ਰਾਸ਼ਟਰੀ ਖੇਡਾਂ ’ਚ ਪੰਜਾਬ ਦੀ ਧੀ ਚਾਹਤ ਅਰੋੜਾ ਨੇ ਚਮਕਾਇਆ ਨਾਂ

ਚੰਡੀਗੜ੍ਹ : ਗੁਜਰਾਤ ਵਿਖੇ ਚੱਲ ਰਹੀਆਂ 36ਵੀਆਂ ਕੌਮੀ ਖੇਡਾਂ ‘ਚ ਪੰਜਾਬ ਦੀ ਧੀ ਚਾਹਤ ਅਰੋੜਾ ਨੇ ਸ਼ਾਨਦਾਰ ਪ੍ਰਦਰਸ਼ਨ ਨਾਲ ਸੂਬੇ ਦੇ ਮਾਣ ‘ਚ ਵਾਧਾ ਕੀਤਾ ਹੈ। ਚਾਹਤ ਨੇ ਦੋ ਨਵੇਂ ਨੈਸ਼ਨਲ ਰਿਕਾਰਡਾਂ ਨਾਲ ਦੋ ਸੋਨੇ ਤੇ ਇਕ ਚਾਂਦੀ ਦਾ ਤਮਗ਼ਾ ਜਿੱਤ ਕੇ ਤੈਰਾਕੀ ਖੇਡ ਵਿਚ ਪੰਜਾਬ ਨੂੰ ਕੌਮੀ ਖੇਡ ਨਕਸ਼ੇ ‘ਤੇ ਉਭਾਰਿਆ ਹੈ। ਇਸ ਦੇ ਨਾਲ ਹੀ ਚਾਹਤ ਦੀ  ਦਸੰਬਰ ਮਹੀਨੇ ਮੈਲਬਰਨ ਵਿਖੇ ਹੋਣ ਵਾਲੀ ਵਿਸ਼ਵ ਤੈਰਾਕੀ ਚੈਂਪੀਅਨਸ਼ਿਪ ਲਈ ਵੀ ਚੋਣ ਹੋਈ ਹੈ। ਚਾਹਤ ਨੇ 50 ਮੀਟਰ ਬਰੈਸਟ ਸਟਰੋਕ ਤੇ 100 ਮੀਟਰ ਬਰੈਸਟ ਸਟਰੋਕਦੋਵੇਂ ਵਰਗਾਂ ਵਿੱਚ ਵਿੱਚ ਨਵੇਂ ਨੈਸ਼ਨਲ ਰਿਕਾਰਡ ਬਣਾਉਂਦਿਆਂ ਦੋ ਸੋਨੇ ਦੇ ਤਮਗ਼ੇ ਜਿੱਤੇ ਹਨ। ਇਸ ਤੋਂ ਇਲਾਵਾ 200 ਮੀਟਰ ਬਰੈਸਟ ਸਟਰੋਕ ਵਿਚ ਚਾਂਦੀ ਦਾ ਤਮਗ਼ਾ ਜਿੱਤਿਆ।

ਇਸੇ ਤਰ੍ਹਾਂ ਜੂਡੋ ਤੇ ਸਾਈਕਲਿੰਗ ਵਿਚ 1-1 ਸੋਨ ਤਮਗ਼ੇ ਦੇ ਨਾਲ ਜੂਡੋ ਵਿਚ ਪੰਜ ਚਾਂਦੀ ਦੇ ਤਮਗ਼ੇ ਜਿੱਤੇ ਹਨ। ਕੌਮੀ ਖੇਡਾਂ ਵਿਚ ਪੰਜਾਬ ਨੇ ਹੁਣ ਤੱਕ 17 ਸੋਨੇ, 27 ਚਾਂਦੀ ਤੇ 22 ਕਾਂਸੀ ਦੇ ਤਮਗ਼ਿਆਂ ਨਾਲ ਕੁੱਲ 66 ਤਮਗ਼ੇ ਜਿੱਤੇ ਹਨ। ਇਸ ਤੋਂ ਇਲਾਵਾ ਜੂਡੋ ਵਿਚ ਪੰਜਾਬ ਨੇ ਇਕ ਸੋਨੇ ਤੇ ਪੰਜ ਚਾਂਦੀ ਦੇ ਤਮਗ਼ੇ ਜਿੱਤੇ। ਅਵਤਾਰ ਸਿੰਘ ਨੇ 100 ਕਿੱਲੋ ਤੋਂ ਘੱਟ ਵਰਗ ਵਿਚ ਸੋਨੇ ਅਤੇ ਰਣਜੀਤਾ, ਕੰਵਰਪ੍ਰੀਤ ਕੌਰ, ਰਵਨੀਤ ਕੌਰ, ਸੋਨਮ ਤੇ ਹਰਸ਼ਪ੍ਰੀਤ ਸਿੰਘ ਨੇ ਚਾਂਦੀ ਦੇ ਤਮਗ਼ੇ ਜਿੱਤੇ। ਇਸੇ ਤਰ੍ਹਾਂ ਸਾਈਕਲਿੰਗ ਵਿਚ ਪੰਜਾਬ ਦੇ ਹਰਸ਼ਵੀਰ ਸਿੰਘ ਨੇ 120 ਕਿੱਲੋਮੀਟਰ ਰੋਡ ਰੇਸ ਵਿੱਚ ਸੋਨੇ ਦਾ ਤਮਗ਼ਾ ਜਿੱਤਿਆ।

ਖੇਡ ਮੰਤਰੀ ਮੀਤ ਹੇਅਰ ਨੇ ਜੇਤੂਆਂ ਨੂੰ ਦਿੱਤੀ ਵਧਾਈ
ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਚਾਹਤ ਅਰੋੜਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਚਾਹਤ ਅਰੋੜਾ ਦੀ ਸੁਨਹਿਰੀ ਪ੍ਰਾਪਤੀ ਨਾਲ ਪੰਜਾਬ ਵਿਚ ਤੈਰਾਕੀ ਖੇਡ ਨੂੰ ਬਹੁਤ ਪ੍ਰਫੁੱਲਤਾ ਮਿਲੇਗੀ। ਇਸ ਨਾਲ ਨਵੀਂ ਉਮਰ ਦੇ ਤੈਰਾਕਾਂ ਨੂੰ ਪ੍ਰੇਰਨਾ ਮਿਲੇਗੀ।ਖੇਡ ਮੰਤਰੀ ਨੇ ਦੂਜੇ ਜੇਤੂਆਂ ਨੂੰ ਵੀ ਮੁਬਾਰਕਬਾਦ ਦਿੱਤੀ

Add a Comment

Your email address will not be published. Required fields are marked *