ਰਾਸ਼ਟਰੀ ਖੇਡਾਂ ‘ਚ ਪੰਜਾਬ ਲਈ 76 ਤਮਗ਼ੇ ਜੇਤੂ ਖਿਡਾਰੀਆਂ ਨੂੰ ਛੇਤੀ ਮਿਲਣਗੇ ਨਗਦ ਪੁਰਸਕਾਰ : ਮੀਤ ਹੇਅਰ

ਗੁਜਰਾਤ ‘ਚ ਖੇਡੀਆਂ ਜਾ ਰਹੀਆਂ ਰਾਸ਼ਟਰੀ ਖੇਡਾਂ ਦੇ ਆਖ਼ਰੀ ਦਿਨ ਪੰਜਾਬ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 1 ਸੋਨੇ, 2 ਚਾਂਦੀ ਤੇ 3 ਕਾਂਸੀ ਤਮਗ਼ੇ ਜਿੱਤੇ ਹਨ। ਪੰਜਾਬ ਨੇ ਇਨ੍ਹਾਂ ਰਾਸ਼ਟਰੀ ਖੇਡਾਂ ‘ਚ ਕੁਲ 19 ਸੋਨੇ, 32 ਚਾਂਦੀ ਤੇ 25 ਕਾਂਸੀ ਤਮਗ਼ੇ ਸਮੇਤ ਕੁਲ 76 ਤਮਗ਼ੇ ਜਿੱਤੇ ਹਨ। 

ਇਸ ਮੌਕੇ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਇਨ੍ਹਾਂ ਰਾਸ਼ਟਰੀ ਖੇਡਾਂ ‘ਚ ਸ਼ਾਨਦਾਰ ਪ੍ਰਦਰਸ਼ਨ ਤਮਗ਼ਾ ਜੇਤੂਆਂ ਨੂੰ ਮੁਬਾਰਕਬਾਦ ਦਿੱਤੀ। ਖੇਡ ਮੰਤਰੀ ਨੇ ਇਸ ਦੇ ਨਾਲ ਹੀ ਐਲਾਨ ਕੀਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜਲਦੀ ਹੀ ਜੇਤੂਆਂ ਨੂੰ ਨਕਦ ਪੁਰਸਕਾਰ ਨਾਲ ਸਨਮਾਨਤ ਕਰਨਗੇ। 

Add a Comment

Your email address will not be published. Required fields are marked *