ਨਸ਼ੇ ਕਾਰਨ ਬਦਨਾਮ ਹੋ ਰਹੇ ਬਠਿੰਡਾ ਦੇ ਪਿੰਡਾਂ ‘ਚ ਪੁਲਸ ਨੇ ਮਾਰਿਆ ਛਾਪਾ
ਬਠਿੰਡਾ – ਪੰਜਾਬ ਵਿੱਚ ਨਸ਼ੇ ਦਾ ਕਹਿਰ ਘੱਟ ਹੋਣ ਦੀ ਥਾਂ ਦਿਨੋਂ ਦਿਨ ਹੋਰ ਤੇਜ਼ ਹੁੰਦਾ ਜਾ ਰਿਹਾ ਹੈ। ਨਸ਼ੇ ਦੇ ਸੇਵਨ ਕਾਰਨ ਬਹੁਤ ਸਾਰੇ ਨੌਜਵਾਨਾਂ ਦੀਆਂ ਖ਼ਬਰਾਂ ਆਏ ਦਿਨ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਨਸੇ ਕਾਰਨ ਬਦਨਾਮ ਹੋ ਰਹੇ ਬਠਿੰਡਾ ਦੇ ਪਿੰਡਾਂ ’ਚ ਅੱਜ ਪੁਲਸ ਪਾਰਟੀ ਨੇ ਵੱਡੀ ਗਿਣਤੀ ’ਚ ਪਹੁੰਚ ਕੇ ਛਾਪੇਮਾਰੀ ਕੀਤੀ। ਇਸ ਦੌਰਾਨ ਪੁਲਸ ਨੇ ਪਿੰਡਾਂ ਦੇ ਸਾਰੇ ਘਰਾਂ ਦੀ ਤਲਾਸ਼ੀ ਅਤੇ ਪੁੱਛਗਿੱਛ ਕੀਤੀ।
ਇਸ ਮਾਮਲੇ ਦੇ ਸਬੰਧ ’ਚ ਜਾਣਕਾਰੀ ਦਿੰਦੇ ਹੋਏ ਪੁਲਸ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਨੇ ਅੱਜ ਮੋੜ ਹਲਕੇ ਦੇ ਪਿੰਡ ਜੋਦਪੁਰ ਅਤੇ ਬਠਿੰਡਾ ਹਲਕੇ ਦੇ ਪਿੰਡਾਂ ’ਚ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਹੈ। ਉਨ੍ਹਾਂ ਨੇ ਦੱਸਿਆ ਕਿ ਬੀਤੇ ਦਿਨੀਂ ਬਠਿੰਡਾ ਦੇ ਇਕ ਪਿੰਡ ‘ਚ ਕਿਸੇ ਸ਼ਖ਼ਸ ਵਲੋਂ ਬੋਰਡ ਲਗਾ ਦਿੱਤਾ ਗਿਆ ਸੀ ਕਿ ਚਿੱਟਾ ਇੱਧਰ ਮਿਲਦਾ ਹੈ। ਇਸ ਬੋਰਡ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਸ ਵਲੋਂ ਇਸ ਰੇਡ ਮਾਰੀ ਗਈ ਹੈ।
ਪੁਲਸ ਅਧਿਕਾਰੀ ਨੇ ਦੱਸਿਆ ਕਿ ਛਾਪੇਮਾਰੀ ਦੌਰਾਨ ਉਹ ਪਿੰਡਾਂ ਦੀ ਬਾਰੀਕੀ ਨਾਲ ਜਾਂਚ ਕਰ ਰਹੇ ਹਨ। ਇਸ ਦੌਰਾਨ ਜੋ ਵੀ ਸਬੂਤ ਹੱਥ ਲੱਗਣਗੇ, ਉਸ ਦੇ ਹਿਸਾਬ ਨਾਲ ਕੋਈ ਕਾਰਵਾਈ ਕੀਤੀ ਜਾਵੇਗੀ।

