ਇਕ ਵਾਰ ਫਿਰ ਜੇਲ੍ਹ ‘ਚੋਂ ਬਾਹਰ ਆਏਗਾ ਰਾਮ ਰਹੀਮ! ਪਹਿਲਾਂ ਵੀ ਮਿਲ ਚੁੱਕੀ ਹੈ 5 ਵਾਰ ਰਾਹਤ

ਚੰਡੀਗੜ੍ਹ : ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਇਕ ਵਾਰ ਫਿਰ ਪੈਰੋਲ ‘ਤੇ ਜੇਲ੍ਹ ਤੋਂ ਬਾਹਰ ਆਏਗਾ। ਡੇਰਾ ਮੁਖੀ ਦੇ ਪਰਿਵਾਰ ਨੇ ਰਾਮ ਰਹੀਮ ਨੂੰ ਪੈਰੋਲ ਦੇਣ ਲਈ ਹਰਿਆਣਾ ਸਰਕਾਰ ਨੂੰ ਅਰਜ਼ੀ ਦਿੱਤੀ ਹੈ। ਹਰਿਆਣਾ ਦੇ ਜੇਲ੍ਹ ਮੰਤਰੀ ਰਣਜੀਤ ਸਿੰਘ ਨੇ ਇਸ ਮਾਮਲੇ ‘ਚ ਕਮਿਸ਼ਨਰ ਤੋਂ ਰਿਪੋਰਟ ਮੰਗੀ ਹੈ। ਪੈਰੋਲ ਨੂੰ ਆਦਮਪੁਰ ਉਪ ਚੋਣ ਅਤੇ ਪੰਚਾਇਤੀ ਚੋਣਾਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਦੱਸ ਦੇਈਏ ਕਿ ਇਸ ਸਮੇਂ ਡੇਰਾ ਮੁਖੀ ਰਾਮ ਰਹੀਮ ਹਰਿਆਣਾ ਦੇ ਰੋਹਤਕ ਜ਼ਿਲ੍ਹੇ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਹੈ। ਉਹ ਸਾਧਵੀ ਜਿਨਸੀ ਸ਼ੋਸ਼ਣ, ਪੱਤਰਕਾਰ ਛਤਰਪਤੀ ਅਤੇ ਰਣਜੀਤ ਸਿੰਘ ਕਤਲ ਕੇਸ ਵਿੱਚ ਸਜ਼ਾ ਕੱਟ ਰਿਹਾ ਹੈ। ਇਸ ਦੇ ਨਾਲ ਹੀ ਪੈਰੋਲ ‘ਤੇ ਆਉਣ ਤੋਂ ਬਾਅਦ ਡੇਰਾ ਮੁਖੀ ਸਿਰਸਾ ਜਾਂ ਰਾਜਸਥਾਨ ਦੇ ਡੇਰੇ ‘ਚ ਰਹੇਗਾ। ਇਸ ਸਬੰਧੀ ਡੇਰਾ ਪ੍ਰਬੰਧਕਾਂ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

ਦੱਸ ਦੇਈਏ ਕਿ ਰਾਮ ਰਹੀਮ 2021 ‘ਚ 3 ਵਾਰ ਤੇ 2022 ‘ਚ 2 ਵਾਰ ਜੇਲ੍ਹ ਤੋਂ ਬਾਹਰ ਆ ਚੁੱਕਾ ਹੈ। ਫਰਵਰੀ 2022 ਵਿੱਚ ਡੇਰਾ ਮੁਖੀ ਨੇ 21 ਦਿਨਾਂ ਦੀ ਫਰਲੋ ਲਈ ਸੀ। ਇਸ ਤੋਂ ਬਾਅਦ ਜੂਨ ‘ਚ ਇਕ ਮਹੀਨੇ ਦੀ ਪੈਰੋਲ ‘ਤੇ ਜੇਲ੍ਹ ਤੋਂ ਬਾਹਰ ਆਇਆ ਸੀ। ਹੁਣ ਦਸੰਬਰ ਤੋਂ ਪਹਿਲਾਂ ਕਰੀਬ 40 ਦਿਨਾਂ ਲਈ ਪੈਰੋਲ ਲੈ ਸਕਦਾ ਹੈ। ਨਿਯਮਾਂ ਮੁਤਾਬਕ ਡੇਰਾ ਮੁਖੀ ਨੂੰ ਸਾਲ ਵਿੱਚ ਕਰੀਬ 90 ਦਿਨ ਦੀ ਜੇਲ੍ਹ ਤੋਂ ਰਿਹਾਈ ਮਿਲ ਸਕਦੀ ਹੈ। ਇਸ ਵਿੱਚ 21 ਦਿਨਾਂ ਦੀ ਫਰਲੋ ਅਤੇ 70 ਦਿਨਾਂ ਦੀ ਪੈਰੋਲ ਸ਼ਾਮਲ ਹੈ। ਜੇਲ੍ਹ ਤੋਂ ਲਿਖੇ ਆਪਣੇ ਪੱਤਰਾਂ ‘ਚ ਡੇਰਾ ਮੁਖੀ ਨੇ ਪੈਰੋਕਾਰਾਂ ਨੂੰ ਸੰਦੇਸ਼ ਦਿੱਤਾ ਹੈ ਕਿ ਉਨ੍ਹਾਂ ਦੀਆਂ ਇੱਛਾਵਾਂ ਜਲਦੀ ਪੂਰੀਆਂ ਹੋਣ ਵਾਲੀਆਂ ਹਨ। ਡੇਰੇ ਦੀਆਂ ਨਾਮ ਚਰਚਾਵਾਂ ਵਿੱਚ ਇਹ ਸੰਦੇਸ਼ ਵੀ ਦਿੱਤਾ ਜਾ ਰਿਹਾ ਹੈ ਕਿ ਗੁਰੂ ਜੀ ਜਲਦ ਹੀ ਬਾਹਰ ਆਉਣਗੇ।

Add a Comment

Your email address will not be published. Required fields are marked *