਦੀਪ ਸਿੰਘ ਤੇ ਅਮਨਦੀਪ ਸਿੰਘ ਨੂੰ ਅਗਵਾ ਕਰਕੇ ਕਤਲ ਕਰਨ ਦਾ ਸ਼ੱਕ ਹੈ। ਅਲਬਰਟੋ ਸਾਲਗਾਡੋ ਨੂੰ ਅਪਰਾਧਿਕ ਸਾਜ਼ਿਸ਼, ਮਦਦ ਕਰਨ ਅਤੇ ਸਬੂਤ ਨਸ਼ਟ ਕਰਨ ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ।

Add a Comment

Your email address will not be published. Required fields are marked *