ਉੱਤਰ ਪ੍ਰਦੇਸ਼ ਦੇ ਸਾਬਕਾ CM ਮੁਲਾਇਮ ਸਿੰਘ ਯਾਦਵ ਦਾ ਦਿਹਾਂਤ
October 10, 2022
![](http://mehakewattan.com/wp-content/uploads/2022/10/2022_10image_09_57_511163082mulayam-ll.jpg)
ਲਖਨਊ- ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਸਮਾਜਵਾਦੀ ਪਾਰਟੀ ਦੇ ਸੰਸਥਾਪਕ ਮੁਲਾਇਮ ਸਿੰਘ ਯਾਦਵ ਦਾ ਸੋਮਵਾਰ ਨੂੰ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ‘ਚ ਦਿਹਾਂਤ ਹੋ ਗਿਆ। ਸਿਹਤ ਵਿਗੜਨ ‘ਤੇ ਉਨ੍ਹਾਂ ਨੂੰ 1 ਅਕਤੂਬਰ ਨੂੰ ਆਈ.ਸੀ.ਯੂ. ‘ਚ ਦਾਖ਼ਲ ਕਰਵਾਇਆ ਗਿਆ ਸੀ। ਮੁਲਾਇਮ ਦੇ ਦਿਹਾਂਤ ਤੋਂ ਬਾਅਦ ਸਮਾਜਵਾਦੀ ਪਰਿਵਾਰ ‘ਚ ਸੋਗ ਦੀ ਲਹਿਰ ਦੌੜ ਪਈ ਹੈ। ਉਨ੍ਹਾਂ ਦੇ ਦਿਹਾਂਤ ਦੀ ਪੁਸ਼ਟੀ ਬੇਟੇ ਅਖਿਲੇਸ਼ ਯਾਦਵ ਨੇ ਕੀਤੀ ਹੈ। ਮੁਲਾਇਮ ਯਾਦਵ ਦੇ ਦਿਹਾਂਤ ਦੀ ਜਾਣਕਾਰੀ ਦਿੰਦੇ ਹੋਏ ਅਖਿਲੇਸ਼ ਯਾਦਵ ਨੇ ਕਿਹਾ ਕਿ ਮੇਰੇ ਆਦਰਨੀਯ ਪਿਤਾ ਜੀ ਅਤੇ ਸਾਰਿਆਂ ਦੇ ਨੇਤਾ ਜੀ ਨਹੀਂ ਰਹੇ।