ਦਿਲਜੀਤ-ਸਰਗੁਣ ਦੀ ‘ਬਾਬੇ ਭੰਗੜਾ ਪਾਉਂਦੇ ਨੇ’ ਫ਼ਿਲਮ ਨੇ ਰਿਲੀਜ਼ ਹੁੰਦਿਆਂ ਬਣਾਇਆ ਨਵਾਂ ਰਿਕਾਰਡ

ਚੰਡੀਗੜ੍ਹ– 5 ਅਕਤੂਬਰ ਯਾਨੀ ਦੁਸਹਿਰੇ ਵਾਲੇ ਦਿਨ ਰਿਲੀਜ਼ ਹੋਈ ‘ਬਾਬੇ ਭੰਗੜਾ ਪਾਉਂਦੇ ਨੇ’ ਫ਼ਿਲਮ ਦਰਸ਼ਕਾਂ ਦਾ ਭਰਪੂਰ ਮਨੋਰੰਜਨ ਕਰ ਰਹੀ ਹੈ। ਇਸ ਦੇ ਨਾਲ ਹੀ ਫ਼ਿਲਮ ਨੇ ਨਵਾਂ ਰਿਕਾਰਡ ਵੀ ਕਾਇਮ ਕੀਤਾ ਹੈ।

‘ਬਾਬੇ ਭੰਗੜਾ ਪਾਉਂਦੇ ਨੇ’ ਮਿਡ ਵੀਕ ਓਪਨਿੰਗ ’ਚ ਸਭ ਤੋਂ ਵੱਧ ਕਮਾਈ ਕਰਨ ਵਾਲੀ ਪੰਜਾਬੀ ਫ਼ਿਲਮ ਦਾ ਰਿਕਾਰਡ ਬਣਾ ਲਿਆ ਹੈ। ਮਿਡ ਵੀਕ ਓਪਨਿੰਗ ਤੋਂ ਭਾਵ ਹੈ ਸ਼ੁੱਕਰਵਾਰ ਦੀ ਬਜਾਏ ਫ਼ਿਲਮ ਦਾ ਮੰਗਲਵਾਰ ਜਾਂ ਬੁੱਧਵਾਰ ਨੂੰ ਰਿਲੀਜ਼ ਹੋਣਾ।

ਦੱਸ ਦੇਈਏ ਕਿ ਫ਼ਿਲਮ ਦੀ ਕਹਾਣੀ ਇੰਸ਼ੋਰੈਂਸ ਦੇ ਪੈਸੇ ਮਿਲਣ ਦੇ ਆਲੇ-ਦੁਆਲੇ ਘੁੰਮਦੀ ਹੈ, ਜਿਸ ਦੇ ਚਲਦਿਆਂ ਦਿਲਜੀਤ ਦੋਸਾਂਝ ਆਪਣੇ ਦੋਸਤਾਂ ਸੰਗਤਾਰ ਸਿੰਘ ਤੇ ਲਖਨ ਪਾਲ ਨਾਲ ਮਿਲ ਕੇ ਸੋਹੇਲ ਅਹਿਮਦ ਨੂੰ ਆਪਣੇ ਘਰ ਦੇਖ-ਰੇਖ ਲਈ ਲਿਆਉਂਦੇ ਹਨ ਤਾਂ ਕਿ ਸੋਹੇਲ ਅਹਿਮਦ ਦੀ ਮੌਤ ਤੋਂ ਬਾਅਦ ਉਨ੍ਹਾਂ ਤਿੰਨਾਂ ਨੂੰ ਇੰਸ਼ੋਰੈਂਸ ਦੇ ਪੈਸੇ ਮਿਲ ਜਾਣ, ਹਾਲਾਂਕਿ ਉਨ੍ਹਾਂ ਨੂੰ ਪੈਸੇ ਮਿਲਦੇ ਹਨ ਜਾਂ ਫਿਰ ਨਹੀਂ, ਇਹ ਤਾਂ ਤੁਹਾਨੂੰ ਫ਼ਿਲਮ ਦੇਖ ਕੇ ਪਤਾ ਲੱਗੇਗਾ।

‘ਬਾਬੇ ਭੰਗੜਾ ਪਾਉਂਦੇ ਨੇ’ ਕਾਮੇਡੀ ਦੀ ਇਕ ਰਾਲਰਕਾਸਟਰ ਰਾਈਡ ਹੈ, ਜੋ ਤੁਹਾਨੂੰ ਹਸਾਉਣ ਦੇ ਨਾਲ-ਨਾਲ ਵਧੀਆ ਸੁਨੇਹਾ ਵੀ ਦੇਵੇਗੀ। ਫ਼ਿਲਮ ’ਚ ਦਿਲਜੀਤ ਦੋਸਾਂਝ, ਸਰਗੁਣ ਮਹਿਤਾ, ਗੁਰਪ੍ਰੀਤ ਭੰਗੂ, ਬਲਿੰਦਰ ਜੌਹਲ, ਜੇਸਿਕਾ ਗਿੱਲ, ਬੀ. ਕੇ. ਸਿੰਘ ਰੱਖੜਾ, ਦਵਿੰਦਰ ਦੇਵੇ ਢਿੱਲੋਂ, ਅਵਤਾਰ ਸਿੰਘ ਗਿੱਲ ਤੇ ਡਾ. ਪਰਗਟ ਸਿੰਘ ਭੁਰਜੀ ਅਹਿਮ ਭੂਮਿਕਾ ਨਿਭਾਅ ਰਹੇ ਹਨ। ਫ਼ਿਲਮ ਨੂੰ ਦਲਜੀਤ ਥਿੰਦ ਤੇ ਦਿਲਜੀਤ ਦੋਸਾਂਝ ਵਲੋਂ ਸਾਂਝੇ ਤੌਰ ’ਤੇ ਪ੍ਰੋਡਿਊਸ ਕੀਤਾ ਗਿਆ ਹੈ। ਫ਼ਿਲਮ ਨੂੰ ਅਮਰਜੀਤ ਸਿੰਘ ਨੇ ਡਾਇਰੈਕਟ ਕੀਤਾ ਹੈ, ਜਿਸ ਦੀ ਕਹਾਣੀ ਨਰੇਸ਼ ਕਥੂਰੀਆ ਨੇ ਲਿਖੀ ਹੈ।

Add a Comment

Your email address will not be published. Required fields are marked *