ਭਾਰਤ ਨੇ ਦੱਖਣੀ ਅਫਰੀਕਾ ਨੂੰ ਦੂਜੇ ਵਨ-ਡੇ ‘ਚ 7 ਵਿਕਟਾਂ ਨਾਲ ਹਰਾਇਆ

ਭਾਰਤ ਅਤੇ ਦੱਖਣੀ ਅਫਰੀਕਾ ਦਰਮਿਆਨ ਵਨਡੇ ਸੀਰੀਜ਼ ਦਾ ਦੂਜਾ ਮੈਚ ਅੱਜ ਰਾਂਚੀ ਦੇ ਜੇ.ਐੱਸ.ਸੀ.ਏ. ਇੰਟਰਨੈਸ਼ਨਲ ਸਟੇਡੀਅਮ ਕੰਪਲੈਕਸ ‘ਚ ਖੇਡਿਆ ਜਾ ਰਿਹਾ ਹੈ। ਮੈਚ ‘ਚ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਦੱਖਣੀ ਅਫਰੀਕਾ ਨੇ ਨਿਰਧਾਰਤ 50 ਓਵਰਾਂ ‘ਚ 7 ਵਿਕਟਾਂ ਦੇ ਨੁਕਸਾਨ ‘ਤੇ 278 ਦੌੜਾਂ ਬਣਾਈਆਂ। ਇਸ ਤਰ੍ਹਾਂ ਉਸ ਨੇ ਭਾਰਤ ਨੂੰ ਜਿੱਤ ਲਈ 279 ਦੌੜਾਂ ਦਾ ਟੀਚਾ ਦਿੱਤਾ। ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਨੇ ਸ਼੍ਰੇਅਸ ਅਈਅਰ ਦੇ ਸੈਂਕੜੇ ਤੇ ਈਸ਼ਾਨ ਕਿਸ਼ਨ ਦੇ ਅਰਧਸੈਂਕੜੇ ਨਾਲ 45.5 ਓਵਰਾਂ ‘ਚ 3 ਵਿਕਟਾਂ ਦੇ ਨੁਕਸਾਨ ‘ਤੇ 282 ਦੌੜਾਂ ਬਣਾਈਆਂ ਤੇਮੈਚ ਨੂੰ 7 ਵਿਕਟਾਂ ਨਾਲ ਆਪਣੇ ਨਾਂ ਕਰ ਲਿਆ।

ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਨੂੰ ਪਹਿਲਾਂ ਝਟਕਾ ਉਦੋਂ ਲੱਗਾ ਜਦੋਂ ਉਸ ਦਾ ਕਪਤਾਨ ਸ਼ਿਖਰ ਧਵਨ ਸਿਰਫ਼ 13 ਦੌੜਾਂ ਦੇ ਨਿੱਜੀ ਸਕੋਰ ‘ਤੇ ਪਾਰਨੇਲ ਵਲੋਂ ਬੋਲਡ ਹੋ ਕੇ ਪਵੇਲੀਅਨ ਪਰਤ ਗਿਆ। ਭਾਰਤ ਨੂੰ ਦੂਜਾ ਝਟਕਾ ਉਦੋਂ ਲੱਗਾ ਜਦੋਂ ਸ਼ੁਭਮਨ ਗਿੱਲ 28 ਦੌੜਾਂ ਦੇ ਨਿੱਜੀ ਸਕੋਰ ‘ਤੇ ਰਬਾਡਾ ਵਲੋਂ ਆਊਟ ਹੋ ਗਿਆ ਈਸ਼ਾਨ ਕਿਸ਼ਨ ਨੇ ਸ਼ਾਨਦਾਰ 93 ਦੌੜਾਂ ਦੀ ਪਾਰੀ ਖੇਡੀ ਹਾਲਾਂਕਿ ਉਹ ਆਪਣਾ ਸੈਂਕੜਾ ਜੜਨ ਤੋਂ ਖੁੰਝ ਗਏ ਤੇ ਫਾਰਚੁਇਨ ਵਲੋਂ ਆਊਟ ਹੋ ਗਏ ਪਰ ਉਨ੍ਹਾਂ ਨੇ ਆਪਣੀ 93 ਦੌੜਾਂ ਦੀ ਪਾਰੀ ਦੇ ਦੌਰਾਨ 4 ਚੌਕੇ ਤੇ 7 ਛੱਕੇ ਲਗਾਏ। ਸ਼੍ਰੇਅਸ ਅਈਅਰ ਨੇ ਅਜੇਤੂ ਰਹਿੰਦੇ ਹੋਏ 15 ਚੌਕਿਆਂ ਦੀ ਮਦਦ ਨਾਲ ਸ਼ਾਨਦਾਰ 113 ਦੌੜਾਂ ਬਣਾਈਆਂ। ਸੰਜੂ ਸੈਮਸਨ ਨੇ ਵੀ ਅਜੇਤੂ ਰਹਿੰਦੇ ਹੋਏ 30 ਦੌੜਾਂ ਬਣਾਈਆਂ। ਦੱਖਣੀ ਅਫਰੀਕਾ ਵਲੋਂ ਫਾਰਟਿਊਨ ਨੇ 1, ਪਾਰਨੇਲ ਨੇ 1 ਤੇ ਰਬਾਡਾ ਨੇ 1 ਵਿਕਟ ਲਈਆਂ।

ਦੱਖਣੀ ਅਫਰੀਕਾ ਵਲੋਂ ਏਡਨ ਮਾਰਕਰਮ ਨੇ 79 ਤੇ ਰੀਜ਼ਾ ਹੈਂਡਰਿਕਸ ਨੇ 74 ਦੌੜਾਂ ਦੀ ਪਾਰੀ ਖੇਡੀ। ਕਪਤਾਨ ਕੇਸ਼ਵ ਮਹਾਰਾਜ ਸਿਰਫ 5 ਦੌੜਾਂ ਹੀ ਬਣਾ ਸਕੇ।  ਭਾਰਤ ਵਲੋਂ ਮੁਹੰਮਦ ਸਿਰਾਜ ਨੇ 3, ਵਾਸ਼ਿੰਗਟਨ ਸੁੰਦਰ ਨੇ 1, ਸ਼ਹਿਬਾਜ਼ ਅਹਿਮਦ ਨੇ 1 ਤੇ ਕੁਲਦੀਪ ਯਾਦਵ ਨੇ 1 ਤੇ ਸ਼ਾਰਦੁਲ ਠਾਕੁਰ ਨੇ 1 ਵਿਕਟ ਲਈਆਂ।

Add a Comment

Your email address will not be published. Required fields are marked *