ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਅੱਜ ਪੁੱਛਗਿੱਛ ਕਰੇਗੀ SIT
October 12, 2022
![](http://mehakewattan.com/wp-content/uploads/2022/10/2022_10image_09_15_044120612sit-ll.jpg)
ਚੰਡੀਗੜ੍ਹ : ਕੋਟਕਪੂਰਾ ਫਾਇਰਿੰਗ ਮਾਮਲੇ ਦੀ ਜਾਂਚ ਕਰ ਰਹੀ ਏ. ਡੀ. ਜੀ. ਪੀ. ਐੱਲ. ਕੇ. ਯਾਦਵ ’ਤੇ ਆਧਾਰਿਤ ਵਿਸ਼ੇਸ਼ ਜਾਂਚ ਕਮੇਟੀ (ਐੱਸ. ਆਈ. ਟੀ.) ਬੁੱਧਵਾਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਪੁੱਛਗਿੱਛ ਕਰੇਗੀ। ਜਾਣਕਾਰੀ ਮੁਤਾਬਕ ਉਕਤ ਮਾਮਲੇ ‘ਚ ਪੁੱਛਗਿੱਛ ਕਰਨ ਲਈ ਐੱਸ. ਆਈ. ਟੀ. ਵਲੋਂ ਕੁੱਝ ਦਿਨ ਪਹਿਲਾਂ ਹੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਦਾਲ ਨੂੰ ਪੱਤਰ ਭੇਜਿਆ ਗਿਆ ਸੀ।
ਇਸ ‘ਚ ਉਨ੍ਹਾਂ ਦੀ ਸਿਹਤ ਤੇ ਉਮਰ ਨੂੰ ਧਿਆਨ ‘ਚ ਰੱਖਦਿਆਂ ਪੁੱਛਗਿਛ ਕਰਨ ਦੇ ਸਥਾਨ ਸਬੰਧੀ ਤੈਅ ਕਰਨ ਸਬੰਧੀ ਪੁੱਛਿਆ ਗਿਆ ਸੀ। ਇਸ ਦੇ ਜਵਾਬ ਵਿਚ ਸਾਬਕਾ ਮੁੱਖ ਮੰਤਰੀ ਵਲੋਂ ਕਿਹਾ ਗਿਆ ਹੈ ਕਿ ਉਨ੍ਹਾਂ ਤੋਂ ਐੱਸ. ਆਈ. ਟੀ. ਨੇ ਜੋ ਕੁੱਝ ਵੀ ਪੁੱਛਣਾ ਹੈ, ਉਹ ਲਈ ਉਹ ਤਿਆਰ ਹਨ। ਪੁੱਛਗਿੱਛ ਬੁੱਧਵਾਰ ਨੂੰ ਉਨ੍ਹਾਂ ਦੇ ਪੁੱਤਰ ਸੁਖਬੀਰ ਸਿੰਘ ਬਾਦਲ ਦੀ ਰਿਹਾਇਸ਼ ’ਤੇ ਕੀਤੀ ਜਾਵੇਗੀ।