ਪੰਜਾਬ ਦੇ CM ਭਗਵੰਤ ਮਾਨ ਨੇ 75ਵੇਂ ਆਜ਼ਾਦੀ ਦਿਹਾੜੇ ‘ਤੇ ਦੇਸ਼ਾਂ-ਵਿਦੇਸ਼ਾਂ ‘ਚ ਵੱਸਦੇ ਭਾਰਤੀਆਂ ਨੂੰ ਦਿੱਤੀ ਵਧਾਈ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 75ਵੇਂ ਆਜ਼ਾਦੀ ਦਿਹਾੜੇ ਮੌਕੇ ਪੰਜਾਬੀਆਂ ਸਮੇਤ ਸਮੂਹ ਭਾਰਤੀਆਂ ਨੂੰ ਮੁਬਾਰਕਾਂ ਦਿੱਤੀਆਂ ਗਈਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ, ‘ਮੇਰਾ ਭਾਰਤ ਮਹਾਨ’।

ਉਨ੍ਹਾਂ ਲਿਖਿਆ ਕਿ ਅੱਜ ਸਾਡੇ ਦੇਸ਼ ਨੂੰ ਆਜ਼ਾਦ ਹੋਇਆਂ 75 ਸਾਲ ਪੂਰੇ ਹੋ ਚੁੱਕੇ ਹਨ। ਭਾਰਤ ਨੂੰ ਆਜ਼ਾਦ ਕਰਵਾਉਣ ਲਈ ਅਨੇਕਾਂ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਨੂੰ ਆਜ਼ਾਦੀ ਦਿਹਾੜੇ ਮੌਕੇ ਉਹ ਪ੍ਰਣਾਮ ਕਰਦੇ ਹਨ।

ਮੁੱਖ ਮੰਤਰੀ ਮਾਨ ਨੇ ਲਿਖਿਆ ਕਿ ਉਹ ਨਾਲ ਹੀ ਦੇਸ਼-ਵਿਦੇਸ਼ਾਂ ‘ਚ ਵੱਸਦੇ ਸਮੁੱਚੇ ਭਾਰਤ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਬਹੁਤ-ਬਹੁਤ ਵਧਾਈਆਂ ਦਿੰਦੇ ਹਨ। ‘ਜੈ ਹਿੰਦ’
PunjabKesari

Add a Comment

Your email address will not be published. Required fields are marked *