ਪਾਕਿਸਤਾਨ ਦੇ ਗ੍ਰਹਿ ਮੰਤਰੀ ਰਾਣਾ ਸਨਾਉੱਲਾ ਦੇ ਗ਼ੈਰ-ਜ਼ਮਾਨਤੀ ਵਾਰੰਟ ਜਾਰੀ

ਗੁਰਦਾਸਪੁਰ/ਪਾਕਿਸਤਾਨ : ਅੱਜ ਰਾਵਲਪਿੰਡੀ ਦੀ ਇਕ ਅਦਾਲਤ ਨੇ ਵੱਡਾ ਕਦਮ ਚੁੱਕਦਿਆਂ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਦੀ ਸੁਣਵਾਈ ਤੋਂ ਬਾਅਦ ਪਾਕਿਸਤਾਨ ਦੇ ਗ੍ਰਹਿ ਮੰਤਰੀ ਰਾਣਾ ਸਨਾਉੱਲਾ ਦੇ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕਰਕੇ ਗ੍ਰਹਿ ਮੰਤਰੀ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ ਹਨ। ਸੂਤਰਾਂ ਅਨੁਸਾਰ ਰਾਵਲਪਿੰਡੀ ਦੇ ਸੀਨੀਅਰ ਸਿਵਲ ਜੱਜ ਗੁਲਾਮ ਅਕਬਰ ਵੱਲੋਂ ਅੱਜ ਜਾਰੀ ਹੁਕਮ ’ਚ ਕਿਹਾ ਗਿਆ ਕਿ ਰਾਣਾ ਸਨਾਉੱਲਾ ਦਾ ਨਾਂ ਐੱਫ. ਆਈ. ਆਰ. ’ਚ ਦਰਜ ਕੀਤਾ ਗਿਆ ਸੀ ਅਤੇ ਉਸ ਦੀ ਗ੍ਰਿਫ਼ਤਾਰੀ ਜ਼ਰੂਰੀ ਹੈ, ਇਸ ਲਈ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ ਹਨ।

ਅਦਾਲਤ ਨੇ ਕਿਹਾ ਕਿ ਪਹਿਲਾਂ ਵੀ ਰਾਣਾ ਸਨਾਉੱਲਾ ਨੂੰ ਸੰਮਨ ਭੇਜੇ ਗਏ ਸੀ ਪਰ ਉਹ ਅਦਾਲਤ ’ਚ ਹਾਜ਼ਰ ਨਹੀਂ ਹੋਇਆ, ਜਿਸ ਕਾਰਨ ਇਹ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕਰਨੇ ਪਏ। ਹੁਣ ਗ੍ਰਹਿ ਮੰਤਰੀ ਨੂੰ ਪੁਲਸ ਗ੍ਰਿਫ਼ਤਾਰ ਕਰਕੇ ਅਦਾਲਤ ’ਚ ਪੇਸ਼ ਕਰੇਗੀ ਅਤੇ ਇਕ ਪੁਲਸ ਪਾਰਟੀ ਵੀ ਤਾਇਨਾਤ ਕਰ ਦਿੱਤੀ ਗਈ ਹੈ, ਜੋ ਕੋਹਸਰ ਪੁਲਸ ਸਟੇਸ਼ਨ ’ਚ ਪਹੁੰਚ ਕੇ ਉੱਥੋਂ ਮਦਦ ਲੈ ਕੇ ਗ੍ਰਹਿ ਮੰਤਰੀ ਨੂੰ ਗ੍ਰਿਫ਼ਤਾਰ ਕਰੇਗੀ।

Add a Comment

Your email address will not be published. Required fields are marked *